ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਰਾਜ ਕਾਨੁੰਨੀ ਸੇਵਾਵਾਂ ਅਥਾਰਟੀ ਦੇ ਮਾਨਯੋਗ ਮੈਂਬਰ ਸਕੱਤਰ ਸ੍ਰੀ ਮਨਜਿੰਦਰ ਸਿੰਘ ਜੀਆਂ ਵਲੋਂ ਕੇਂਦਰੀ ਜੇਲ੍ਹ
ਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ।ਸਿਵਲ ਜੱਜ (ਸੀਨੀਅਰ ਡਵੀਜਨ) ਕਮ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਸ਼੍ਰੀ ਰਸ਼ਪਾਲ ਸਿੰਘ ਵੀ ਉਹਨਾਂ ਦੇ ਨਾਲ ਸਨ।ਉਨਾਂ ਨੇ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਦੀਆਂ ਮੁਸ਼ਕਲਾਂ ਸੁਣੀਆਂਾ ਅਤੇ ਹਵਾਲਾਤੀਆਂ ਨੂੰ ਕਾਨੂੰਨੀ ਸੇਵਾਵਾਂ ਦਾ ਲਾਭ ਲੇਣ ਪ੍ਰਤੀ ਜਾਗਰੂਕ ਕੀਤਾ।ਇਸੇ ਦੌਰਾਨ ਕੇਂਦਰੀ ਜੇਲ ਦੀਆਂ ਵੱਖ-ਵੱਖ ਬੈਰਕਾਂ ਅਤੇ ਲੰਗਰ ਆਦਿ ਦਾ ਨਿਰੀਖਣ ਕੀਤਾ ਗਿਆ।ਲੰਗਰ ਘਰ ਵਿੱਚ ਹਵਾਲਾਤੀਆਂ ਵਾਸਤੇ ਬਣ ਰਹੇ ਖਾਣੇ ਦੀ ਗੁਣਵਤਾ ਦੀ ਵੀ ਜਾਂਚ ਕੀਤੀ ਗਈ।
ਉਨ੍ਹਾਂ ਨੇ ਹਵਾਲਾਤੀਆਂ ਨੂੰ ਜਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ ਵਲੋਂ ਦਿੱਤੀਆ ਜਾਣ ਵਾਲੀਅਂਾ ਸੇਵਾਵਾਂ ਦੇ ਮਹੱਤਵ ਤੋਂ ਜਾਣੂ ਕਰਵਾਉਣ ਲਈ ਦੱਸਿਆ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਔਰਤਾਂ, ਬੱਚਿਆਂ, ਹਵਾਲਾਤੀਆਂ, ਕੇਦੀਆਂ ਅੇਤ ਹਰੇਕ ਉਹ ਵਿਅਕਤੀ ਜਿਸ ਦੀ ਸਲਾਨਾ ਆਮਦਨ 3 ਲੱਖ ਤੋਂ ਘੱਟ ਹੋਵੇ ਆਦਿ ਨੂੰ ਮੁਫਤ ਕਾਨੂੰਨੀ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਇਹਨਾਂ ਸੇਵਾਵਾਂ ਵਿੱਚ ਅਦਾਲਤਾਂ ‘ਚ ਵਕੀਲ ਦੀਆਂ ਮੁਫਤ ਸੇਵਾਵਾਂ, ਕਾਨੂੰਨੀ ਸਲਾਹ ਮਸ਼ਵਰਾ, ਅਦਾਲਤੀ ਖਰਚੇ ਦੀ ਅਦਾਇਗੀ ਆਦਿ ਸ਼ਾਮਲ ਹਨ।
ਇਸ ਤੋਂ ਬਾਅਦ ਜੱਜ ਸਾਹਿਬ ਵਲੋਂ ਹਵਾਲਾਤੀਆਂ ਤੇ ਬਿਮਾਰ ਕੈਦੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁ਼ਸ਼ਕਲਾਂ ਸੁਣੀਆਂ ਗਈਆਂ ਅਤੇ ਜੇਲ ਪ੍ਰਬੰਧਕਾਂ ਨੂੰ ਹਵਾਲਾਤੀਆਂ ਦੀਆਂ ਸਮੱਸਿਆਵਾਂ ਹੱਲ ਕਰਨ ਸਬੰਧੀ ਜਰੂਰੀ ਨਿਰਦੇਸ਼ ਜਾਰੀ ਕੀਤੇ ਗਏ।ਇਸ ਦੇ ਨਾਲ ਹੀ ਉਹ ਹਵਾਲਾਤੀ ਜੋ ਛੋਟੇ ਕੇਸਾਂ ਵਿੱਚ ਜੇਲ੍ਹ ‘ਚ ਬੰਦ ਹਨ ਅਤੇ ਉਹਨਾਂ ਦੇ ਕੇਸ ਕਾਫੀ ਸਮੇਂ ਤੋਂ ਅਦਾਲਤਾਂ ਵਿੱਚ ਲੰਬਿਤ ਪਏ ਹਨ, ਉਹਨਾਂ ਨੂੰ ਆਪਣੇ ਕੇਸ ਕੈਂਪ ਕੋਰਟ ਵਿੱਚ ਸੁਣਵਾਈ ਲਈ ਰਖਵਾਉਣ ਲਈ ਜਾਗਰੂਕ ਕੀਤਾ ਅਤੇ ਕਿਹਾ ਗਿਆ ਕਿ ਜੋ ਵੀ ਆਪਣਾ ਕੇਸ ਕੈਂਪ ਕੋਰਟ ਵਿੱਚ ਲਗਵਾਉਣਾ ਚਾਹੁੰਦੇ ਹਨ, ਉਹ ਜਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ ਨੂੰ ਦਰਖਾਸਤਾਂ ਦੇ ਸਕਦੇ ਹਨ ਤਾਂ ਜੋ ਉਹਨਾ ਦੇ ਕੇਸ ਸੁਣੇ ਜਾ ਸਕਣ।ਇਸ ਮੌਕੇ ਜੇਲ੍ਹ ਦੇ ਅਫਸਰ ਵੀ ਮੌਜ਼ੂਦ ਸਨ ਅਤੇ ਉਹਨਾਂ ਵੱਲੋਂ ਹਰ ਸੰਭਵ ਸਹਿਯੋਗ ਦਿੱਤਾ ਗਿਆ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media