Tuesday, April 30, 2024

ਨਵਰਾਤਰਿਆਂ ਸਬੰਧੀ ਕਾਲਜ ‘ਚ ਸ੍ਰੀ ਅਖੰਡ ਰਮਾਇਣ ਪਾਠ ਕਰਵਾਇਆ

ਭੀਖੀ, 10 ਅਪ੍ਰੈਲ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜ ਭੀਖੀ ਵਿਖੇ ਮਾਤਾ ਜੀ ਦੇ ਨਵਰਾਤਰਿਆਂ ਨੂੰ ਮੁੱਖ ਰੱਖਦੇ ਹੋਏ ਕਾਲਜ ਵਿੱਚ ਸ੍ਰੀ ਅਖੰਡ ਰਮਾਇਣ ਪਾਠ ਕਰਵਾਇਆ ਗਿਆ।ਕਾਲਜ ਦੇ ਮੀਡੀਆ ਇੰਚਾਰਜ ਪ੍ਰੋ. ਕੁਲਦੀਪ ਸਿੰਘ ਨੇ ਦੱਸਿਆ ਕਿ ਭੋਗ ਸਮੇਂ ਕਾਲਜ ਅਤੇ ਸਰਬੱਤ ਦੇ ਭਲੇ ਲਈ ਹਵਨ ਯੱਗ ਕੀਤਾ ਗਿਆ।ਕਾਲਜ ਦੇ ਸਰਪ੍ਰਸਤ ਬਾਬਾ ਪੂਰਨ ਨਾਥ ਹੀਰੋਂ ਵਾਲੇ ਤੇ ਪ੍ਰਧਾਨ ਹਰਬੰਸ ਦਾਸ ਬਾਵਾ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ।ਵਿਦਿਆਰਥੀਆਂ ਨੇ ਹਵਨ ਯੱਗ ਵਿੱਚ ਵਧ ਚੜ੍ਹ ਕੇ ਹਿੱਸਾ ਲਿਆ।ਕਾਲਜ ਦੀ ਸਮੂਹ ਮੈਨੇਜਮੈਂਟ ਕਮੇਟੀ ਅਤੇ ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ ਨੇ ਪੂਰੀ ਵਿਧੀ ਵਿਧਾਨ ਅਨੁਸਾਰ ਪੂਜਾ ਪਾਠ ਮੰਦਰ ਦੇ ਪੁਜਾਰੀ ਰਾਘਵ ਦੁਆਰਾ ਕਰਵਾਇਆ ਗਿਆ।ਇਸ ਮੌਕੇ ਪ੍ਰੋ. ਗੁਰਤੇਜ ਸਿੰਘ ਤੇਜੀ, ਪ੍ਰੋ. ਸ਼ੰਟੀ ਕੁਮਾਰ, ਪ੍ਰੋ. ਹਰਬੰਸ ਸਿੰਘ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਮਤਵਾਲ ਸਿੰਘ, ਨਿਰਮਲ ਸਿੰਘ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ‘ਚ ਵਿਦਿਆਰਥੀ ਹਾਜ਼ਰ ਸਨ।

Check Also

ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ `ਚ ਅਰਮਾਨ ਕਾਂਗੜਾ ਨੇ ਜਿੱਤਿਆ ਸੋਨ ਤਗਮਾ

ਸੰਗਰੂਰ, 29 ਅਪ੍ਰੈਲ (ਜਗਸੀਰ ਲੌਂਗੋਵਾਲ) – ਪਾਣੀਪਤ ਵਿਖੇ ਹੋਈ ਨੈਸ਼ਨਲ ਸਪੋਰਟਸ ਚੈਂਪੀਅਨਸ਼ਿਪ 2024 ਦੌਰਾਨ ਅੰਡਰ-19 …