ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ
ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵਲੋਂ 325ਵੇਂ ਖ਼ਾਲਸਾ ਸਾਜਨਾ ਦਿਵਸ ਮੌਕੇ 13 ਅਪ੍ਰੈਲ 2024 ਨੂੰ ਹਰੇਕ ਸਿੱਖ ਨੂੰ ਆਪਣੇ ਘਰਾਂ ਉੱਤੇ ਖ਼ਾਲਸਈ ਨਿਸ਼ਾਨ ਸਾਹਿਬ ਝੁਲਾ ਕੇ ਕੌਮੀ ਜਾਹੋ ਜਲਾਲ ਦਾ ਪ੍ਰਗਟਾਵਾ ਕਰਨ ਦੇ ਆਦੇਸ਼ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੀਆਂ ਸੰਸਥਾਵਾਂ ਤੇ ਅਦਾਰਿਆਂ ਵਿਚ ਇਸ ਨੂੰ ਪੂਰਨ ਰੂਪ ਵਿੱਚ ਲਾਗੂ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।
ਐਡਵੋਕੇਟ ਧਾਮੀ ਨੇ ਆਖਿਆ ਕਿ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਦੀ ਵਿਸਾਖੀ ਵਾਲੇ ਦਿਨ ਖ਼ਾਲਸੇ ਦੀ ਸਾਜਣਾ ਕਰਕੇ ਜਿੱਥੇ ਸਿੱਖਾਂ ਨੂੰ ਇੱਕ ਵਿਲੱਖਣ ਅਤੇ ਨਿਰਾਲੀ ਪਛਾਣ ਦਿੱਤੀ ਉੱਥੇ ਹੀ ਸਮਾਜਿਕ ਬਰਾਬਰੀ ਅਤੇ ਮਨੁੱਖੀ ਅਧਿਕਾਰਾਂ ਦੀ ਆਜ਼ਾਦੀ ਲਈ ਮਾਰਗ ਵੀ ਦਿਖਾਇਆ।ਉਨ੍ਹਾਂ ਆਖਿਆ ਕਿ ਖ਼ਾਲਸਾ ਸਾਜਨਾ ਦਿਵਸ ਜਿੱਥੇ ਪੰਥ ਦਾ ਇਕ ਕੌਮੀ ਪ੍ਰਣ ਦਿਵਸ ਹੈ, ਉੱਥੇ ਇਹ ਸਾਡੀ ਕੌਮੀਅਤ ਦੀ ਮੌਲਿਕ ਵਿਲੱਖਣਤਾ, ਨਿਆਰੇਪਨ ਅਤੇ ਪਛਾਣ ‘ਤੇ ਮੋਹਰ ਦਾ ਦਿਹਾੜਾ ਵੀ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media