ਕਿਹਾ, ਜ਼ਿਲ੍ਹੇ ਦੀਆਂ 57 ਮੰਡੀਆਂ ਵਿੱਚ ਹੋਵੇਗੀ ਕਣਕ ਦੀ ਖਰੀਦ
ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਵਿਚ ਕਣਕ ਦੀ ਸਰਕਾਰੀ ਖਰੀਦ ਮਿਤੀ 1 ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ।ਜਿਲ੍ਹੇ ਵਿਚ ਵੀ ਖਰੀਦ ਪ੍ਰਬੰਧ ਨੇਪਰੇ ਚਾੜ੍ਹੇ ਜਾ ਚੁੱਕੇ ਹਨ ਅਤੇ ਜਿਲੇ੍ਹ ਵਿਚ ਕਣਕ ਦੀ ਖਰੀਦ ਲਈ 57 ਮੰਡੀਆਂ ਬਣਾਈਆਂ ਗਈਆਂ ਹਨ, ਜਿੰਨ੍ਹਾਂ ਵਿਚ ਮੁੱਖ ਯਾਰਡ 8, ਸਬ ਯਾਰਡ 11 ਅਤੇ 38 ਖਰੀਦ ਕੇਂਦਰ ਬਣਾਏ ਗਏ ਹਨ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਰਬੀ ਸੀਜ਼ਨ 2024-25 ਦੇ ਲਈ ਕੀਤੇ ਗਏ ਪ੍ਰਬੰਧਾਂ ਸਬੰਧੀ ਰੀਵਿਊ ਮੀਟਿੰਗ ਕਰਦੇ ਹੋਏ ਇਹ ਜਾਣਕਾਰੀ ਦਿੱਤੀ।ਉਹਨਾਂ ਨੇ ਦੱਸਿਆ ਕਿ ਜਿਲ੍ਹੇ ਵਿੱਚ ਪਿੱਛਲੇ ਸਾਲ ਦੇ ਮੁਕਾਬਲੇ ਇਸ ਸਾਲ ਪ੍ਰਤੀ ਹੈਕਟੇਅਰ 940000 ਮੀਟਰਕ ਟਨ ਉਤਪਾਦਨ ਹੋਣ ਦੀ ਕੁਇੱਟਲ ਕਣਕ ਦੀ ਪੈਦਾਵਾਰ ਹੋਣ ਦੀ ਸੰਭਾਵਨਾ ਹੈ।ਪਿੱਛਲੇ ਸਾਲ ਇਹ ਪੈਦਾਵਾਰ ਪ੍ਰਤੀ ਹੈਕਟੇਅਰ 49 ਕੁਇੰਟਲ ਦਰਜ਼ ਕੀਤੀ ਗਈ ਸੀ।ਚੱਲਦੇ ਮੌਸਮ ਨੂੰ ਦੇਖਦੇ ਹੋਏ ਸੰਭਾਵਨਾ ਹੈ ਕਿ ਇੱਕ ਹਫ਼ਤੇ ਤਕ ਮੰਡੀਆਂ ਵਿੱਚ ਨਵੀਂ ਕਣਕ ਦੀ ਆਮਦ ਹੋਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲ੍ਹੇ ਦੀਆਂ ਕੁੱਲ 59 ਮੰਡੀਆਂ ਵਿੱਚ ਅੰਦਾਜ਼ਨ 736011 ਮੀਟਰਕ ਟਨ ਕਣਕ ਆਮਦ ਆਉਣ ਦੀ ਸੰਭਾਵਨਾ ਹੈ।ਜਿਸ ਲਈ ਸਮੂਹ ਖਰੀਦ ਏਜੰਸੀਆਂ ਨੂੰ ਇਹਨਾਂ ਮੰਡੀਆਂ ਦੀ ਅਲਾਟਮੈਂਟ ਕਰ ਦਿੱਤੀ ਗਈ ਹੈ।ਸਮੂਹ ਖਰੀਦ ਏਜੰਸੀਆਂ ਨੂੰ ਬਾਰਦਾਨਾ / ਗੱਠਾਂ ਉਪਲੱਬਧ ਕਰਵਾ ਦਿੱਤੀਆਂ ਗਈਆਂ ਹਨ।ਉਹਨਾਂ ਕਿਹਾ ਕਿ ਰਬੀ ਸੀਜ਼ਨ 2024-25 ਦੌਰਾਨ ਖਰੀਦ ਦਾ ਸਮਾਂ 1 ਅਪ੍ਰੈਲ ਤੋਂ 31 ਮਈ 2024 ਨਿਰਧਾਰਿਤ ਕੀਤਾ ਹੈ। ਵਿਭਾਗ ਵਲੋਂ 2275/- ਰੁਪਏ ਪ੍ਰਤੀ ਕੁਇੰਟਲ ਮੁੱਲ ਨਿਰਧਾਰਿਤ ਕੀਤਾ ਗਿਆ ਹੈ।ਜਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸਰਤਾਜ ਸਿੰਘ ਨੇ ਦੱਸਿਆ ਕਿ ਜ਼ਿਲੇ੍ਹ ਵਿੱਚ ਕਣਕ ਦੀ ਬਿਜ਼ਾਈ ਅਧੀਨ ਕੁੱਲ ਰਕਬਾ 188000 ਹੈਕਟੇਅਰ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲ੍ਹਾ ਪ੍ਰਸ਼ਾਸ਼ਨ ਕਿਸਾਨਾਂ ਦਾ ਇੱਕ ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ।ਉਨ੍ਹਾਂ ਕਿਸਾਨਾਂ ਨੂੰ ਸੁੱਕੀ ਕਣਕ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਕਣਕ ਵਿੱਚ 12 ਫੀਸਦੀ ਤੋਂ ਵੱਧ ਨਮੀ ਨਹੀਂ ਹੋਣੀ ਚਾਹੀਦੀ। ਉਹਨਾਂ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅਗ ਨਾ ਲਾਉਣ ਦੀ ਵੀ ਅਪੀਲ ਕੀਤੀ।
ਮੀਟਿੰਗ ਵਿੱਚ ਐਸ.ਡੀ.ਐਮ ਮਨਕੰਵਲ ਚਾਹਲ, ਐਸ.ਡੀ.ਐਮ ਅਜਨਾਲਾ ਅਰਵਿੰਦਰ ਪਾਲ ਸਿੰਘ, ਐਸ.ਡੀ.ਐਮ ਮਜੀਠਾ ਡਾ: ਹਰਨੂਰ ਕੌਰ, ਐਸ.ਡੀ.ਐਮ ਬਾਬਾ ਬਕਾਲਾ ਰਵਿੰਦਰ ਸਿੰਘ, ਜਿਲ੍ਹਾ ਮੰਡੀ ਅਫ਼ਸਰ ਅਮਨਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ ਹਾਜ਼ਰ ਸਨ।