Tuesday, April 30, 2024

ਫ਼ਿਲਮੀ ਕਲਾਕਾਰ ਬੀਨੂੰ ਢਿੱਲੋਂ ਨੇ ਨੋਜਵਾਨਾਂ ਨੂੰ ਵੋਟ ਪਾਉਣ ਦੇ ਹੱਕ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ) – ਬਾਲੀਵੁੱਡ ਅਤੇ ਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਕਲਾਕਾਰ ਬੀਨੂੰ ਢਿੱਲੋਂ ਨੇ ਜਿਲ੍ਹਾ ਪ੍ਰਸ਼ਾਸਨ ਵਲੋਂ ਅਟਾਰੀ ਬਾਰਡਰ ਵਿਖੇ ਕਰਵਾਏ ਗਏ ਇੱਕ ਮੈਗਾ ਵੋਟਰ ਜਾਗਰੂਕਤਾ ਈਵੈਂਟ ਵਿੱਚ ਸ਼ਾਮਲ ਹੁੰਦਿਆਂ ਕਿਹਾ ਕਿ ਇਸ ਵਾਰ ਪੰਜਾਬ ਵਿੱਚ 1 ਜੂਨ ਨੂੰ ਵੋਟਾਂ ਪੈਣੀਆਂ ਹਨ ਅਤੇ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਇਸ ਦਿਨ ਆਪਣੇ ਵੋਟ ਪਾਉਣ ਦੇ ਹੱਕ ਦੀ ਵਰਤੋਂ ਜ਼ਰੂਰ ਕਰੀਏ।ਉਹਨਾਂ ਨੋਜਵਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਨੋਜਵਾਨ ਸਾਡੇ ਦੇਸ਼ ਦੀ ਰੀੜ ਦੀ ਹੱਡੀ ਹਨ ਅਤੇ ਲੋਕਤੰਤਰ ਦੀ ਮਜ਼ਬੂਤੀ ਇਸ ਗੱਲ ‘ਤੇ ਨਿਰਭਰ ਕਰਦੀ ਹੈ ਕਿ ਉਥੋਂ ਦੇ ਨੋਜਵਾਨ ਕਿੰਨੇ ਜਾਗਰੂਕ ਹਨ।ਉਹਨਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਇਸ ਵਾਰ ਚੋਣ ਕਮਿਸ਼ਨ ਵਲੋਂ ਨਿਰਧਾਰਿਤ ਕੀਤੇ ਗਏ ਸੱਤਰ ਪ੍ਰਤੀਸ਼ਤ ਵੋਟਿੰਗ ਟੀਚੇ ਨੂੰ ਹਾਸਲ ਕਰਨ ਲਈ ਵੋਟਿੰਗ ਵਾਲੇ ਦਿਨ ਵੋਟ ਦੇ ਅਧਿਕਾਰ ਦੀ ਜ਼ਰੂਰ ਵਰਤੋਂ ਕਰਨੀ ਚਾਹੀਦੀ ਹੈ।ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਮਜੀਤ ਕੌਰ ਅਤੇ ਬੀਨੂੰ ਢਿੱਲੋ ਵਲੋਂ ਨੋਜਵਾਨਾਂ ਨੂੰ ਆਪਣੇ ਵੋਟ ਦੀ ਸੁਚੱਜੀ ਵਰਤੋਂ ਕਰਨ ਲਈ ਸਹੁੰ ਵੀ ਚੁੱਕਾਈ ਗਈ।
ਅਟਾਰੀ ਬਾਰਡਰ ਵਿਖੇ ਕਰਵਾਏ ਗਏ ਇਸ ਮੈਗਾ ਈਵੈਂਟ ਵਿੱਚ ਆਰਟਿਸਟਾਂ ਵਲੋਂ ਰੰਗੋਲੀ, ਕਲਾਕਾਰ ਹਰਿੰਦਰ ਸੋਹਲ ਵਲੋਂ ਕਲਚਰਰ ਪ੍ਰੋਗਰਾਮ, ਅਜ਼ਾਦ ਭਗਤ ਸਿੰਘ ਵਿਰਾਸਤ ਮੰਚ ਵਲੋਂ ਨੁੱਕੜ ਨਾਟਕ ਅਤੇ ਸਕੂਲ ਆਫ਼ ਐਮੀਨੈਂਸ ਮਾਲ ਰੋਡ ਵਲੋਂ ਸਵੀਪ ਗਿੱਧਾ ਪੈਸ਼ ਕੀਤਾ ਗਿਆ।ਜਿਲ੍ਹਾ ਪ੍ਰਸ਼ਾਸਨ ਵਲੋਂ ਤਿਆਰ ਕਰਵਾਈ ਗਈ ਰੰਗੋਲੀ ਲੋਕਾਂ ਦੀ ਖਿੱਚ ਦਾ ਕੇਂਦਰ ਬਣੀ ਰਹੀ।ਪ੍ਰਸਿੱਧ ਕਲਾਕਾਰ ਹਰਿੰਦਰ ਸੋਹਲ ਵਲੋਂ ਵੋਟਰ ਜਾਗਰੂਕਤਾ ਅਤੇ ਦੇਸ਼ ਭਗਤੀ ਦੇ ਗੀਤ ਅਤੇ ਸਕੂਲ ਆਫ਼ ਐਮੀਨੈਂਸ ਮਾਲ ਰੋਡ ਵਲੋਂ ਸਵੀਪ ਗਿੱਧਾ ਪੇਸ਼ ਕੀਤਾ ਗਿਆ।ਸਕੂਲ ਦੀਆਂ ਵਿਦਿਆਰਥਣਾਂ ਨੇ ਸਵੀਪ ਬੋਲੀਆਂ ਪਾ ਕੇ ਲੋਕਾਂ ਨੂੰ ਵੋਟਾਂ ਪਾਉਣ ਦਾ ਸੰਦੇਸ਼ ਕੀਤਾ।
ਇਸ ਮੌਕੇ ਐਸ.ਡੀ.ਐਮ ਲਾਲ ਵਿਸ਼ਵਾਸ਼ ਬੈਸ, ਨੋਡਲ ਅਫ਼ਸਰ ਸਵੀਪ-ਕਮ-ਜਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਰਾਜੇਸ਼ ਕੁਮਾਰ, ਚੋਣ ਕਾਨੂੰਗੋ ਰਾਜਿੰਦਰ ਸਿੰਘ, ਸੌਰਭ ਖੋਸਲਾ, ਜਿਲ੍ਹਾ ਸਵੀਪ ਟੀਮ ਮੈਂਬਰ ਪੰਕਜ ਸ਼ਰਮਾ, ਮੁਨੀਸ਼ ਕੁਮਾਰ, ਆਸ਼ੂ ਧਵਨ, ਆਸ਼ੂ ਵਿਸ਼ਾਲ, ਸੰਜੇ ਕੁਮਾਰ ਅਤੇ ਹੋਰ ਵੀ ਹਾਜ਼ਰ ਸਨ।

Check Also

ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ `ਚ ਅਰਮਾਨ ਕਾਂਗੜਾ ਨੇ ਜਿੱਤਿਆ ਸੋਨ ਤਗਮਾ

ਸੰਗਰੂਰ, 29 ਅਪ੍ਰੈਲ (ਜਗਸੀਰ ਲੌਂਗੋਵਾਲ) – ਪਾਣੀਪਤ ਵਿਖੇ ਹੋਈ ਨੈਸ਼ਨਲ ਸਪੋਰਟਸ ਚੈਂਪੀਅਨਸ਼ਿਪ 2024 ਦੌਰਾਨ ਅੰਡਰ-19 …