Tuesday, May 21, 2024

ਡੀ.ਏ.ਵੀ ਸਟਾਫ਼ ਅਤੇ ਵਿਦਿਆਰਥੀਆਂ ਨੇ ਸਕੂਲ ਦਾ ਨਾਂ ਰੌਸ਼ਨ ਕੀਤਾ

ਅੰਮ੍ਰਿਤਸਰ, 11 ਅਪ੍ਰੈਲ (ਜਗਦੀਪ ਸਿੰਘ) – ਖਾਲਸਾ ਕਾਲਜ ਨੇ ਗਣਿਤ ਦੇ ਪੋਸਟ ਗ੍ਰੈਜੂਏਟ ਵਿਭਾਗ ਨੇ ਪੋਸਟਰ ਪੇਸ਼ਕਾਰੀ ਅਤੇ ਮੁਕਾਬਲੇ ਦਾ ਅਯੋਜਨ ਕੀਤਾ। ਮੁਕਾਬਲੇ ਵਿੱਚ ਵਾਸੂ (ਬਾਰ੍ਹਵੀਂ ਆਰਟਸ) ਨੂੰ ਪਹਿਲਾ ਇਨਾਮ ਅਤੇ ਯਾਨਿਆ (ਬਾਰ੍ਹਵੀਂ ਆਰਟਸ) ਨੂੰ ਪੋਸਟਰ ਪੇਸ਼ਕਾਰੀ ਵਿੱਚ ਭਾਗੀਦਾਰੀ ਸਰਟੀਫੀਕੇਟ ਮਿਲਿਆ।ਗੁਰੂਤਾ ਨੰਦਨ (ਬਾਰ੍ਹਵੀਂ ਆਰਟਸ) ਨੇ ਮੁਕਾਬਲੇ ਵਿੱਚ ਪਹਿਲਾ ਇਨਾਮ ਜਿੱਤ ਕੇ ਡੀ.ਏ.ਵੀ ਦੀ ਪਹਿਲਾਂ ਹੀ ਸੱਜੀ ਹੋਈ ਕੈਪ ਵਿੱਚ ਇੱਕ ਹੋਰ ਖੰਭ ਜੋੜਿਆ।ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪ੍ਰਾਪਤੀ ਲਈ ਸਰਟੀਫਿਕੇਟ ਅਤੇ ਟ੍ਰਾਫ਼ੀਆਂ ਨਾਲ ਸਵੇਰ ਦੀ ਸਭਾ ਵਿੱਚ ਸਨਮਾਨਿਤ ਕੀਤਾ ਗਿਆ।ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਅੰਮ੍ਰਿਤਸਰ ਦੇ ਪੰਜਾਬੀ ਵਿਭਾਗ ਦੇ ਅਧਿਆਪਕ ਡਾ. ਗੁਰਬਿੰਦਰ ਸਿੰਘ ਭੱਟੀ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੀ 49ਵੀਂ ਕਾਨਵੋਕੇਸ਼ਨ ਮੌਕੇ ਡਾਕਟਰੇਟ ਦੀ ਡਿਗਰੀ ਨਾਲ ਨਿਵਾਜ਼ਿਆ ਗਿਆ।ਉਨ੍ਹਾਂ ਦੇ ਖੋਜ਼ ਕਾਰਜ ਦਾ ਵਿਸ਼ਾ “ਗਿਆਨੀ ਗੁਰਮੁੱਖ ਸਿੰਘ ਮੁਸਾਫਰ ਅਤੇ ਗਿਆਨੀ ਹੀਰਾ ਸਿੰਘ ਦਰਦ ਦੀਆਂ ਪੰਜਾਬੀ ਕਹਾਣੀਆਂ ਵਿੱਚ ਸਿਆਸੀ ਚੇਤਨਾ ਸੀ।ਉਨ੍ਹਾਂ ਨੇ ਇਹ ਖੋਜ਼ ਕਾਰਜ ਡਾ. ਰਮਿੰਦਰ ਕੌਰ ਦੀ ਅਗਵਾਈ ਹੇਠ ਕੀਤਾ।
ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪਿ੍ਰੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਅੰਮ੍ਰਿਤਸਰ ਨੇ ਵਿਦਿਆਰਥੀਆਂ ਨੂੰ ਆਪਣੀਆਂ ਸ਼ੁੱਭਕਾਮਨਾਵਾਂ ਭੇਜੀਆਂ।
ਸਕੂਲ ਪਿ੍ਰੰਸੀਪਲ ਡਾ. ਪੱਲਵੀ ਸੇਠੀ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਵਧਾਈ ਦਿੱਤੀ ਅਤੇ ਨਾਲ ਹੀ ਉਨ੍ਹਾਂ ਨੇ ਡਾ. ਗੁਰਬਿੰਦਰ ਸਿੰਘ ਭੱਟੀ ਨੂੰ ਸਨਮਾਨਿਤ ਕਰਕੇ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਕੇਵਲ ਅਧਿਆਪਕਾਂ ਨੂੰ ਸਨਮਾਨਿਤ ਕਰਨ ਦਾ ਵਿਸ਼ਾ ਹੀ ਨਹੀਂ, ਬਲਕਿ ਇਹ ਉਨ੍ਹਾਂ ਦੇ ਵਿਕਾਸ, ਪਰਿਵਰਤਨ ਅਤੇ ਆਪਣੇ-ਆਪ ਨੂੰ ਸਰਵੋਤਮ ਬਣਾਉਣ ਦਾ ਵਿਸ਼਼ਾ ਹੈ।

Check Also

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਸਰਾਂ ਦਾ ਉਦਘਾਟਨ

ਅੰਮ੍ਰਿਤਸਰ, 20 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੱਧ ਪ੍ਰਦੇਸ਼ ਵਿਖੇ ਪਹਿਲੇ …