ਅੰਮ੍ਰਿਤਸਰ, 11 ਅਪ੍ਰੈਲ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀਆਂ ਲੋਕ ਭਲਾਈ ਨੀਤੀਆਂ ਤੋਂ ਖੁਸ਼ ਹੋ ਕੇ ਵੱਡੇ ਪੱਧਰ ‘ਤੇ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਦਿਨੋ ਦਿਨੀ ਆਮ ਆਦਮੀ ਪਾਰਟੀ ਦਾ ਕੁਨਬਾ ਲਗਾਤਾਰ ਵਧ ਰਿਹਾ ਹੈ।ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਆਮ ਆਦਮੀ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਗੁਨੇਵਾਲ ਹਵੇਲੀਆਂ ਦੇ 3 ਮੌਜੂਦਾ ਪੰਚਾਇਤ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ‘ਚ ਲੋਕ ਅਕਾਲੀ ਅਤੇ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਨੂੰ ਭਾਰੀ ਬਲ ਮਿਲਿਆ ਹੈ।ਉਨਾਂ ਕਿਹਾ ਕਿ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਸੂਬੇ ਦੀਆਂ 13 ਸੀਟਾਂ ‘ਤੇ ਬੇਮਿਸਾਲ ਜਿੱਤ ਹਾਸਲ ਕਰੇਗੀ।
ਕੈਬਨਿਟ ਮੰਤਰੀ ਈ.ਟੀ.ਓ ਨੇ ਦੱਸਿਆ ਦਿ ਪਿੰਡ ਗੁਨੇਵਾਲ ਹਵੇਲੀਆਂ ਦੇ ਗੁਰਦੇਵ ਸਿੰਘ, ਚਮਕੋਰ ਸਿੰਘ, ਗੁਰਜੰਟ ਸਿੰਘ, ਹਰਪ੍ਰੀਤ ਸਿੰਘ, ਹਰਜੋਤ, ਹਰਜੀਤ ਸਿੰਘ, ਸੁਖਦੇਵ ਸਿੰਘ ਨੰਬਰਦਾਰ, ਪਲਵਿੰਦਰ ਸਿੰਘ, ਲਖਵਿੰਦਰ ਸਿੰਘ ਤੋਂ ਇਲਾਵਾ 100 ਤੋਂ ਵੱਧ ਪਿੰਡ ਵਾਸੀ ਕਾਂਗਰਸੀ ਅਤੇ ਅਕਾਲੀਆਂ ਨੂੰ ਅਲਵਿਦਾ ਆਖ ਕੇ ਆਪਣੇ ਸੈਂਕੜੇ ਸਾਥੀਆਂ ਸਮੇਤ ਸ਼ਾਮਲ ਹੋਏ ਹਨ।ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਬਣਦਾ ਮਾਨ ਸਤਿਕਾਰ ਕੀਤਾ ਜਾਵੇਗਾ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …