ਸੰਗਰੂਰ, 11 ਅਪ੍ਰੈਲ (ਜਗਸੀਰ ਲੌਂਗੋਵਾਲ) – ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਦੇ ਆਦੇਸ਼ਾਂ ਅਨੁਸਾਰ ਰਣਧੀਰ ਸਿੰਘ ਬੈਣੀਵਾਲ ਕੇਂਦਰੀ ਇੰਚਾਰਜ ਬਸਪਾ ਪੰਜਾਬ, ਅਜੀਤ ਸਿੰਘ ਭੈਣੀ ਇੰਚਾਰਜ ਬਸਪਾ ਪੰਜਾਬ ਅਤੇ ਜਸਵੀਰ ਸਿੰਘ ਗੜੀ ਸੂਬਾ ਪ੍ਰਧਾਨ ਬਸਪਾ ਪੰਜਾਬ ਦੇ ਆਦੇਸ਼ਾਂ ਅਨੁਸਾਰ ਡਾ. ਮੱਖਣ ਸਿੰਘ ਸਾਬਕਾ ਡਿਪਟੀ ਡਾਇਰੈਕਟਰ ਸਿਹਤ ਵਿਭਾਗ ਸੰਗਰੂਰ ਤੋਂ ਲੋਕ ਸਭਾ ਦੇ ਬਸਪਾ ਦੇ ਉਮੀਦਵਾਰ ਐਲਾਨੇ ਗਏ ਹਨ।ਚਮਕੌਰ ਸਿੰਘ ਵੀਰ ਸੂਬਾ ਜਨਰਲ ਸਕੱਤਰ ਬਹੁਜਨ ਸਮਾਜ ਪਾਰਟੀ ਪੰਜਾਬ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਲੋਕ ਸਭਾ ਸੰਗਰੂਰ ਵਿੱਚ ਅਨੁਸੂਚਿਤ ਵਰਗ ਦੀ ਅਬਾਦੀ 35%, ਪੱਛੜੇ ਵਰਗਾਂ ਦੀ ਅਬਾਦੀ ਲਗਭਗ 40% ਅਤੇ 2 ਲੱਖ ਦੇ ਲਗਭਗ ਮੁਸਲਮਾਨ ਭਰਾਵਾਂ ਦੀ ਅਬਾਦੀ ਅਤੇ ਧਾਰਮਿਕ ਘੱਟਗਿਣਤੀਆਂ, ਇਨਸਾਫ ਪਸੰਦ ਲੋਕ ਬਸਪਾ ਦੇ ਉਮੀਦਵਾਰ ਡਾ. ਮੱਖਣ ਸਿੰਘ ਦੀ ਜਿੱਤ ਨੂੰ ਯਕੀਨੀ ਬਣਾਉਣਗੇ।ਇਸ ਸਮੇਂ ਦਰਸ਼ਨ ਸਿੰਘ ਜਲੂਰ ਸੂਬਾ ਸਕੱਤਰ ਅਮਰਜੀਤ ਸਿੰਘ ਐਗਜੈਕਟਿਵ ਕਮੇਟੀ ਮੈਂਬਰ ਅਤੇ ਡਾ. ਨਛੱਤਰ ਪਾਲ ਵਿਧਾਇਕ ਬਸਪਾ, ਗੁਰਲਾਲ ਸ਼ੈਲਾ ਜਨਰਲ ਸਕੱਤਰ ਪੰਜਾਬ ਮੌਜ਼ੂਦ ਸਨ।
Check Also
ਗੋਲਡਨ ਜੁਬਲੀ ਸੈਂਟਰ ਫਾਰ ਐਂਟਰਪ੍ਰਨਿਓਰਸ਼ਿਪ ਐਂਡ ਇਨੋਵੇਸ਼ਨ ਸੈਂਟਰ ਦੀ ਫਰਾਂਸ ਦੇ ਰਾਜਦੂਤ ਵਲੋਂ ਸ਼ਲਾਘਾ
ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …