ਅੰਮ੍ਰਿਤਸਰ, 12 ਅਪ੍ਰੈਲ (ਜਗਦੀਪ ਸਿੰਘ) – ਪੰਜ ਸਿੰਘ ਸਾਹਿਬਾਨ ਵੱਲੋਂ ਖਾਲਸਾ ਸਾਜਣਾ ਦਿਵਸ ਦੇ 325ਵੇਂ ਦਿਹਾੜੇ ਮੌਕੇ 13 ਅਪ੍ਰੈਲ 2024 ਨੂੰ ਸਿੱਖ ਕੌਮ ਨੂੰ ਖਾਲਸਈ ਨਿਸ਼ਾਨ ਝੁਲਾਉਣ ਦੇ ਆਦੇਸ਼ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਨੇ ਆਪਣੇ ਪ੍ਰਬੰਧ ਵਾਲੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਤੋਂ ਸੰਗਤ ਨੂੰ ਖਾਲਸਈ ਝੰਡੇ ਮੁਹੱਈਆ ਕਰਨ ਦਾ ਫੈਸਲਾ ਕੀਤਾ ਹੈ।ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਗੁਰਦੁਆਰਾ ਸਾਹਿਬਾਨ ਅੰਦਰ ਖਾਲਸਈ ਝੰਡਿਆਂ ਦਾ ਪ੍ਰਬੰਧ ਕਰਨ ਲਈ ਆਖਿਆ ਗਿਆ ਹੈ।ਸ਼੍ਰੋਮਣੀ ਕਮੇਟੀ ਨਾਲ ਸਬੰਧਤ ਹਰ ਗੁਰਦੁਆਰਾ ਸਾਹਿਬਾਨ ਤੋਂ ਸੰਗਤਾਂ ਲੋੜ ਅਨੁਸਾਰ ਖਾਲਸਈ ਝੰਡੇ ਪ੍ਰਾਪਤ ਕਰ ਸਕਦੀਆਂ ਹਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media