ਸੰਗਰੂਰ, 12 ਅਪ੍ਰੈਲ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਰਟੋਲਾਂ ਵਿਖੇ ਹਰ ਸਾਲ ਦੀ ਤਰਾਂ ਖਾਲਸਾ ਸਾਜਨਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਵਿਦਿਆਰਥੀਆਂ ਨੇ ਖਾਲਸਾ ਸਾਜਨਾ ਦਿਵਸ ਸਬੰਧੀ ਸ਼ਬਦ ਕੀਰਤਨ, ਭਾਸ਼ਣ ਅਤੇ ਕਵਿਤਾਵਾਂ ਪੇਸ਼ ਕੀਤੀਆਂ।ਪ੍ਰਿੰਸੀਪਲ ਮਨਦੀਪ ਕੌਰ ਨੇ ਸਮੂਹ ਵਿਦਿਆਰਥੀਆਂ ਅਤੇ ਸਟਾਫ ਨੂੰ ਖਾਲਸਾ ਸਾਜਨਾ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਵਲੋਂ ਦਰਸਾਏ ਮਾਰਗ ‘ਤੇ ਚੱਲਦਿਆਂ ਗੁਰੂ ਕੇ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਗੁਰੂ ਦੇ ਲੜ ਲੱਗਣਾ ਚਾਹੀਦਾ ਹੈ।ਇਸ ਮੌਕੇ ਸਮੂਹ ਸਟਾਫ ਹਾਜ਼ਰ ਸੀ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …