Thursday, July 31, 2025
Breaking News

ਕਿਸਾਨਾਂ ਨੇ ਭਾਜਪਾ ਆਗੂਆਂ ਦੇ ਪਿੰਡ ਵਿੱਚ ਦਾਖਲ ਨਾ ਹੋਣ ਸਬੰਧੀ ਲਗਾਏ ਫਲੈਕਸ

ਸੰਗਰੂਰ, 12 ਅਪ੍ਰੈਲ (ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਵਲੋ ਕੇ.ਐਮ.ਐਮ ਤੇ ਐਸ.ਕੇ.ਐਮ ਗੈਰ ਰਾਜਨੀਤਕ ਦੇ ਸੱਦੇ ‘ਤੇ ਕਸਬਾ ਲੌਂਗੋਵਾਲ ਵਿਖੇ ਭਾਜਪਾ ਆਗੂਆਂ ਦੇ ਨਾ ਦਾਖਲ ਹੋਣ ਸਬੰਧੀ ਚੇਤਾਵਨੀ ਦੇ ਫਲੈਕਸ ਲਗਾਏ ਗਏ।ਬਲਾਕ ਆਗੂ ਦਰਵਾਰਾ ਸਿੰਘ ਲੋਹਾਖੇੜਾ, ਸੁਖਦੇਵ ਸਿੰਘ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਦੇ ਇਕਾਈ ਲੌਂਗੋਵਾਲ ਪ੍ਰਧਾਨ ਬਲਜਿੰਦਰ ਸਿੰਘ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸ਼ਹਿ ‘ਤੇ ਹਰਿਆਣਾ ਦੀ ਖੱਟਰ ਸਰਕਾਰ ਨੇ ਕਿਸਾਨੀ ਅੰਦੋਲਨ ਮੌਕੇ ਅਣਮਨੁੱਖੀ ਜ਼ਬਰ ਕਰਕੇ ਕਿਸਾਨਾਂ, ਮਜ਼ਦੂਰਾਂ ਤੇ ਹੰਝੂ ਗੈਸ ਦੇ ਗੋਲੇ ਸੁੱਟੇ ਤੇ ਗੋਲੀਆਂ ਚਲਾਈਆਂ।ਆਗੂਆਂ ਨੇ ਕਿਹਾ ਕਿ ਇਸ ਲਈ ਹੁਣ ਕਿਸਾਨ ਵੀ ਭਾਜਪਾ ਨੇਤਾਵਾਂ ਨੂੰ ਪਿੰਡਾਂ ਵਿੱਚ ਦਾਖਲ ਨਹੀਂ ਹੋਣ ਦੇਣਗੇ।
ਇਸ ਮੌਕੇ ਬਲਦੇਵ ਸਿੰਘ ਖੜਕਾ, ਬਿੰਦਰ ਸਿੰਘ, ਜੱਗਰ ਸਿੰਘ, ਭੋਲਾ ਸਿੰਘ ਤੇ ਵੱਡੀ ਗਿਣਤੀ ‘ਚ ਕਿਸਾਨ ਅਤੇ ਬੀਬੀਆਂ ਮੌਜ਼ੂਦ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …