ਭੀਖੀ, 12 ਅਪ੍ਰੈਲ (ਕਮਲ ਜ਼ਿੰਦਲ) – ਸੈਰ-ਸਪਾਟਾ ਮੰਤਰਾਲਾ ਭਾਰਤ ਸਰਕਾਰ ਵਲੋਂ ਨਵੰਬਰ 2023 ਵਿੱਚ ਯੁੁਵਾ ਸੈਰ-ਸਪਾਟਾ ਕਲੱਬ ਦੇ ਤਹਿਤ ਇੱਕ
ਆਨਲਾਈਨ ਕੁੁਇਜ਼ ਮੁੁਕਾਬਲਾ ਕਰਵਾਇਆ ਗਿਆ।ਇਸ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਭੀਖੀ ਤੋਂ ਬਾਰਵੀਂ ਕਾਮਰਸ ਦੇ ਵਿਦਿਆਰਥੀ ਨੀਰਜ਼ ਜ਼ਿੰਦਲ ਪੁੱਤਰ ਸੁਭਾਸ਼ ਜ਼ਿੰਦਲ ਨੂੰ ਜੇਤੂ ਐਲਾਨਿਆ ਗਿਆ।ਇਸ ਵਿਦਿਆਰਥੀ ਨੂੰ ਇਨਾਮ ਦੇ ਰੂਪ ਵਿੱਚ ਤੋਹਫਾ ਅਤੇ ਸਰਟੀਫਿਕੇਟ ਦਿੱਤਾ ਗਿਆ।ਇਸ ਪ੍ਰਾਪਤੀ ‘ਤੇ ਸਕੂਲ ਮੈਨੇਜਮੈਂਟ ਪ੍ਰਧਾਨ ਸਤੀਸ਼ ਕੁਮਾਰ ਅਤੇ ਸਮੂਹ ਕਮੇਟੀ ਮੈਂਬਰਾਂ ਨੇ ਨੀਰਜ਼ ਜ਼ਿੰਦਲ ਨੂੰ ਵਧਾਈ ਦਿੱਤੀ।ਸਵੇਰ ਦੀ ਸਭਾ ਵਿੱਚ ਪ੍ਰਿੰਸੀਪਲ ਸੰਜੀਵ ਕੁੁਮਾਰ ਨੇ ਵਿਦਿਆਰਥੀ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media