Monday, May 27, 2024

ਡੀ.ਏ.ਵੀ ਪਬਲਿਕ ਸਕੂਲ ਵਿਖੇ ਪਖੰਡ ਖੰਡਿਨੀ, ਪਤਾਕਾ ਦਿਵਸ, ਵਿਸਾਖੀ ਤੇ ਅੰਬੇਦਕਰ ਜਯੰਤੀ ਮਨਾਈ ਗਈ

ਅੰਮ੍ਰਿਤਸਰ, 12 ਅਪ੍ਰੈਲ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਵਿਦਿਆਰਥੀਆਂ ਨੇ ਪਖੰਡ ਖੰਡਿਨੀ ਪਤਾਕਾ ਦਿਵਸ, ਵਿਸਾਖੀ ਅਤੇ ਅੰਬੇਦਕਰ ਜਯੰਤੀ ਦੇ ਸ਼ੁੱਭ ਅਵਸਰ `ਤੇ ਵਿਸ਼ੇਸ਼ ਸਮਾਗਮ ਪੇਸ਼ ਕੀਤਾ।ਸਮਾਰੋਹ ਦੀ ਸ਼ੁਰੂਆਤ ਸਕੂਲ ਦੀਆਂ ਪ੍ਰਾਰਥਨਾਵਾਂ ਦੀ ਰੂਹਾਨੀ ਪੇਸ਼ਕਾਰੀ ਨਾਲ ਹੋਈ।ਵਿਦਿਆਰਥੀਆਂ ਨੇ ਪਖੰਡ ਖੰਡਿਨੀ ਪਤਾਕਾ ਦਿਵਸ ਦੀ ਮਹੱਤਤਾ ਬਾਰੇ ਦੱਸਦੇ ਹੋਏ ਕਿਹਾ ਕਿ ਕਿਵੇਂ ਸਵਾਮੀ ਦਯਾਨੰਦ ਸਰਸਵਤੀ ਜੀ ਨੇ ਸਮਾਜ ਨੂੰ ਉਪੱਰ ਚੁੱਕਣ ਦੇ ਲਈ ਵੈਦਿਕ ਸਿੱਖਿਆ ਅਤੇ ਵਿੱਦਿਆ ਦੇ ਪ੍ਰਸਾਰ `ਤੇ ਜ਼ੋਰ ਦਿੱਤਾ।ਡਾ. ਬੀ.ਆਰ ਅੰਬੇਦਕਰ ਦੇ ਜੀਵਨ ਦੇ ਕੁੱਝ ਅੰਸ਼ ਵੀ ਪੜ੍ਹੇ ਗਏ, ਜਿਸ ਵਿੱਚ ਬੱਚਿਆਂ ਨੂੰ ਭਾਰਤੀ ਸੰਵਿਧਾਨ ਦੇ ਨਿਰਮਾਤਾ ਵੱਲੋਂ ਦਿਖਾਏ ਗਏ ਮਾਰਗ `ਤੇ ਚੱਲਣ ਦੀ ਪ੍ਰੇਰਨਾ ਦਿੱਤੀ ਗਈ।
ਪੰਜਾਬ ਦੇ ਲੋਕ-ਨਾਚ ਦਾ ਅਯੋਜਨ ਕਰਕੇ ਇੱਕ ਸ਼ਾਨਦਾਰ ਦ੍ਰਿਸ਼ ਪੇਸ਼ ਕੀਤਾ ਗਿਆ।ਜਿਸ ਨੇ ਖੁ਼਼ਸ਼ੀ ਦੇ ਉਤਸ਼ਾਹ ਨੂੰ ਹੋਰ ਕੀਤਾ।ਵਿਦਿਆਰਥੀਆਂ ਨੇ ਰੰਗ-ਬਿਰੰਗੇ ਰਵਾਇਤੀ ਪਹਿਰਾਵੇ ਵਿੱਚ ਸੱਜ ਕੇ ਭੰਗੜੇ ਰਾਹੀਂ ਪੰਜਾਬ ਦੇ ਸੱਭਿਆਚਾਰ ਅਤੇ ਪੁਰਾਤਨ ਪਰੰਪਰਾਵਾਂ ਨੂੰ ਦਰਸਾਇਆ।
ਪੰਜਾਬ ਜ਼ੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਮੈਨੇਜਰ ਡਾ. ਪਸ਼ਪਿੰਦਰ ਵਾਲੀਆ, ਪਿ੍ਰੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਅੰਮ੍ਰਿਤਸਰ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਅਜਿਹੇ ਮੌਕੇ ਵਿਦਿਆਰਥੀਆਂ ਨੂੰ ਆਪਣੇ ਸੱਭਿਆਚਾਰ ਅਤੇ ਪਰੰਪਰਾ ਤੋਂ ਜਾਣੂ ਕਰਵਾਉਂਦੇ ਹਨ।
ਸਕੂਲ ਪਿ੍ਰੰਸੀਪਲ ਡਾ. ਪੱਲਵੀ ਸੇਠੀ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਮਜ਼ਬੂਤ ਨੈਤਿਕ ਮਿਆਰ ਕਾਇਮ ਕਰਨ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਸਵਾਮੀ ਦਯਾਨੰਦ ਸਰਸਵਤੀ ਅਤੇ ਡਾ. ਬੀ.ਆਰ ਅੰਬੇਦਰਕਰ ਦੇ ਅਦਰਸ਼ਾਂ `ਤੇ ਚੱਲਣ ਲਈ ਕਿਹਾ।

Check Also

ਲਾਰੇ-ਲੱਪਿਆਂ ਦੀ ਬਰਾਤ…

ਮਾਤਾ ਜੀ! ਮਾਤਾ ਜੀ!! ਕਰਦੇ ਹੱਥ ਜੋੜੀ ਪੰਝੀ ਤੀਹ ਜਣੇ ਦਿਨ ਚੜ੍ਹਦਿਆਂ ਘਰੇ ਆ ਗਏ।ਪੰਜਾਂ-ਸੱਤਾਂ …