Thursday, May 23, 2024

ਐਮ.ਐਲ.ਜੀ ਕਾਨਵੈਂਟ ਸਕੂਲ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਵਿਸਾਖੀ ਦਾ ਤਿਉਹਾਰ

ਸੰਗਰੂਰ, 13 ਅਪ੍ਰੈਲ (ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਮਵਰ ਸੰਸਥਾ ਐਮ.ਐਲ.ਜੀ ਕਾਨਵੈਂਟ ਸਕੂਲ (ਸੀ.ਬੀ.ਐਸ.ਈ) ਦੇ ਕੈਂਪਸ ‘ਚ ਵਿਸਾਖੀ ਦਾ ਤਿਉਹਾਰ ਬੜੇ ਧੂਮਧਾਮ ਨਾਲ ਮਨਾਇਆ ਗਿਆ।ਬੱਚਿਆਂ ਨੇ ਵਿਸਾਖੀ ਦਾ ਮਹੱਤਵ ਦੱਸਿਆ ਅਤੇ ਸ਼ਬਦ ਗਾਇਣ ਕੀਤਾ।ਵਿਦਿਆਰਥੀਆਂ ਨੇ ਢੋਲ ਦੀ ਤਾਲ ‘ਤੇ ਰੰਗ-ਬਿਰੰਗੇ ਪੰਜਾਬੀ ਪਹਿਰਾਵੇ ‘ਚ ਸੱਜੇ ਬੱਚਿਆਂ ਨੇ ਪੰਜਾਬੀ ਲੋਕ ਨਾਚ ਭੰਗੜਾ ਅਤੇ ਗਿੱਧਾ ਪੇਸ਼ ਕਰ ਕੇ ਸਭ ਦਾ ਮਨ ਮੋਹ ਲਿਆ।ਪੰਜਾਬੀ ਸਭਿਆਚਾਰ ਅਤੇ ਸੰਸਕ੍ਰਿਤੀ ਦੀ ਪ੍ਰਦਰਸ਼ਨੀ ਵਿੱਚ ਬੱਚਿਆਂ ਵਲੋਂ ਹੱਥਾਂ ਨਾਲ ਤਿਆਰ ਕੀਤੇ ਸੁੰਦਰ ਛੱਜ, ਉਨ ਤੋਂ ਬਣੇ ਪੰਜਾਬੀ ਗਹਿਣੇ, ਮਟਕੀਆਂ, ਪੱਖੀਆਂ ਤੇ ਹੋਰ ਕਈ ਵਸਤਾਂ ਪ੍ਰਦਰਸ਼ਿਤ ਕੀਤੀਆਂ ਗਈਆਂ।
ਪ੍ਰਿੰਸੀਪਲ ਡਾ. ਵਿਕਾਸ ਸੂਦ ਨੇ ਬੱਚਿਆਂ ਨੂੰ ਵਿਸਾਖੀ ਦੀ ਵਧਾਈ ਦਿੱਤੀ।ਇਸੇ ਦਿਨ 1919 ‘ਚ ਜਲਿਆਂਵਾਲੇ ਬਾਗ ਵਿਚ ਜਨਰਲ ਡਾਇਰ ਨੇ ਨਿਰਦੋਸ਼ ਭਾਰਤੀਆਂ ‘ਤੇ ਗੋਲੀਆਂ ਚਲਾ ਕੇ ਹਜ਼ਾਰਾਂ ਲੋਕਾਂ ਨੂੰ ਸ਼ਹੀਦ ਕਰ ਦਿੱਤਾ ਸੀ।ਉਨਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਨੇ 1699 ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ ਅਤੇ ਕਣਕ ਦੀ ਸੁਨਹਿਰੀ ਫਸਲ ਦੀ ਕਟਾਈ ਵੀ ਵਿਸਾਖੀ ਵਾਲੇ ਦਿਨ ਹੀ ਸ਼ੁਰੂ ਕੀਤੀ ਜਾਂਦੀ ਹੈ।
ਇਸ ਮੌਕੇ ਪ੍ਰਬੰਧਕੀ ਮੈਂਬਰ ਸੋਨੀਆ ਰਾਣੀ, ਮਧੂ ਰਾਣੀ, ਰਜਿੰਦਰ ਕੁਮਾਰ, ਹੈਪੀ ਕੁਮਾਰ, ਪ੍ਰਿੰਸੀਪਲ ਡਾ. ਵਿਕਾਸ ਸੂਦ ਅਤੇ ਸਮੂਹ ਸਟਾਫ ਮੌਜ਼ੂਦ ਸੀ।

Check Also

ਪੰਜਾਬੀ ਭਾਸ਼ਾ, ਬੋਲੀ, ਸਾਹਿਤ ਤੇ ਸਭਿਆਚਾਰ ਪ੍ਰਫੁਲਿਤਾ ਲਈ ਲੋਕ ਸਭਾ ਉਮੀਦਵਾਰਾਂ ਨੂੰ ਸੌਂਪੇ ਮੰਗ ਪੱਤਰ

ਅੰਮ੍ਰਿਤਸਰ, 22 ਮਈ (ਦੀਪ ਦਵਿੰਦਰ ਸਿੰਘ) – ਪੰਜਾਬੀ ਭਾਸ਼ਾ, ਬੋਲੀ, ਸਾਹਿਤ ਤੇ ਸਭਿਆਚਾਰ ਨੂੰ ਸੁਹਿਰਦਤਾ …