ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਸ਼ਹੀਦ ਕੌਮ ਦਾ ਅਣਮੁੱਲਾ ਸਰਮਾਇਆ ਹੁੰਦੇ ਹਨ ਅਤੇ ਉਹੀ ਕੌਮਾਂ ਜਿਊਂਦੀਆਂ ਰਹਿੰਦੀਆਂ ਹਨ, ਜੋ ਆਪਣੇ ਸ਼ਹੀਦਾਂ ਦਾ ਸਤਿਕਾਰ ਕਰਦੀਆਂ ਹਨ।ਇਹ ਪ੍ਰਗਟਾਵਾ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਐਸ.ਡੀ.ਐਮ ਮਨਕੰਵਲ ਸਿੰਘ ਚਾਹਲ ਨੇ ਜਲ੍ਹਿਆਂ ਵਾਲਾ ਬਾਗ਼ ਵਿਖੇ ਸ਼ਹੀਦਾ ਨੂੰ ਸ਼ਰਧਾਂਜਲੀ ਭੇਂਟ ਕਰਨ ਸਮੇਂ ਕੀਤਾ।ਉਨ੍ਹਾਂ ਕਿਹਾ ਕਿ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਨੂੰ ਹੋਰ ਤੇਜ਼ ਕੀਤਾ ਸੀ, ਜਿਸ ਦੀ ਬਦੌਲਤ ਅਸੀਂ ਆਜ਼ਾਦ ਫਿਜ਼ਾ ਦਾ ਨਿੱਘ ਮਾਣ ਰਹੇ ਹਾਂ।ਉਨ੍ਹਾਂ ਕਿਹਾ ਕਿ ਇਸ ਧਰਤੀ ਤੋਂ ਹੀ ਅੰਗਰੇਜ਼ੀ ਸਾਮਰਾਜ ਦੇ ਪਤਨ ਦੀ ਸ਼ੁਰੂਆਤ ਹੋਈ ਸੀ।ਸਾਨੂੰ ਆਪਣੇ ਸ਼ਹੀਦਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਆਪਣੇ ਸ਼ਹੀਦਾਂ ਦੀ ਜੀਵਨੀ ਤੋਂ ਸਿੱਖਿਆ ਲੈ ਕੇ ਦੇਸ਼ ਦੇ ਵਿਕਾਸ ਵਿੱਚ ਆਪਣਾ ਅਹਿਮ ਯੋਗਦਾਨ ਪਾਉਣਾ ਚਾਹੀਦਾ ਹੈ।
Check Also
ਐਡਵੋਕੇਟ ਧਾਮੀ ਨੇ ਪਹਿਲਗਾਮ ’ਚ ਹੋਏ ਹਮਲੇ ਦੇ ਪੀੜ੍ਹਤਾਂ ਨਾਲ ਸੰਵੇਦਨਾ ਪ੍ਰਗਟਾਈ
ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …