Friday, April 24, 2026

ਖ਼ਾਲਸਾ ਕਾਲਜ ਵਿਖੇ ‘ਮੈਥੇਮੈਟਿਕਸ ਐਕਟੀਵਿਟੀਸ ਟੂ ਪ੍ਰਮੋਟ ਇਨਵਾਇਰਨਮੈਂਟ ਐਜੂਕੇਸ਼ਨ’ ਵਿਸ਼ੇ ’ਤੇ 2 ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਮੈਥ ਵਿਭਾਗ ਵਲੋਂ ‘ਮੈਥੇਮੈਟਿਕਸ ਐਕਟੀਵਿਟੀਸ ਟੂ ਪ੍ਰਮੋਟ ਇਨਵਾਇਰਨਮੈਂਟ ਐਜੂਕੇਸ਼ਨ’ ਵਿਸ਼ੇ ’ਤੇ 2 ਰੋਜ਼ਾ ਵਰਕਸ਼ਾਪ ਕਰਵਾਈ ਗਈ।ਕਾਲਜ ਪਿ੍ਰੰਸੀਪਲ ਡਾ. ਮਹਿਲ ਸਿੰਘ ਦੇ ਨਿਰਦੇਸ਼ਾਂ ’ਤੇ ਪੰਜਾਬ ਸਟੇਟ ਕਾਊਂਸਿਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਵਲੋਂ ਇਨਵਾਇਰਨਮੈਂਟ ਐਜੂਕੇਸ਼ਨ ਪ੍ਰੋਗਰਾਮ ਅਧਾਰਿਤ ਸਕੀਮ ਤਹਿਤ ਇਸ ਵਰਕਸ਼ਾਪ ’ਚ ਸੂਬੇ ਭਰ ਤੋਂ ਵੱਖ-ਵੱਖ ਜਿਲ੍ਹਿਆਂ ਦੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।
ਡਾ. ਮਹਿਲ ਸਿੰਘ ਨੇ ਆਏ ਮਹਿਮਾਨਾਂ, ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਰਕਸ਼ਾਪ ’ਤੇ ਆਉਣ ਦੀਆਂ ਮੁਬਾਰਕਾਂ ਦਿੰਦਿਆਂ ਮੈਥ ਵਿਭਾਗ ਦੇ ਮੁਖੀ ਅਤੇ ਸਮੂਹ ਮੈਂਬਰਾਂ ਵੱਲੋਂ ਉਕਤ ਪ੍ਰੋਗਰਾਮ ਉਲੀਕਣ ਦੀ ਸ਼ਲਾਘਾ ਕੀਤੀ।ਵਿਭਾਗ ਦੇ ਮੁਖੀ ਡਾ. ਰਜਿੰਦਰ ਪਾਲ ਕੌਰ ਨੇ ਕਿਹਾ ਕਿ ਅਜਿਹੇ ਵਿਸ਼ਿਆਂ ’ਤੇ ਚਾਨਣਾ ਪਾਉਣਾ ਅਤੇ ਅਜੋਕੇ ਸਮੇਂ ’ਚ ਵਿਦਿਆਰਥੀਆਂ ਨੂੰ ਮੈਥ ਵਿਸ਼ੇ ਰਾਹੀਂ ਵਾਤਾਵਰਨ ਨੂੰ ਸੰਭਾਲਣ ਪ੍ਰਤੀ ਜਾਗਰੂਕ ਕਰਨਾ ਇੱਕ ਵਧੀਆ ਉਪਰਾਲਾ ਹੈ।
ਵਰਕਸ਼ਾਪ ਦੇ ਪਹਿਲੇ ਦਿਨ ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਹੁਸ਼ਿਆਰਪੁਰ ਤੋਂ ਡਾ. ਕੁਲਿੰਦਰ ਸਿੰਘ ਪਰਮਾਰ ਨੇ ਵਿਦਿਆਰਥੀਆਂ ਨੂੰ ਉਕਤ ਵਿਸ਼ੇ ਸਬੰਧੀ ਰੁਚੀ ਵਧਾਉਣ ਅਤੇ ਰਿਸਰਚ ਕਰਨ ਲਈ ਪ੍ਰੇਰਿਤ ਕੀਤਾ।ਵਰਕਸ਼ਾਪ ਦੇ ਦੂਜੇ ਦਿਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਡਾ. ਮਨਪ੍ਰੀਤ ਸਿੰਘ ਭੱਟੀ ਨੇ ਆਪਣੇ ਵਿਚਾਰਾਂ ਰਾਹੀਂ ਵਿਦਿਆਰਥੀਆਂ ਨੂੰ ਅਜੋਕੇ ਸਮੇਂ ’ਚ ਵਾਤਾਵਰਨ ਸੰਭਾਲਣ ਵਾਸਤੇ ਅਤੇ ਭਵਿੱਖ ’ਚ ਆਉਣ ਵਾਲੀਆਂ ਚੁਣੌਤੀਆਂ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ।ਇਸ ਵਰਕਸ਼ਾਪ ’ਚ 100 ਤੋਂ ਵਧੇਰੇ ਵਿਦਿਆਰਥੀਆਂ ਨੇ ਪੋਸਟਰ ਅਤੇ ਡੈਕਲਾਮੇਸ਼ਨ ਮੁਕਾਬਲਿਆਂ ’ਚ ਭਾਗ ਲਿਆ।
ਡਾ. ਮਹਿਲ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕਰਦਿਆਂ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀ ਅਤੇ ਭਵਿੱਖ ’ਚ ਵੀ ਅਜਿਹੇ ਮੁਕਾਬਲਿਆਂ ’ਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ।ਅਖੀਰ ’ਚ ਡਾ. ਰਜਿੰਦਰ ਪਾਲ ਕੌਰ ਨੇ ਡਾ. ਮਹਿਲ ਸਿੰਘ ਦਾ ਅਜਿਹੇ ਪ੍ਰੋਗਰਾਮ ਕਰਵਾਉਣ ਸਬੰਧੀ ਪ੍ਰੇਰਿਤ ਕਰਨ ਲਈ ਧੰਨਵਾਦ ਕੀਤਾ ਅਤੇ ਆਏ ਹੋਏ ਮੁੱਖ ਮਹਿਮਾਨਾਂ ਨੂੰ ਸਨਮਾਨਿਤ ਕੀਤਾ।
ਇਸ ਮੌਕੇ ਡਾ. ਤਮਿੰਦਰ ਸਿੰਘ ਭਾਟੀਆ, ਡਾ. ਜਸਵਿੰਦਰ ਸਿੰਘ, ਡਾ. ਹਰਵਿੰਦਰ ਕੌਰ, ਡਾ. ਅਮੀਤ ਆਨੰਦ, ਡਾ. ਨਵਜੋਤ ਸਿੰਘ, ਡਾ. ਗਗਨਦੀਪ ਸਿੰਘ, ਆਂਚਲ ਸ਼ਰਮਾ ਸਮੇਤ ਹੋਰ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।

Check Also

ਸਫਾਈ ਮੁਹਿੰਮ ਨੂੰ ਮਿਲਿਆ ਵੱਡਾ ਸਹਿਯੋਗ; ਐਨ.ਜੀ.ਓਜ਼ ਨੇ ਨਗਰ ਨਿਗਮ ਨਾਲ ਮਿਲਾਇਆ ਹੱਥ

ਅੰਮ੍ਰਿਤਸਰ, 23 ਅਪ੍ਰੈਲ (ਜਗਦੀਪ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਆਯੋਜਿਤ ਤਿੰਨ ਦਿਨਾਂ ਦੀ ਸਫਾਈ …