Saturday, February 15, 2025

ਸਰਸਵਤੀ ਵਿਦਿਆ ਮੰਦਿਰ ਸਕੂਲ ਵਿਖੇ ਉਤਸ਼ਾਹ ਨਾਲ ਮਨਾਈ ਵਿਸਾਖੀ

ਸੰਗਰੂਰ, 13 ਅਪ੍ਰੈਲ (ਜਗਸੀਰ ਲੌਂਗੋਵਾਲ) – ਸਰਸਵਤੀ ਵਿਦਿਆ ਮੰਦਿਰ ਸੀਨੀਅਰ ਸੈਕੈਂਡਰੀ ਸਕੂਲ ਸ਼ਾਹਪੁਰ ਰੋਡ ਚੀਮਾ ਮੰਡੀ ਵਿਖੇ ਵਿਸਾਖੀ ਦਾ ਤਿਉਹਾਰ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ।ਪ੍ਰਿੰਸੀਪਲ ਰਕੇਸ਼ ਕੁਮਾਰ ਗੋਇਲ ਨੇ ਵਿਸਾਖੀ ਦੇ ਤਿਉਹਾਰ ਬਾਰੇ ਚਾਨਣਾ ਪਾਇਆ।ਬੱਚਿਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ ਅਤੇ ਗਿੱਧਾ, ਭੰਗੜਾ ਤੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।ਮੈਡਮ ਕਮਲ ਗੋਇਲ, ਮਨੋਜ ਥਾਮਸ ਤੇ ਮੈਡਮ ਅਲਫਾਸਾਂ ਥੋਮਸ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਇਨਾਮ ਭੇਟ ਕੀਤੇ।ਇਸ ਮੌਕੇ ਮਨਮੀਤ ਕੌਰ, ਸੰਦੀਪ ਸ਼ਰਮਾ, ਸੁਨੀਤਾ ਰਾਣੀ, ਮੀਨਾਕਸ਼ੀ, ਸਾਜੀਆ, ਰਮਨਦੀਪ ਕੌਰ, ਮਨਪ੍ਰੀਤ ਕੌਰ, ਜਸਵੰਤ ਸਿੰਘ, ਸੰਜੀਵ ਕੁਮਾਰ, ਤਜਿੰਦਰ ਕੌਰ, ਮੋਨਾ ਰਾਣੀ, ਅਮਨਦੀਪ ਕੌਰ ਆਦਿ ਹਾਜ਼ਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਨੇ ਗੁਰੂ ਰਵੀਦਾਸ ਜਯੰਤੀ ਅਤੇ ਮਹਾਂਰਿਸ਼ੀ ਦਇਆਨੰਦ ਸਰਸਵਤੀ ਜਯੰਤੀ ਮਨਾਈ

ਅੰਮ੍ਰਿਤਸਰ, 15 ਫਰਵਰੀ (ਜਗਦੀਪ ਸਿੰਘ) – ਆਰਿਆ ਸਮਾਜ ਦੇ ਸੰਸਥਾਪਕ ਮਹਾਂਰਿਸ਼ੀ ਦਇਆਨੰਦ ਸਰਸਵਤੀ ਅਤੇ ਜਾਤ-ਪਾਤ …