Saturday, November 2, 2024

ਸਟੱਡੀ ਸਰਕਲ ਵਲੋਂ ਦਸਤਾਰ ਤੇ ਦੁਮਾਲਾ ਸਜਾਉਣ ਮੁਕਾਬਲੇ 16 ਅਪ੍ਰੈਲ ਨੂੰ

ਸੰਗਰੂਰ, 13 ਅਪ੍ਰੈਲ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਵਲੋਂ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਿੱਚ ਸਥਾਨਕ ਜ਼ੋਨਲ ਦਫ਼ਤਰ ਬਡਰੁੱਖਾਂ ਰੋਡ ਵਿਖੇ ਦਸਤਾਰ ਸਜਾਉਣ ਅਤੇ ਦੁਮਾਲਾ ਸਜਾਉਣ ਮੁਕਾਬਲੇ 16 ਅਪ੍ਰੈਲ ਨੂੰ ਸਵੇਰੇ 10.00 ਵਜੇ ਕਰਵਾਏ ਜਾ ਰਹੇ ਹਨ।ਸੁਰਿੰਦਰਪਾਲ ਸਿੰਘ ਸਿਦਕੀ ਐਡੀਸ਼ਨਲ ਚੀਫ਼ ਸਕੱਤਰ ਦੀ ਨਿਗਰਾਨੀ ਹੇਠ ਹੋਈ ਮੀਟਿੰਗ ਵਿੱਚ ਕੁਲਵੰਤ ਸਿੰਘ ਨਾਗਰੀ ਜ਼ੋਨਲ ਸਕੱਤਰ, ਅਜਮੇਰ ਸਿੰਘ ਡਿਪਟੀ ਡਾਇਰੈਕਟਰ, ਗੁਰਮੇਲ ਸਿੰਘ ਵਿੱਤ ਸਕੱਤਰ, ਗੁਲਜ਼ਾਰ ਸਿੰਘ ਜਥੇਬੰਦਕ ਸਕੱਤਰ ਸਮੇਤ ਮਸਤੂਆਣਾ ਸਾਹਿਬ ਦਸਤਾਰ ਕਲੱਬ ਦੇ ਕੋਆਰਡੀਨੇਟਰ ਇੰਦਰਜੀਤ ਸਿੰਘ ਬਹਾਦਰਪੁਰ, ਕਰਮਜੀਤ ਸਿੰਘ ਅਤੇ ਇੰਦਰਜੀਤ ਸਿੰਘ ਕੁੰਨਰਾਂ ਹਾਜ਼ਰ ਹੋਏ।
ਸਿਦਕੀ ਨੇ ਦੱਸਿਆ ਕਿ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਨਾਲ ਸਾਂਝੇ ਉਪਰਾਲੇ ਅਧੀਨ ਹੋ ਰਹੇ ਇਸ ਪ੍ਰੋਗਰਾਮ ਵਿੱਚ ਦਸਤਾਰ ਸਜਾਉਣ ਲਈ ਲੜਕਿਆਂ ਦੇ ਜੂਨੀਅਰ ਅਤੇ ਸੀਨੀਅਰ ਗਰੁੱਪ ਹੋਣਗੇ ਅਤੇ ਦੁਮਾਲਾ ਸਜਾਉਣ ਮੁਕਾਬਲਿਆਂ ਲਈ ਕੇਵਲ ਲੜਕੀਆਂ ਹੀ ਇੱਕ ਗਰੁੱਪ ਵਿੱਚ ਭਾਗ ਲੈਣਗੀਆਂ।ਜ਼ੋਨਲ ਸਕੱਤਰ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ਉਪਰੰਤ ਸਮੂਹ ਵਿਦਿਆਰਥੀ, ਅਧਿਆਪਕ ਸਾਹਿਬਾਨ, ਪ੍ਰਬੰਧਕਾਂ ਦੀ ਸ਼ਮੂਲੀਅਤ ਨਾਲ ਦਸਤਾਰ ਚੇਤਨਾ ਮਾਰਚ ਨੂੰ ਬਾਬਾ ਸੁਖਦੇਵ ਸਿੰਘ ਜਥੇਦਾਰ ਗੁਰਦੁਆਰਾ ਸ੍ਰੀ ਸਿਧਾਣਾ ਸਾਹਿਬ ਅਤੇ ਕੌਂਸਲ ਪ੍ਰਬੰਧਕ ਕੇਸਰੀ ਨਿਸ਼ਾਨ ਲਹਿਰਾ ਕੇ ਗੁਰਸਾਗਰ ਮਸਤੂਆਣਾ ਸਾਹਿਬ ਲਈ ਰਵਾਨਾ ਕਰਨਗੇ, ਜਿਥੇ ਕੌਂਸਲ ਵਲੋਂ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ ਅਤੇ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਦਸਤਾਰਾਂ, ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ।ਭਾਗ ਲੈਣ ਵਾਲੇ ਸਮੂਹ ਪ੍ਰਤੀਯੋਗੀਆਂ ਨੂੰ ਉਤਸ਼ਾਹ ਵਧਾਊ ਇਨਾਮ ਦਿੱਤੇ ਜਾਣਗੇ ਅਤੇ ਅਧਿਆਪਕ ਸਾਹਿਬਾਨ ਦਾ ਵੀ ਸਨਮਾਨ ਕੀਤਾ ਜਾਵੇਗਾ।

Check Also

ਸ਼ਾਹਬਾਜ਼ ਸਿੰਘ ਬਣੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿੱਜੀ ਸਕੱਤਰ

ਅੰਮ੍ਰਿਤਸਰ, 1 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …