ਅੰਮ੍ਰਿਤਸਰ, 13 ਅਪ੍ਰੈਲ (ਜਗਦੀਪ ਸਿੰਘ) – ਸਥਾਨਕ ਦਿੱਲੀ ਪਬਲਿਕ ਸਕੂਲ ਦੇ ਪੰਜਾਬੀ ਵਿਭਾਗ ਵਲੋਂ ਵਿਸਾਖੀ ਨੂੰ ਸਮਰਪਿਤ ਇੱਕ ਪ੍ਰੋਗਰਾਮ ਕਰਵਾਇਆ
ਗਿਆ।ਵਿਭਾਗ ਮੁਖੀ ਸਤਿੰਦਰ ਸਿੰਘ ਓਠੀ ਨੇ ਦੱਸਿਆ ਕਿ ਸਭਾ ਦੀ ਸ਼ੁਰੂਆਤ ਸ਼ਬਦ ਗਾਇਨ ਕਰਕੇ ਕੀਤੀ ਗਈ।ਉਪਰੰਤ ਗੁਰਬਾਣੀ ਵਿੱਚੋਂ ਸਲੋਕ ‘ਤੇ ਵਿਸਾਖੀ ਦੀ ਵਿਆਖਿਆ ਪੇਸ਼ ਕੀਤੀ ਗਈ।ਵਿਦਿਆਰਥੀਆਂ ਨੇ ਵਿਸਾਖੀ ਦੇ ਇਤਿਹਾਸਕ, ਸੱਭਿਆਚਾਰਕ ਤੇ ਸਮਾਜਿਕ ਮਹੱਤਵ ਬਾਰੇ ਜਾਣਕਾਰੀ ਦਿੱਤੀ ਅਤੇ ਵਿਸਾਖੀ ਨਾਲ ਸਬੰਧਤ ਗੀਤ ਗਾ ਕੇ ਖੂਬ ਰੰਗ ਬੰਨ੍ਹਿਆ।ਪੰਜਾਬੀ ਗੱਭਰੂਆਂ ਦੇ ਮਨ ਪਸੰਦ ਲੋਕ-ਨਾਚ ਭੰਗੜੇ ਦੀ ਪੇਸ਼ਕਾਰੀ ਦੁਆਰਾ ਵਿਦਿਆਰਥੀਆਂ ਨੇ ਆਪਣੀ ਦਿਲੀ ਖੁਸ਼ੀ ਦਾ ਇਜ਼ਹਾਰ ਕੀਤਾ।ਰਵਾਇਤੀ ਪਹਿਰਾਵੇ ਵਿੱਚ ਸੱਜੇ ਵਿਦਿਆਰਥੀ ਬਹੁਤ ਸੁੰਦਰ ਲੱਗ ਰਹੇ ਸਨ।
ਪ੍ਰਿੰਸੀਪਲ ਕਮਲ ਚੰਦ ਅਤੇ ਮੁੱਖ ਅਧਿਆਪਕਾ ਸ੍ਰੀਮਤੀ ਰਾਖੀ ਪੁਰੀ ਨੇ ਸਭ ਨੂੰ ਵਿਸਾਖੀ ਦੀ ਵਧਾਈ ਦਿੰਦਿਆਂ ਕਿਹਾ ਕਿ ਪੰਜਾਬੀ ਆਪਣੇ ਅੰਦਰ ਦੇ ਜੋਸ਼ ਨੂੰ ਮੱਠਾ ਨਹੀਂ ਪੈਣ ਦਿੰਦੇ ਅਤੇ ਆਪਣੀ ਵਿਰਾਸਤ ਨਾਲ ਜੁੜ ਕੇ ਮੇਲਿਆਂ ਤੇ ਤਿਉਹਾਰਾਂ ਦੀ ਖੁਸ਼ੀ ਸਾਂਝੀ ਕਰਦੇ ਹਨ।ਉਹਨਾਂ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਯਤਨ ਦੀ ਸ਼ਲਾਘਾ ਕੀਤੀ।ਉਪਰੰਤ ਖਾਲਸਾ ਸਿਰਜਣਾ ਦਿਵਸ ਨੂੰ ਸਮਰਪਿਤ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦਾ ਦਸਤਾਰ ਸਜਾਉਣ ਦਾ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ।ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਪੰਜਾਬੀ ਵਿਭਾਗ ਦੇ ਅਧਿਆਪਕ ਅਮਨਪ੍ਰੀਤ ਸਿੰਘ, ਮਮਤਾ ਸ਼ਰਮਾ, ਸਾਰਿਕਾ ਸ਼ਰਮਾ, ਕੁਲਜੀਤ ਕੌਰ, ਹਰਪ੍ਰੀਤ ਕੌਰ, ਨਵਜੋਤ ਕੌਰ, ਦਿਵਿਆ ਸ਼ਰਮਾ ਤੇ ਵਿਦਿਆਰਥੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media