Wednesday, September 18, 2024

ਡਿਪਟੀ ਕਮਿਸ਼ਨਰ ਨੇ ਭਾਰਤ-ਆਸਟ੍ਰੇਲੀਆ ਯੂਥ ਕੱਪ 2024 ਦੇ ਮੈਚਾਂ ਦਾ ਕੀਤਾ ਉਦਘਾਟਨ

ਅੰਮ੍ਰਿਤਸਰ 14 ਅਪ੍ਰੈਲ (ਸੁਖਬੀਰ ਸਿੰਘ) – ਮਦਨ ਲਾਲ ਕ੍ਰਿਕਟ ਅਕੈਡਮੀ (ਇੰਡੀਆ) ਨੇ ਐਡਮਜ਼ ਕ੍ਰਿਕੇਟ (ਆਸਟ੍ਰੇਲੀਆ) ਨਾਲ ਮਿਲ ਕੇ ਅੰਮ੍ਰਿਤਸਰ ਸ਼ਹਿਰ ਵਿੱਚ ਭਾਰਤ-ਆਸਟ੍ਰੇਲੀਆ ਯੂਥ ਕੱਪ 2024 ਦਾ ਆਯੋਜਨ ਕਰਨ ਦਾ ਫੈਸਲਾ ਕੀਤਾ ਸੀ।ਇਸ ਦਾ ਅੱਜ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਉਦਘਾਟਨ ਕੀਤਾ।ਉਨਾਂ ਕਿਹਾ ਕਿ 15 ਅਪ੍ਰੈਲ ਤੋਂ ਗਾਂਧੀ ਗਰਾਊਂਡ ਵਿਖੇ ਮੈਚ ਸ਼ੁਰੂ ਹੋ ਜਾਣਗੇ।ਇਹ ਮੈਚ ਚੌਥਾ ਪਰ ਪੰਜਾਬ ਦਾ ਪਹਿਲਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਹਿੱਸਾ ਲੈਣ ਲਈ ਅੰਮ੍ਰਿਤਸਰ ਦੇ ਨਾਲ-ਨਾਲ ਪੰਜਾਬ ਦੀਆਂ ਸਥਾਨਕ ਟੀਮਾਂ ਅਤੇ ਅਕੈਡਮੀਆਂ ਨੂੰ ਸੱਦਾ ਦਿੱਤਾ ਸੀ, ਜੋ ਕਿ ਇਸ ਖੇਤਰ ਦੇ ਖਿਡਾਰੀਆਂ ਲਈ ਇੱਕ ਵਧੀਆ ਐਕਸਪੋਜ਼ਰ ਹੋਵੇਗਾ।ਉਨ੍ਹਾਂ ਦੱਸਿਆ ਕਿ 15 ਤੋਂ 24 ਅਪ੍ਰੈਲ 2024 ਤੱਕ ਗਾਂਧੀ ਮੈਦਾਨ ਵਿੱਚ ਇਹ ਟੂਰਨਾਮੈਂਟ ਹੋਵੇਗਾ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅਮਨਦੀਪ ਕ੍ਰਿਕੇਟ ਅਕੈਡਮੀ ਵਿਖੇ ਜੂਨੀਅਰ ਖਿਡਾਰੀਆਂ ਦੇ ਮੈਚ ਹੋਣਗੇ, ਜਿਸ ਵਿਚ ਮਦਨ ਲਾਲ ਕ੍ਰਿਕਟ ਅਕੈਡਮੀ ਦਿੱਲੀ ਤੇ ਲੁਧਿਆਣਾ ਦੀਆਂ ਟੀਮਾਂ ਦੇ ਮੈਚ ਹੋਣਗੇ।ਟੂਰਨਾਮੈਂਟ ਵਿੱਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਸਥਾਨਕ ਖਿਡਾਰੀਆਂ ਨੂੰ ਇਸ ਸਾਲ ਦੇ ਅਖੀਰ ਵਿੱਚ ਸਤੰਬਰ ਮਹੀਨੇ ਵਿੱਚ ਟੂਰਨਾਮੈਂਟ ਖੇਡਣ ਲਈ ਆਸਟ੍ਰੇਲੀਆ ਜਾਣ ਦਾ ਮੌਕਾ ਵੀ ਮਿਲੇਗਾ।
ਇਸ ਮੌਕੇ ਸਾਬਕਾ ਅੰਤਰਰਾਸ਼ਟਰੀ ਕ੍ਰਿਕਟ ਖਿਡਾਰੀ ਮਦਨ ਲਾਲ, ਆਨਰੇਰੀ ਸਕੱਤਰ ਆਈ ਐਸ ਬਾਜਵਾ, ਡਾਕਟਰ ਸ਼ਾਹਬਾਜ ਸਿੰਘ, ਤੇਜਇੰਦਰ ਸਿੰਘ ਰਾਜਾ ਵੀ ਹਾਜ਼ਰ ਸਨ।

Check Also

ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਨਵ-ਨਿਯੁੱਕਤ ਡੀ.ਸੀ ਸੰਦੀਪ ਰਿਸ਼ੀ ਦਾ ਸਵਾਗਤ

ਸੰਗਰੂਰ, 17 ਸਤੰਬਰ (ਜਗਸੀਰ ਲੌਂਗੋਵਾਲ) – ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ …