ਸੰਗਰੂਰ, 14 ਅਪ੍ਰੈਲ (ਜਗਸੀਰ ਲੌਂਗੋਵਾਲ) – ਟੈਗੋਰ ਵਿਦਿਆਲਿਆ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਵਿਦਿਆਰਥੀਆਂ ਨੇ ਕਵੀਸ਼ਰੀ, ਸ਼ਬਦ ਗਾਇਨ ਅਤੇ ਕਵਿਤਾਵਾਂ ਪੇਸ਼ ਕੀਤੀਆਂ ਤੇ ਅਧਿਆਪਕ ਲਖਮੀਰ ਸਿੰਘ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਇਤਿਹਾਸਿਕ ਪਿਛੋਕੜ ਬਾਰੇ ਜਾਣਕਾਰੀ ਦਿੱਤੀ।ਸਕੂਲ ਪ੍ਰਿੰਸੀਪਲ ਸ਼੍ਰੀਮਤੀ ਜਸਵਿੰਦਰ ਕੌਰ ਨੇ ਬੱਚਿਆਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਉਹਨਾਂ ਨੂੰ ਵਿਸਾਖੀ ਮਹੱਤਤਾ ਤੋਂ ਜਾਣੂ ਕਰਵਾਇਆ।ਇਸ ਸਮੇਂ ਸਕੂਲ ਮੈਨੇਜਮੈਂਟ ਮੈਂਬਰ ਗੋਬਿੰਦ ਸਿੰਘ ਗਿੱਲ, ਕੁਲਦੀਪ ਸਿੰਘ ਮੰਡੇਰ ਅਤੇ ਜਤਿੰਦਰ ਰਿਸ਼ੀ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।
Check Also
ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ
ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …