ਸੰਗਰੂਰ, 14 ਅਪ੍ਰੈਲ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਢੋਟੀਆਂ ਵਲੋਂ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਮਨਾਇਆ ਗਿਆ।
ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਤੋਂ ਉਪਰੰਤ ਬੱਚਿਆਂ ਵਲੋਂ ਸ਼ਬਦ ਗਾਇਨ, ਕਵਿਤਾਵਾਂ ਅਤੇ ਕਵੀਸ਼ਰੀਆਂ ਪੇਸ਼ ਕੀਤੀਆਂ ਗਈਆਂ।ਪ੍ਰਿੰਸੀਪਲ ਨੇ ਦੱਸਿਆ ਕਿ ਬੱਚਿਆਂ ਦੇ ਦਸਤਾਰ, ਡਰਾਇੰਗ ਅਤੇ ਪੇਂਟਿੰਗ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ, ਜਿਨ੍ਹਾਂ ਵਿੱਚ ਇੱਕਜੋਤ ਸਿੰਘ (ਨੌਵੀਂ), ਸਹਜਪ੍ਰੀਤ ਸਿੰਘ (ਅੱਠਵੀਂ) ਅਤੇ ਗੁਰਸ਼ਾਨ ਸਿੰਘ (ਬਾਰਵੀਂ) ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ।
ਡਰਾਇੰਗ ਅਤੇ ਪੇਂਟਿੰਗ ਮੁਕਾਬਲਿਆਂ ਵਿੱਚ ਮਿਡਲ ਪੱਧਰ `ਤੇ ਸੇਜ਼ਲਪ੍ਰੀਤ ਕੌਰ (ਅੱਠਵੀਂ), ਸੁਖਮਨਦੀਪ ਕੌਰ (ਅੱਠਵੀਂ) ਅਤੇ ਜਸ਼ਨਪ੍ਰੀਤ ਕੌਰ (ਅੱਠਵੀਂ) ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ।ਸੈਕੰਡਰੀ ਪੱਧਰ `ਤੇ ਸੁਖਮਨਪ੍ਰੀਤ ਕੌਰ (ਦਸਵੀਂ), ਗੁਰਲੀਨ ਕੌਰ (ਗਿਆਰਵੀਂ) ਅਤੇ ਸਹਿਜਪ੍ਰੀਤ ਕੌਰ (ਬਾਰਵੀਂ) ਨੇ ਪਹਿਲਾ ਸਥਾਨ, ਸਿਮਰਨ ਕੌਰ (ਦਸਵੀਂ) ਨੇ ਦੂਸਰਾ ਸਥਾਨ ਅਤੇ ਸਿਮਰਨਪ੍ਰੀਤ ਕੌਰ, ਸ਼ੁਭਪ੍ਰੀਤ ਕੌਰ (ਦਸਵੀਂ ਕਲਾਸ) ਨੇ ਤੀਸਰਾ ਸਥਾਨ ਹਾਸਿਲ ਕੀਤਾ।ਪ੍ਰਿੰਸੀਪਲ ਰਮਨਦੀਪ ਕੌਰ ਨੇ ਵਿਸਾਖੀ ਦੇ ਪੁਰਬ ਅਤੇ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦੇ ਹੋਏ ਇਸ ਪਵਿੱਤਰ ਦਿਹਾੜੇ ਦੇ ਇਤਿਹਾਸ ਸੰਬੰਧੀ ਆਪਣੇ ਵਿਚਾਰ ਪੇਸ਼ ਕੀਤੇ ਅਤੇ ਬੱਚਿਆਂ ਵਲੋਂ ਪੇਸ਼ ਕੀਤੇ ਗਏ ਪ੍ਰੋਗਰਾਮ ਦੀ ਸ਼ਲਾਘਾ ਕੀਤੀ।ਅਖਿਰ ‘ਚ ਆਨੰਦ ਸਾਹਿਬ ਜੀ ਦੇ ਜਾਪ ਕੀਤੇ ਗਏ ਅਤੇ ਅਰਦਾਸ ਉਪਰੰਤ ਦੇਗ ਵਰਤਾਈ ਗਈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media