Sunday, October 4, 2026

ਸਕੂਲਾਂ ਅਤੇ ਕਾਲਜਾਂ ‘ਚ ਮਹਿੰਦੀ ਮੁਕਾਬਲੇ ਅਤੇ ਪੇਂਟਿੰਗ ਮੁਕਾਬਲੇ ਕਰਵਾਏ

ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਅਤੇ ਨਿਕਾਸ ਕੁਮਾਰ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 017 ਅੰਮ੍ਰਿਤਸਰ ਕੇਂਦਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਵੀਪ ਗਤੀਵਿਧੀਆਂ ਕਰਵਾਉਣੀਆਂ ਯਕੀਨੀ ਬਣਾਈਆਂ ਜਾ ਰਹੀਆਂ ਹਨ।ਬਰਿੰਦਰਜੀਤ ਸਿੰਘ ਨੋਡਲ ਅਫ਼ਸਰ ਸਵੀਪ ਅੰਮ੍ਰਿਤਸਰ ਕੇਂਦਰੀ ਨੇ ਦੱਸਿਆ ਕਿ ਹਲਕੇ ਅਧੀਨ ਆਉਂਦੇ ਕਾਲਜਾਂ ਅਤੇ ਸੰਸਥਾਵਾਂ ਦੇ ਸਿਖਿਆਰਥੀਆਂ ਕੋਲੋਂ ਸਾਰੇ ਸਕੂਲਾਂ ਅਤੇ ਕਾਲਜਾਂ ਵਿੱਚ ਮਹਿੰਦੀ ਮੁਕਾਬਲੇ ਅਤੇ ਪੇਂਟਿੰਗ ਮੁਕਾਬਲੇ ਕਾਲਜਾਂ ਅਤੇ ਸੰਸਥਾਵਾਂ ਦੇ ਨੋਡਲ ਅਫ਼ਸਰਾਂ ਵਲੋਂ ਮੁਕਾਬਲੇ ਕਰਵਾਏ ਗਏ ਅਤੇ ਸਿਖਿਆਰਥੀਆਂ ਵਲੋਂ ਮੁਕਾਬਲੇ ਲਈ ਬਹੁਤ ਉਤਸ਼ਾਹ ਵੇਖਣ ਨੂੰ ਮਿਲਿਆ।ਜਗਰਾਜ ਸਿੰਘ ਪੰਨੂ ਸਹਾਇਕ ਨੋਡਲ ਅਫ਼ਸਰ ਸਵੀਪ ਅੰਮ੍ਰਿਤਸਰ ਕੇਂਦਰੀ ਨੇ ਸਿਖਿਆਰਥੀਆਂ ਨੂੰ ਸਵੀਪ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਆਪਣੀ ਵੋਟ ਦਾ ਬਿਨਾਂ ਕਿਸੇ ਜਾਤਪਾਤ, ਲਾਲਚ, ਧਰਮ, ਭੇਤ ਭਾਵ ਅਤੇ ਬਿਨਾਂ ਕਿਸੇ ਦਬਾ ਦੇ ਨਿਰਪੱਖ ਹੋ ਕੇ ਵੋਟ ਦਾ ਇਸਤੇਮਾਲ ਕਰਨ ਦਾ ਪ੍ਰਣ ਕੀਤਾ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …