ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਹਰ ਔਖੀ ਘੜੀ ਵਿਚ ਸਭ ਤੋਂ ਪਹਿਲਾਂ ਅੱਗੇ ਆ ਕੇ ਮਿਸਾਲੀ ਸੇਵਾ ਕਾਰਜ਼ ਨਿਭਾਉਣ ਵਾਲੇ ਡਾ. ਐਸ.ਪੀ ਸਿੰਘ ਓਬਰਾਏ
ਵੱਲੋਂ ਸਿਸ਼ਪਾਲ ਸਿੰਘ ਲਾਡੀ ਨੂੰ ਆਪਣੀ ਨਾਮਵਰ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦਾ ਜਿਲ੍ਹਾ ਅੰਮ੍ਰਿਤਸਰ ਦਾ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ।
ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ ਸਿੰਘ ਓਬਰਾਏ ਨੇ ਦੱਸਿਆ ਕਿ ਮਿਹਨਤੀ ਅਤੇ ਅਣਥੱਕ ਮੈਂਬਰ ਸ਼ਿਸ਼ਪਾਲ ਸਿੰਘ ਲਾਡੀ ਜੋ ਕਿ ਪਹਿਲਾਂ ਟਰੱਸਟ ਵਿੱਚ ਬਤੌਰ ਉਪ ਜਿਲ੍ਹਾ ਪ੍ਰਧਾਨ ਵੱਜੋਂ ਸੇਵਾਵਾਂ ਨਿਭਾਅ ਰਹੇ ਸਨ, ਨੂੰ ਹੁਣ ਟਰੱਸਟ ਦੇ ਅੰਮ੍ਰਿਤਸਰ ਜਿਲ੍ਹਾ ਪ੍ਰਧਾਨ ਦੀ ਜਿੰਮੇਵਾਰੀ ਸੌਂਪ ਦਿੱਤੀ ਗਈ ਹੈ।ਉਨਾਂ ਕਿਹਾ ਕਿ ਟਰੱਸਟ ਦੇ ਪਹਿਲੇ ਜਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਵੱਲੋਂ ਟਰੱਸਟ ਦੇ ਪੰਜਾਬ ਪ੍ਰਧਾਨ ਦੀ ਜਿੰਮੇਵਾਰੀ ਸਾਂਭਣ ਉਪਰੰਤ ਸ਼ਿਸ਼ਪਾਲ ਸਿੰਘ ਨੂੰ ਇਹ ਸੇਵਾ ਸੌਂਪੀ ਗਈ ਹੈ।
ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮੀਡੀਆ ਸਲਾਹਕਾਰ ਰਵਿੰਦਰ ਰੌਬਿਨ, ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਜਰਨਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ, ਜਗਦੇਵ ਸਿੰਘ ਛੀਨਾ, ਨਵਜੀਤ ਸਿੰਘ ਘਈ, ਹਰਦੀਪ ਸਿੰਘ ਖਲਚੀਆਂ, ਹਰਜਿੰਦਰ ਸਿੰਘ ਹੇਰ, ਮਨਪ੍ਰੀਤ ਸਿੰਘ ਕੰਬੋਜ, ਅਮਰਜੀਤ ਸਿੰਘ ਸੰਧੂ, ਹਰਿੰਦਰ ਸਿੰਘ ਸੇਖੋਂ, ਭੁਪਿੰਦਰ ਸਿੰਘ ਵਾਲੀਆ, ਬਲਵਿੰਦਰ ਕੌਰ, ਆਸ਼ਾ ਤਿਵਾੜੀ ਨੇ ਸਿਸ਼ਪਾਲ ਸਿੰਘ ਲਾਡੀ ਨੂੰ ਡਾ: ਓਬਰਾਏ ਵੱਲੋਂ ਭੇਜੇ ਸਨਮਾਨ ਚਿੰਨ ਸੌਂਪੇ ਹਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media