Sunday, October 4, 2026

ਪੰਜਾਬ ਕਾਂਗਰਸ ਦੇ ਸਾਬਕਾ ਬੁਲਾਰੇ ਐਡਵੋਕੇਟ ਐਮ.ਕੇ ਸ਼ਰਮਾ ਸ਼਼੍ਰੋਮਣੀ ਅਕਾਲੀ ਦਲ ’ਚ ਸ਼ਾਮਲ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਸ਼਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਬਲ ਮਿਲਿਆ ਜਦੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਬੁਲਾਰੇ ਐਡਵੋਕੇਟ ਐਮ.ਕੇ ਸ਼ਰਮਾ ਪਾਰਟੀ ਦੇ ਅੰਮ੍ਰਿਤਸਰ ਤੋਂ ਉਮੀਦਵਾਰ ਅਨਿਲ ਜੋਸ਼ੀ ਦੀ ਹਾਜ਼ਰੀ ‘ਚ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।ਐਡਵੋਕੇਟ ਸ਼ਰਮਾ ਨੇ ਗੈਰ ਸਹਾਇਤਾ ਪ੍ਰਾਪਤ ਸਿੱਖਿਆ ਸੰਸਥਾਵਾਂ ਵਲੋਂ ਮਚਾਈ ਕਥਿਤ ਲੁੱਟ ਦੇ ਖਿਲਾਫ ਸੂਬਾ ਪੱਧਰੀ ਸੰਘਰਸ਼ ਦੀ ਅਗਵਾਈ ਕੀਤੀ ਸੀ ਅਤੇ ਉਹਨਾਂ ਦੀ ਬਦੌਲਤ ਹੀ ਫੀਸ ਰੈਗੂਲੇਟਰੀ ਐਕਟ 2016 ਬਣਿਆ।ਅਕਾਲੀ ਉਮੀਦਵਾਰ ਜੋਸ਼ੀ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਐਮ.ਕੇ ਸ਼ਰਮਾ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …