ਸ੍ਰੀ ਦਰਬਾਰ ਵਿਖੇ ਨਤਮਸਤਕ ਹੋ ਕਿ ਕੀਤੀ ਸਰਬੱਤ ਦੇ ਭਲੇ ਦੀ ਅਰਦਾਸ
ਪੰਜਾਬ ਸਰਕਾਰ ਸੂਬੇ ਦੀ ਖੁਸ਼ਹਾਲੀ ਤੇ ਤਰੱਕੀ ਲਈ ਦ੍ਰਿੜ ਸੰਕਲਪ

ਅੰਮ੍ਰਿਤਸਰ, 1 ਜਨਵਰੀ (ਸੁਖਬੀਰ ਸਿੰਘ) – ਅੱਜ ਤੜਕੇ ਸਵੇਰੇ 2 ਵਜੇ ਦੇ ਕਰੀਬ ਸ. ਸੁਖਬੀਰ ਸਿੰਘ ਬਾਦਲ ਉੱਪ ਮੁੱਖ ਮੰਤਰੀ ਪੰਜਾਬ, ਸ੍ਰੀਮਤੀ ਹਰਸਿਮਰਤ ਕੌਰ ਬਾਦਲ ਕੇਂਦਰੀ ਵਜ਼ੀਰ ਭਾਰਤ ਸਰਕਾਰ ਤੇ ਸ. ਬਿਕਰਮ ਸਿੰਘ ਮਜੀਠੀਆ ਮਾਲ ਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ, ਪੰਜਾਬ ਨੇ ਸ੍ਰੀ ਹਰਮੰਦਿਰ ਸਾਹਿਬ ਵਿਖੇ ਮੱਥਾ ਟੇਕਿਆ। ਉੱਪ ਮੁੱਖ ਮੰਤਰੀ, ਪੰਜਾਬ ਸ. ਸੁਖਬੀਰ ਸਿੰਘ ਬਾਦਲ ਨੇ ਸ੍ਰੀ ਦਰਬਾਰ ਵਿਖੇ ਨਤਮਸਤਕ ਹੋਣ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਨਵਾਂ ਸਾਲ ਸਾਰਿਆਂ ਲਈ ਪਿਆਰ, ਅਮਨ, ਖੁਸ਼ਹਾਲੀ ਤੇ ਤਰੱਕੀ ਲੈ ਕੇ ਆਵੇ। ਉਨਾਂ ਕਿਹਾ ਕਿ ਅੱਜ ਉਹ ਇਸ ਪਵਿੱਤਰ ਸਥਾਨ ਤੇ ਗੁਰੂ ਜੀ ਦੇ ਚਰਨਾਂ ਵਿਚ ਨਮਸਕਾਰ ਕਰਨ ਆਏ ਹਨ ਅਤੇ ਉਹ ਸਰਬੱਤ ਦੀ ਭਲੇ ਦੀ ਅਰਦਾਸ ਕਰਦੇ ਹਨ। ਉਨਾਂ ਕਿਹਾ ਕਿ ਨਵਾਂ ਸਾਲ ਸੂਬੇ ਦੇ ਲੋਕਾਂ ਲਈ ਖੁਸ਼ਹਾਲੀ ਲੈ ਕੇ ਆਵੇ। ਉਨਾਂ ਸਮੂਹ ਪੰਜਾਬੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਦੇਦਿੰਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਰਾਜ ਦੇ ਵਿਕਾਸ ਲਈ ਦ੍ਰਿੜ ਸੰਕਲਪ ਹੈ। ਇਸ ਮੌਕੇ ਸ. ਬਿਕਰਮ ਸਿੰਘ ਮਜੀਠੀਆ ਮਾਲ ਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ, ਪੰਜਾਬ ਨੇ ਪੰਜਾਬੀਆਂ ਨੂੰ ਨਵੇਂ ਸਾਲ ਦੀ ਆਮਦ ‘ਤੇ ਵਧਾਈ ਦੇਦਿੰਆਂ ਕਿਹਾ ਕਿ ਪਰਮਾਤਮਾ ਸੂਬੇ ਅੰਦਰ ਖੁਸ਼ਹਾਲੀ ਤੇ ਆਪਸੀ ਪਿਆਰ ਨੂੰ ਹੋਰ ਮਜ਼ਬੂਤ ਕਰੇ।
Punjab Post Daily Online Newspaper & Print Media