ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਅਗਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ‘ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਅਟਾਰੀ ਵਿਧਾਨ ਸਭਾ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੇਠੂਵਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾਂਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮੁਰਾਦਪੁਰਾ ਸਮੇਤ ਕਈ ਸਕੂਲਾਂ ਵਿੱਚ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ।ਇਹ ਰੈਲੀ ਅਲੱਗ-ਅਲੱਗ ਪਿੰਡਾਂ ਅਤੇ ਕਸਬਿਆਂ ਵਿਚੋਂ ਗੁਜ਼ਰਦੀ ਹੋਈ ਆਮ ਵੋਟਰਾਂ ਨੂੰ 1 ਜੂਨ ਨੂੰ ਆਪਣੇ ਵੋਟ ਦੇ ਲੋਕਤਾਂਤਰਿਕ ਹੱਕ ਦੀ ਵਰਤੋਂ ਕਰਨ ਦਾ ਸੰਦੇਸ਼ ਦੇ ਰਹੀ ਸੀ।
ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ-2 ਲਾਲ ਵਿਸਵਾਸ ਬੈਂਸ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਅਜਿਹੀਆਂ ਗਤੀਵਿਧੀਆਂ ਭਵਿਖ ਵਿੱਚ ਵੀ ਜਾਰੀ ਰਹਿਣਗੀਆਂ।ਉਹਨਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਇਸ ਵਾਰ ‘ਅਬ ਕੀ ਬਾਰ ਸੱਤਰ ਪਾਰ’ ਦਾ ਨਾਅਰਾ ਦਿੱਤਾ ਗਿਆ ਹੈ, ਇਸ ਲਈ ਲੋਕਾਂ ਨੂੰ ਵੱਧ ਚੜ੍ਹ ਕੇ ਵੋਟਾਂ ਵਿੱਚ ਭਾਗ ਲੈਣਾ ਚਾਹੀਦਾ ਹੈ।
ਇਸ ਮੌਕੇ ਚੋਣ ਕਾਨੂੰਗੋ ਹਰਜੀਤ ਕੌਰ, ਵਿਧਾਨ ਸਭਾ ਹਲਕਾ ਅਟਾਰੀ ਦੇ ਸਵੀਪ ਨੋਡਲ ਅਫ਼ਸਰ ਕਰਮਜੀਤ ਸਿੰਘ, ਪ੍ਰਿੰਸੀਪਲ ਅਮਰੀਕ ਸਿੰਘ, ਪ੍ਰਿੰਸੀਪਲ ਅਵਤਾਰ ਸਿੰਘ, ਪ੍ਰਿੰਸੀਪਲ ਮੋਨਿਕਾ ਮੈਣੀ ਅਤੇ ਰਵਿੰਦਰ ਸਿੰਘ ਵੀ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …