Tuesday, April 30, 2024

ਹੁਣ ਵਾਲ ਪੇਂਟਿੰਗ ਰਾਹੀਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਉਪਰਾਲਾ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ) – ਜਿਲ੍ਹੇ ਦੇ ਵੋਟਰਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨ ਲਈ ਇੱਕ ਨਿਵੇਕਲੀ ਪਹਿਲ ਕਰਦੇ ਹੋਏ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ‘ਤੇ ਵੋਟਰ ਜਾਗਰੂਕਤਾ ਵਾਲ ਪੇਂਟਿੰਗ ਬਣਵਾਈਆਂ ਜਾ ਰਹੀਆਂ ਹਨ।ਜਿਹਨਾਂ ਨੂੰ ਆਮ ਵੋਟਰਾਂ ਅਤੇ ਖ਼ਾਸ ਕਰਕੇ ਨੌਜਵਾਨਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਨੇ ਦੱਸਿਆ ਕਿ ਸਾਡੇ ਸਮਾਜ ਵਿੱਚ ਫ਼ਿਲਮੀ ਕਿਰਦਾਰਾਂ ਦਾ ਆਮ ਲੋਕਾਂ ਉਪਰ ਬਹੁਤ ਪ੍ਰਭਾਵ ਹੈ ਅਤੇ ਇਹਨਾਂ ਰਾਹੀਂ ਕਹੀ ਗਈ ਗੱਲ ਸਾਡੇ ਸਮਾਜ ਵਿੱਚ ਅਹਿਮ ਸਥਾਨ ਰੱਖਦੀ ਹੈ।ਇਸ ਦੇ ਮੱਦੇਨਜ਼ਰ ਹੀ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ‘ਤੇ ਫ਼ਿਲਮੀ ਕਿਰਦਾਰ ਬਹੁਤ ਹੀ ਸਰਲ ਤਰੀਕੇ ਨਾਲ ਲੋਕਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰ ਰਹੇ ਹਨ।ਇਹਨਾਂ ਵਾਲ ਪੇਂਟਿੰਗਾਂ ਵਿੱਚ ਪੋਲਿੰਗ ਤਰੀਕ 1 ਜੂਨ 2024 ਨੂੰ ਵਿਸ਼ੇਸ਼ ਸਥਾਨ ਦਿੱਤਾ ਜਾ ਰਿਹਾ ਹੈ, ਤਾਂ ਜੋ ਵੋਟਰ ਇਸ ਤਰੀਕ ਨੂੰ ਹਰ ਵੇਲੇ ਯਾਦ ਰੱਖਣ।ਇਹ ਵਾਲ ਪੇਂਟਿੰਗਾਂ ਬਣਾਉਣ ਲਈ ਸ਼ਹਿਰ ਵਿੱਚ ਉਸਾਰੇ ਗਏ ਫ਼ਲਾਈ ਓਵਰਾਂ ਦੇ ਥੱਲੇ ਉਪਲੱਬਧ ਜਗ੍ਹਾ ਨੂੰ ਉਪਯੋਗ ਵਿੱਚ ਲਿਆਂਦਾ ਜਾ ਰਿਹਾ ਹੈ।ਹੁਣ ਤੱਕ ਸ਼ਹਿਰ ਦੀਆਂ ਪੰਜ ਥਾਵਾਂ ਕਚਿਹਰੀ ਚੌਂਕ, ਹੁਸੈਨਪੁਰਾ ਚੌਂਕ, ਬੱਸ ਸਟੈਂਡ ਸੰਗਮ ਸਿਨੇਮਾ ਦੇ ਸਾਹਮਣੇ, ਰਾਮ ਬਾਗ ਅਤੇ ਗੋਲਡਨ ਗੇਟ ਵਿਖੇ ਵਾਲ ਪੇਂਟਿੰਗ ਤਿਆਰ ਕਰਵਾਈਆਂ ਜਾ ਚੁੱਕੀਆਂ ਹਨ ਅਤੇ ਹੋਰ ਥਾਵਾਂ ਤੇ ਕੰਮ ਚੱਲ ਰਿਹਾ ਹੈ।ਉਹਨਾਂ ਕਿਹਾ ਕਿ ਇਸ ਕੰਮ ਲਈ ਖ਼ਾਸ ਕਿਸਮ ਦੇ ਵਧੀਆ ਕੁਆਲਟੀ ਦੇ ਪੇਂਟ ਦੀ ਵਰਤੋਂ ਕੀਤੀ ਜਾ ਰਹੀ ਹੈ।
ਉਹਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਇਹਨਾਂ ਵਾਲ ਪੇਂਟਿੰਗਾਂ ਨੂੰ ਕਿਸੇ ਵਲੋਂ ਵੀ ਨੁਕਸਾਨ ਨਾ ਪਹੁੰਚਾਇਆ ਜਾਵੇ, ਜੇ ਕੋਈ ਨੁਕਸਾਨ ਪਹੁੰਚਾਉਦਿਆਂ ਫ਼ੜਿਆ ਗਿਆ ਤਾਂ ਉਸ ਉਪਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਉਹਨਾਂ ਕਿਹਾ ਕਿ ਸਾਰੇ ਵੋਟਰ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀ ਪੋਲਿੰਗ ਵਿੱਚ ਆਪਣੇ ਵੋਟ ਪਾਉਣ ਦੇ ਸੰਵਿਧਾਨਿਕ ਹੱਕ ਦੀ ਵਰਤੋਂ ਜ਼ਰੂਰ ਕਰਨ।

Check Also

ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ `ਚ ਅਰਮਾਨ ਕਾਂਗੜਾ ਨੇ ਜਿੱਤਿਆ ਸੋਨ ਤਗਮਾ

ਸੰਗਰੂਰ, 29 ਅਪ੍ਰੈਲ (ਜਗਸੀਰ ਲੌਂਗੋਵਾਲ) – ਪਾਣੀਪਤ ਵਿਖੇ ਹੋਈ ਨੈਸ਼ਨਲ ਸਪੋਰਟਸ ਚੈਂਪੀਅਨਸ਼ਿਪ 2024 ਦੌਰਾਨ ਅੰਡਰ-19 …