Tuesday, April 30, 2024

ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ ਪੂਰੀ ਸ਼ਰਧਾ ਤੇ ਉਤਸਾਹ ਨਾਲ ਮਨਾਇਆ ਵਿਸਾਖੀ ਦਾ ਦਿਹਾੜਾ

ਸੰਗਰੂਰ, 16 ਅਪ੍ਰੈਲ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਸਾਖੀ ਦਾ ਦਿਹਾੜਾ ਸ਼ਰਧਾ ਅਤੇ ਧਾਰਮਿਕ ਭਾਵਨਾ ਨਾਲ ਮਨਾਇਆ।ਇਹ ਤਿਉਹਾਰ ਸਕੂਲ `ਚ ਵੱਖ-ਵੱਖ ਜਮਾਤ ਦੇ ਵਿਦਿਆਰਥੀਆਂ ਨੇ ਅਲੱਗ-ਅਲੱਗ ਸਰਗਰਮੀਆਂ ਨਾਲ ਮਨਾਇਆ।ਵਿਦਿਆਰਥੀਆਂ ਨੇ ਸ਼ਬਦ ਕੀਰਤਨ, ਧਾਰਮਿਕ-ਕਵਿਤਾਵਾਂ, ਭਾਸ਼ਣ, ਧਾਰਮਿਕ ਕੋਰੀਓਗਰਾਫੀ ਅਤੇ ਗਤਕੇ ਦੇ ਜੌਹਰ ਵਿਖਾਏ।ਗੁਰਮਤਿ ਅਧਿਆਪਕਾ ਹਰਜਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਵਿਸਾਖੀ ਵਾਲੇ ਦਿਨ ਦੇ ਇਤਿਹਾਸ ਤੋਂ ਜਾਣੂ ਕਰਵਾਇਆ।ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੇ ਪ੍ਰਿੰਸੀਪਲ ਸ੍ਰੀਮਤੀ ਅਨੁਰਾਧਾ ਬੱਬਰ ਨੇ ਵਿਸਾਖੀ ਦੇ ਇਤਿਹਾਸ ਨਾਲ ਸਬੰਧਿਤ ਭਾਸ਼ਣ ਦਿੱਤਾ, ਜਿਸ `ਚ ਵਿਸਾਖੀ ਦੇ ਦਿਨ ਖਾਲਸਾ ਪੰਥ ਦੀ ਸਾਜਨਾ ਅਤੇ ਜਲ੍ਹਿਆਂਵਾਲਾ ਬਾਗ ਦੀ ਘਟਨਾ ਦਾ ਵਰਣਨ ਕੀਤਾ।ਉਨ੍ਹਾਂ ਨੇ ਸਾਰੇ ਬੱਚਿਆਂ, ਸਟਾਫ਼ ਤੇ ਮਾਪਿਆਂ ਨੂੰ ਵਿਸਾਖੀ ਦੇ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ ਅਤੇ ਬੱਚਿਆਂ ਨੁੰ ਗੁਰੂ ਕਲਗੀਆਂ ਵਾਲੇ ਦਾ ਅੰਮ੍ਰਿਤ ਛਕ ਕੇ ਸਿੰਘ-ਸੱਜਣ ਦੀ ਅਪੀਲ ਕੀਤੀ।

Check Also

ਡੀ.ਏ.ਵੀ ਪਬਲਿਕ ਸਕੂਲ ਨੇ ਅੰਤਰਰਾਸ਼ਟਰੀ ਨਾਚ ਦਿਵਸ ਮਨਾਇਆ

ਅੰਮ੍ਰਿਤਸਰ, 29 ਅਪ੍ਰੈਲ (ਜਗਦੀਪ ਸਿੰਘ) – “ਅੰਤਰਰਾਸ਼ਟਰੀ ਨਾਚ ਦਿਵਸ“ `ਤੇ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ …