ਸੰਗਰੂਰ, 16 ਅਪ੍ਰੈਲ (ਜਗਸੀਰ ਲੌਂਗੋਵਾਲ) – ਐਡਵੋਕੇਟ ਇਕਬਾਲ ਸਿੰਘ ਝੂੰਦਾ ਨੂੰ ਸ਼੍ਰੋਮਣੀ ਅਕਾਲੀ ਦਲ ਵਲੋ ਹਲਕਾ ਸੰਗਰੂਰ ਤੋਂ ਲੋਕ ਸਭਾ ਦਾ ਉਮੀਦਵਾਰ ਬਣਾਏ
ਜਾਣ ਤੋਂ ਬਾਅਦ ਵਰਕਰਾਂ ਵਿੱਚ ਭਾਰੀ ਉਤਸ਼ਾਹ ਦਿਖਾਈ ਦੇ ਰਿਹਾ ਹੈ ਅਤੇ ਉਹਨਾਂ ਵਲੋਂ ਲੱਡੂ ਵੰਡ ਕੇ ਇਸ ਦਾ ਸਵਾਗਤ ਕੀਤਾ ਜਾ ਰਿਹਾ ਹੈ।ਅੱਜ ਸੁਨਾਮ, ਚੀਮਾ, ਲੋਂਗੋਵਾਲ, ਜਖੇਪਲ ਤੇ ਸ਼ੇਰੋਂ ਵਿਖੇ ਅਕਾਲੀ ਦਲ ਦੇ ਵਰਕਰਾਂ ਵਲੋ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦੇ ਹੋਏ ਪਾਰਟੀ ਲਈ ਮਿਹਨਤ ਕਰਨ ਵਾਲੇ ਬੇਦਾਗ, ਇਮਾਨਦਾਰ ਤੇ ਨੇਕ ਸ਼ਖਸੀਅਤ ਦੇ ਮਾਲਿਕ ਇਕਬਾਲ ਸਿੰਘ ਝੂੰਦਾ ਨੂੰ ਟਿਕਟ ਦੇਣ ਨਾਲ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਅੰਦਰ ਪਹਿਲਾ ਵਾਂਗ ਹੀ ਮਜ਼ਬੂਤ ਹੋਵੇਗਾ ਤੇ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸੁਨਾਮ ਇੰਚਾਰਜ ਬਾਬੂ ਰਾਜਿੰਦਰ ਦੀਪਾ, ਨਗਰ ਕੌਂਸਲ ਲੌਂਗੋਵਾਲ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਸਿੱਧੂ, ਕੌਂਸਲਰ ਗੁਰਮੀਤ ਸਿੰਘ ਲੱਲੀ, ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਮੀਤ ਪ੍ਰਧਾਨ ਨਰਿੰਦਰ ਸਿੰਘ ਨੰਦੂ, ਸਰਪੰਚ ਸੁਖਵਿੰਦਰ ਸਿੰਘ ਚਹਿਲ ਆਦਿ ਮੌਜ਼ੂਦ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media