Tuesday, April 30, 2024

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਮਨਾਇਆ ‘ਅਰਦਾਸ ਦਿਵਸ’

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਮੁਕਾਬਲੇਬਾਜ਼ੀ ਦੇ ਅਜੋਕੇ ਯੁੱਗ ’ਚ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਹੋਰਨਾਂ ਗਤੀਵਿਧੀਆਂ ’ਚ ਪ੍ਰਪੱਕ ਹੋਣਾ ਚਾਹੀਦਾ ਹੈ, ਕਿਉਂਕਿ ਅੱਜ ਪੜ੍ਹਾਈ ਦੀ ਦੌੜ ਅੰਕਾਂ ਤੱਕ ਸਮਿਤ ਨਹੀਂ ਰਹੀਂ।ਹੁਣ ਜ਼ਮਾਨਾ ਬਦਲ ਗਿਆ ਹੈ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਪ੍ਰਤੀਸ਼ਤ ਨਾਲ ਨਾਪੀ ਜਾਂਦੀ ਹੈ। ਇਹ ਪ੍ਰਗਟਾਵਾ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਨਵੇਂ ਸੈਸ਼ਨ ਦੀ ਆਰੰਭਤਾ ਅਤੇ ਆਉਣ ਵਾਲੀਆਂ ਪ੍ਰੀਖਿਆਵਾਂ ’ਚ ਵਿਦਿਆਰਥੀ ਦੇ ਚੰਗੇ ਅੰਕਾਂ ਨਾਲ ਪਾਸ ਹੋਣ ਲਈ ਅਕਾਲ ਪੁਰਖ ਦਾ ਓਟ ਆਸਰਾ ਲੈਂਦਿਆਂ ‘ਆਰੰਭਿਕ ਅਰਦਾਸ ਦਿਵਸ’ ਧਾਰਮਿਕ ਸਮਾਗਮ ਮੌਕੇ ਕੀਤਾ।
ਕਾਲਜ ਵਿਦਿਆਰਥੀਆਂ ਨੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪੰਰਤ ਆਈਆਂ ਸੰਗਤਾਂ ਨੂੰ ਰਸਭਿੰਨੇ ਕੀਰਤਨ ਰਾਹੀਂ ਨਿਹਾਲ ਕੀਤਾ।ਛੀਨਾ ਨੇ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਉਚ ਪੱਧਰ ਦੀਆਂ ਨੌਕਰੀਆਂ ਪ੍ਰਾਪਤ ਕਰਨ ਲਈ ਹਰੇਕ ਵਿਸ਼ੇ ’ਚ ਨਿਪੰੁਨ ਹੋਣਾ ਪਵੇਗਾ।ਉਨ੍ਹਾਂ ਨੇ ਕਾਲਜ ਕੈਂਪਸ ਵਿਖੇ ਵਿਦਿਆਰਥੀਆਂ ਦੀ ਸਹੂਲਤ ਲਈ ਉਸਾਰੇ ਜਾ ਰਹੇ ਹਾਲ ਦਾ ਦੌਰਾ ਕਰਦਿਆਂ ਅਮਰੀਕਾ ਸਥਿਤ ਉਘੀ ਸਖ਼ਸ਼ੀਅਤ ਡਾ. ਨਿਹਾਲ ਸਿੰਘ ਸੰਧੂ ਦੀ ਵੀ ਸ਼ਲਾਘਾ ਕੀਤੀ, ਜਿੰਨਾਂ ਦੁਆਰਾ ਇਸ ਹਾਲ ਲਈ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।
ਪ੍ਰੋ: ਗੁਰਦੇਵ ਸਿੰਘ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਦਿੱਤੇ ਜਾਂਦੇ ਸਹਿਯੋਗ ਦੀ ਸ਼ਲਾਘਾ ਕੀਤੀ।ਆਨਰੇਰੀ ਸਕੱਤਰ ਛੀਨਾ ਨੇ ਕੌਂਸਲ ਦੇ ਜੁਆਇੰਟ ਸਕੱਤਰ ਅਜ਼ਮੇਰ ਸਿੰਘ ਹੇਰ, ਪ੍ਰਿੰ: ਗੁਰਦੇਵ ਸਿੰਘ ਨਾਲ ਮਿਲ ਕੇ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਭੇਂਟ ਕੀਤੇ।ਛੀਨਾ, ਹੇਰ ਤੇ ਹੋਰਨਾਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਵਰਕਸ ਵਿਭਾਗ ਦੇ ਮੁਖੀ ਐਨ.ਕੇ ਸ਼ਰਮਾ, ਪ੍ਰੋ: ਹਰਦੇਵ ਸਿੰਘ, ਪ੍ਰੋ: ਰਣਪ੍ਰੀਤ ਸਿੰਘ, ਪ੍ਰੋ: ਵਿਸ਼ਾਲ ਕੁਮਾਰ, ਪ੍ਰੋ: ਤਰੁਨਾ ਸ਼ਰਮਾ, ਪ੍ਰੋ: ਅਮਨਪ੍ਰੀਤ ਕੌਰ, ਪ੍ਰੋ: ਨਵਦੀਪ ਕੌਰ, ਪ੍ਰੋ: ਅੰਮ੍ਰਿਤਪਾਲ ਸਿੰਘ, ਪ੍ਰੋ: ਹਰਮਨ ਕੌਰ ਸਟਾਫ਼ ਤੇ ਵੱਡੀ ਗਿਣਤੀ ’ਚ ਵਿਦਿਆਰਥੀ ਹਾਜ਼ਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਨੇ ਅੰਤਰਰਾਸ਼ਟਰੀ ਨਾਚ ਦਿਵਸ ਮਨਾਇਆ

ਅੰਮ੍ਰਿਤਸਰ, 29 ਅਪ੍ਰੈਲ (ਜਗਦੀਪ ਸਿੰਘ) – “ਅੰਤਰਰਾਸ਼ਟਰੀ ਨਾਚ ਦਿਵਸ“ `ਤੇ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ …