ਅੰਮ੍ਰਿਤਸਰ, 17 ਅਪ੍ਰੈੈਲ (ਸੁਖਬੀਰ ਸਿੰਘ) – ਕਾਂਗਰਸ ਪਾਰਟੀ ਦੇ ਅੰਮ੍ਰਿਤਸਰ ਤੋਂ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ।ਉਨ੍ਹਾਂ ਗੁਰੂ ਘਰ ਮੱਥਾ ਟੇਕ ਕੇ ਚੋਣ ਮੁਹਿੰਮ ਦੀ ਸ਼ੁੁਰੂਆਤ ਕੀਤੀ।
ਗੁਰਜੀਤ ਔਜਲਾ ਅੱਜ ਸਵੇਰੇ ਆਪਣੀ ਪਤਨੀ ਅਨਦਲੀਬ ਰਾਏ ਔਜਲਾ ਅਤੇ ਬਾਬਰ ਔਜਲਾ ਸਮੇਤ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਿਰ ਵਿਖੇ ਪੁਜੇ।ਇਸ ਸਮੇਂ ਉਨਾਂ ਕਿਹਾ ਕਿ ਪ੍ਰਮਾਤਮਾ ਨੇ ਗੁਰੂ ਨਗਰੀ ਵਾਸੀਆਂ ਦੀ ਸੇਵਾ ਕਰਨ ਲਈ ਲਈ ਉਨ੍ਹਾਂ ਨੂੰ ਇੱਕ ਹੋਰ ਮੌਕਾ ਦਿੱਤਾ ਹੈ।ਇਸੇ ਲਈ ਉਹ ਅੱਜ ਧਾਰਮਿਕ ਸਥਾਨਾਂ ‘ਤੇ ਧੰਨਵਾਦ ਕਰਨ ਆਏ ਹਨ।
ਔਜਲਾ ਨੇ ‘ਆਪ’ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਆਪਣੀ ਪਾਰਟੀ ‘ਤੇ ਲਾਏ ਦੋਸ਼ਾਂ ਨੂੰ ਸਹੀ ਠਹਿਰਾਇਆ ਹੈ।ਉਨ੍ਹਾਂ ਕਿਹਾ ਕਿ ਅਮਨ-ਕਾਨੂੰਨ ਦੀ ਹਾਲਤ ਬਹੁਤ ਖ਼ਰਾਬ ਹੈ ਅਤੇ ਹੁਣ ਉਨ੍ਹਾਂ ਦੇ ਆਪਣੇ ਵਿਧਾਇਕ ਹੀ ਇਸ ਮੁੱਦੇ ਨੂੰ ਉਠਾ ਰਹੇ ਹਨ।ਜੇਕਰ ਗੁਰੂ ਨਗਰੀ `ਚੋਂ ਹੀ ਨਸ਼ਾ ਖਤਮ ਨਹੀਂ ਹੋ ਰਿਹਾ ਤਾਂ ਪੰਜਾਬ `ਚ ਸੁਧਾਰ ਕਿਵੇਂ ਹੋਵੇਗਾ।
ਗੁਰਜੀਤ ਔਜਲਾ ਨੇ ਭਾਜਪਾ ਅਤੇ ਆਪ ਪਾਰਟੀ ਦੇ ਉਮੀਦਵਾਰਾਂ `ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਨੂੰ ਆਪਣੇ ਵਰਕਰਾਂ `ਤੇ ਭਰੋਸਾ ਨਹੀਂ ਹੈ, ਜਿਸ ਕਾਰਨ ਭਾਜਪਾ ਨੇ ਬਾਹਰੀ ਚਿਹਰਿਆਂ `ਤੇ ਆਪਣਾ ਦਾਅ ਖੇਡਿਆ ਹੈ।ਉਨਾਂ ਕਿਹਾ ਕਿ ਇਹ ਗੁਰੂ ਨਗਰੀ ਹੈ ਅਤੇ ਉਹ ਮਹਿਸੂਸ ਕਰਦੇ ਹਨ ਕਿ ਇੱਥੇ ਘੱਟੋ-ਘੱਟ ਸਾਰਥਿਕ ਰਾਜਨੀਤੀ ਹੋਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਦੋਵੇਂ ਉਮੀਦਵਾਰ ਆਪਣੇ ਕੰਮਾਂ ਬਾਰੇ ਵੀ ਦੱਸਣ ਤਾਂ ਉਹ ਵੀ ਆਪਣੇ ਕੀਤੇ ਕੰਮਾਂ ਬਾਰੇ ਜਾਣਕਾਰੀ ਦੇਣਗੇ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …