ਸੰਗਰੂਰ, 17 ਅਪ੍ਰੈਲ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਬੀਬੀ ਮਨਜੀਤ ਕੌਰ ਮਾਛੀਵਾੜਾ ਖ਼ਾਮ ਸਕੂਲ ਵਿੱਚ ਬੱਚਿਆਂ ਦਾ ਖਾਣਾ ਬਣਾਉਂਦੇ ਸਮੇਂ ਸਿਲੰਡਰ ਦੀ ਪਾਈਪ ਨੂੰ ਅੱਗ ਲੱਗਣ ਕਾਰਨ ਇਸ ਦੀ ਲਪੇਟ ਵਿੱਚ ਆ ਜਾਣ ਕਰਕੇ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਈ ਸੀ।ਬੀਬੀ ਮਨਜੀਤ ਕੌਰ ਦੀ ਅੰਤਿਮ ਅਰਦਾਸ ਮੌਕੇ ਸੀਟੂ ਪੰਜਾਬ ਦੇ ਸੂਬਾ ਸਕੱਤਰ ਸਾਥੀ ਅਮਰਨਾਥ ਕੂੰਮਕਲਾਂ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ 20 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ।ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਦੇ ਆਗੂ ਸਾਥੀ ਨਿਰਭੈ ਸਿੰਘ ਸ਼ੰਕਰ, ਸੀਟੂ ਪੰਜਾਬ ਦੇ ਮੀਤ ਪ੍ਰਧਾਨ ਅਤੇ ਲਾਲ਼ ਝੰਡਾ ਪੇਂਡੂ ਚੌਕੀਦਾਰ ਯੂਨੀਅਨ ਦੇ ਸੂਬਾ ਪ੍ਰਧਾਨ ਸਾਥੀ ਪਰਮਜੀਤ ਸਿੰਘ ਨੀਲੋਂ, ਕਰਮ ਚੰਦ ਤਲਾਣੀਆਂ, ਸਾਬਕਾ ਐਮ.ਪੀ ਕੇਵਲ ਸਿੰਘ ਮੋਗਾ, ਅਮਰਜੀਤ ਸਿੰਘ ਚੋਪੜਾ, ਹਰਵਿੰਦਰ ਸਿੰਘ ਬਿਲਗਾ ਡਿਪਟੀ ਡੀ.ਓ.ਸੀ੍ ਮਨੋਜ ਕੁਮਾਰ ਨੇ ਦੱਸਿਆ ਕਿ ਮਾਛੀਵਾੜਾ ਖਾਮ ਵਿੱਚ ਇਹ ਦੁਖਦਾਈ ਘਟਨਾ ਵਾਪਰੀ ਹੈ।ਉਹ ਜਿਲ੍ਹਾ ਪੱਧਰ ‘ਤੇ ਅਧਿਕਾਰੀਆਂ ਵਲੋਂ ਵਿਸ਼ਵਾਸ ਦਿਵਾਉਂਦੇ ਹਨ ਕਿ ਪਰਿਵਾਰ ਨਾਲ ਹਰ ਤਰ੍ਹਾਂ ਸਹਿਯੋਗ ਕਰਾਂਗੇ।ਬੀ.ਓ ਰਾਮ ਕੁਮਾਰ, ਸਕੂਲ ਦੇ ਸਟਾਫ ਅਤੇ ਹੋਰ ਜਥੇਬੰਦੀਆਂ ਨੇ ਪਰਿਵਾਰਿਕ ਮੈਂਬਰਾਂ ਦੀ 45000/- ਰੁਪਏ ਸਹਾਇਤਾ ਕੀਤੀ।ਦਵਿੰਦਰ ਸਿੰਘ ਮੈਂਬਰ ਪੰਚਾਇਤ ਨੇ ਸਟੇਜ ਸੰਭਾਲੀ।
ਇਸ ਮੌਕੇ ਸਾਥੀ ਸਿਕੰਦਰ ਬਖ਼ਸ਼ ਮੰਡ ਚੌਂਤਾ, ਹਰੀ ਰਾਮ ਭੱਟੀ, ਕਾਮਰੇਡ ਦਰਸ਼ਨ ਸਿੰਘ ਮਾਛੀਵਾੜਾ ਤੋਂ ਇਲਾਵਾ ਨਗਰ ਨਿਵਾਸੀ ਅਤੇ ਜਥੇਬੰਦੀਆਂ ਦੇ ਕਾਰਕੁੰਨ ਵੱਡੀ ਗਿਣਤੀ ‘ਚ ਹਾਜ਼ਰ ਸਨ।
Check Also
ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਮਨਾਇਆ ਲੋਹੜੀ ਦਾ ਤਿਉਹਾਰ
ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਕਲੱਬ ਦੇ ਪ੍ਰਧਾਨ ਰਾਜੀਵ …