Sunday, October 4, 2026

ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ, 17 ਅਪ੍ਰੈਲ (ਜਗਦੀਪ ਸਿੰਘ) – ਅੰਮ੍ਰਿਤਸਰ ਲੋਕ ਸਭਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਰਾਜਦੂਤ ਨੇ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਦੇਸ਼, ਪੰਜਾਬ ਅਤੇ ਅੰਮ੍ਰਿਤਸਰ ਦੀ ਤਰੱਕੀ, ਖ਼ੁਸਹਾਲੀ ਅਤੇ ਸ਼ਾਂਤੀ ਲਈ ਅਰਦਾਸ ਕੀਤੀ।ਉਨ੍ਹਾਂ ਕੁੱਝ ਸਮਾਂ ਇਲਾਹੀ ਬਾਣੀ ਦਾ ਕੀਰਤਨ ਸੁਣਿਆ।ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਰਸਮੀ ਮੁਲਾਕਾਤ ਕੀਤੀ।ਸਿੰਘ ਸਾਹਿਬ ਤੇ ਸਾਬਕਾ ਅਮਰੀਕੀ ਰਾਜਦੂਤ ਨੇ ਸ. ਤੇਜਾ ਸਿੰਘ ਸਮੁੰਦਰੀ ਜੋ ਸੰਧੂ ਦੇ ਦਾਦਾ ਜੀ ਸਨ, ਵਲੋਂ ਪੰਥ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਤਿਹਾਸਕ ਸਿੱਖ ਗੁਰਦੁਆਰਿਆਂ ਨੂੰ ਅਜ਼ਾਦ ਕਰਾਉਣ ਲਈ ਪਾਏ ਗਏ ਯੋਗਦਾਨ ਅਤੇ ਉਨ੍ਹਾਂ ਵੱਲੋਂ ਲਾਹੌਰ ਦੀ ਜੇਲ੍ਹ ਵਿਖੇ ਦਿੱਤੀ ਗਈ ਸ਼ਹਾਦਤ ਨੂੰ ਯਾਦ ਕੀਤਾ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …