Monday, April 29, 2024

ਖ਼ਾਲਸਾ ਕਾਲਜ ਵੁਮੈਨ ਵਿਖੇ ‘ਬਹੁ-ਅਨੁਸ਼ਾਸਨੀ ਅਤੇ ਸੰਪੂੂਨ ਸਿੱਖਿਆ’ ਵਿਸ਼ੇ ’ਤੇ ਗੈਸਟ ਲੈਕਚਰ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੁਮੈਨ ਦੀ ਆਈ.ਕਿਯੂ.ਏ.ਸੀ ਅਤੇ ਐਨ.ਈ.ਪੀ ਕਮੇਟੀ ਵਲੋਂ ‘ਬਹੁ-ਅਨੁਸ਼ਾਸਨੀ ਅਤੇ ਸੰਪੂਰਨ ਸਿੱਖਿਆ’ ਵਿਸ਼ੇ ’ਤੇ ਗੈਸਟ ਲੈਕਚਰ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੀ ਪ੍ਰਧਾਨਗੀ ‘ਚ ਹੋਏ ਭਾਸ਼ਣ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਸਿੱਖਿਆ ਵਿਭਾਗ ਤੋਂ ਪ੍ਰੋਫੈਸਰ ਅਤੇ ਮੁਖੀ ਡਾ. ਅਮਿਤ ਕੌਟਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਜਿੰਨਾਂ ਦਾ ਡਾ: ਸੁਰਿੰਦਰ ਕੌਰ ਨੇ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ।ਡਾ. ਕੌਟਸ ਨੇ ਨਵੀਂ ਸਿੱਖਿਆ ਨੀਤੀ ਅਨੁਸਾਰ ਬਹੁ-ਅਨੁਸ਼ਾਸਨੀ ਪਹੁੰਚ ਅਤੇ ਸੰਪੂਰਨ ਸਿੱਖਿਆ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ।ਉਨ੍ਹਾਂ ਨੇ ਅਧਿਆਪਕਾਂ ਦੁਆਰਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਸਬੰਧੀ ਵੀ ਆਪਣੇ ਵਿਚਾਰ ਸਾਂਝੇ ਕੀਤੇ।
ਇਸ ਮੌਕੇ ਆਈ.ਕਿਊ.ਏ.ਸੀ ਕੋਆਰਡੀਨੇਟਰ ਡਾ: ਮਨਬੀਰ ਕੌਰ ਵਲੋਂ ਡਾ. ਸੁਰਿੰਦਰ ਕੌਰ ਅਤੇ ਡਾ. ਕੌਟਸ ਦਾ ਧੰਨਵਾਦ ਕੀਤਾ ਗਿਆ।

Check Also

ਡੀ.ਏ.ਵੀ ਪਬਲਿਕ ਸਕੂਲ ਨੇ ਅੰਤਰਰਾਸ਼ਟਰੀ ਨਾਚ ਦਿਵਸ ਮਨਾਇਆ

ਅੰਮ੍ਰਿਤਸਰ, 29 ਅਪ੍ਰੈਲ (ਜਗਦੀਪ ਸਿੰਘ) – “ਅੰਤਰਰਾਸ਼ਟਰੀ ਨਾਚ ਦਿਵਸ“ `ਤੇ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ …