ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ‘ਤੰਬਾਕੂਨੋਸ਼ੀ ਅਤੇ ਡੈਂਟਲ ਸਿਹਤ’ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਓਰਲ ਹੈਲਥ ਡੇਅ-2024 ਨੂੰ ਸਮਰਪਿਤ ਕਰਵਾਏ ਇਸ ਸੈਮੀਨਾਰ ਵਿੱਚ ਡਿਪਟੀ ਡਾਇਰੈਕਟਰ-ਕਮ-ਜਿਲ੍ਹਾ ਡੈਂਟਲ ਹੈਲਥ ਅਫਸਰ ਡਾ. ਜਗਨਜੋਤ ਨੇ ਮੁੱਖ ਮਹਿਮਾਨ ਵਜੋ ਸ਼ਿਰਕਤ ਕੀਤੀ।ਉਨਾਂ ਨੇ ਦੰਦਾਂ ਦੀ ਸੰਭਾਲ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੰਦਾਂ ਦਾ ਰੋਜ਼ਾਨਾ ਬੁਰਸ਼ ਅਤੇ ਫਲਾਸਿੰਗ ਕਰਨਾ ਮਸੂੜਿਆਂ ਦੀਆਂ ਬਿਮਾਰੀਆਂ ਨੂੰ ਰੋਕਣ ਲਈ ਅਤਿਅੰਤ ਜ਼ਰੂਰੀ ਹੈ।ਐਮ.ਡੀ.ਐਸ ਸੈਟੇਲਾਇਟ ਹਸਪਤਾਲ ਡਾ. ਸੌਰਵ ਜੋਲੀ ਨੇ ਦੰਦਾਂ ਦੀ ਦੇਖ-ਭਾਲ, ਤੰਬਾਕੂ ਦਾ ਅਸਰ ਅਤੇ ਦੰਦਾਂ ਦੇ ਕੈਂਸਰ ਬਾਰੇ ਜਾਣਕਾਰੀ ਦਿੱੱਤੀ।ਡਾ. ਸੌਰਵ ਨੇ ਨਰਸਿੰਗ ਵਿਦਿਆਰਥੀਆਂ ਨੂੰ ਲੈਬੋਰਟਰੀ ’ਚ ਡੈਂਟਲ ਸਿਊਚਰਿੰਗ ਬਾਰੇ ਜਾਣੂ ਕਰਵਾਇਆ।
ਡਾ. ਅਮਨਪ੍ਰੀਤ ਕੌਰ ਨੇ ਕਾਲਜ ਦੇ ਕਮਿਊਨਿਟੀ ਹੈਲਥ ਡਿਪਾਰਟਮੈਂਟ ਅਤੇ ਵਿਦਿਆਰਥੀਆਂ ਨੂੰ ਦਿੱਤੀ ਜਾਣਕਾਰੀ ਆਪਣੇ ਰੋਜ਼ਾਨਾ ਜ਼ਿੰਦਗੀ ’ਚ ਲਾਗੂ ਕਰਨ ਲਈ ਉਤਸ਼ਾਹਿਤ ਕੀਤਾ।
Check Also
ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਮਨਾਇਆ ਲੋਹੜੀ ਦਾ ਤਿਉਹਾਰ
ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਕਲੱਬ ਦੇ ਪ੍ਰਧਾਨ ਰਾਜੀਵ …