Sunday, December 22, 2024

ਐਡਵੋਕੇਟ ਧਾਮੀ ਨੇ ਪਿੰਡ ਚੀਮਾ ਪੋਤਾ ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ

ਅੰਮ੍ਰਿਤਸਰ, 18 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਚੀਮਾ ਪੋਤਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਇਸ ਘਟਨਾ ਦੇ ਦੋਸ਼ੀ ਕਿਸੇ ਵੀ ਕੀਮਤ ’ਤੇ ਬਖਸ਼ੇ ਨਹੀਂ ਜਾਣੇ ਚਾਹੀਦੇ।ਉਨ੍ਹਾਂ ਕਿਹਾ ਕਿ ਇਸ ਘਟਨਾ ਦਾ ਪਤਾ ਲੱਗਦਿਆਂ ਹੀ ਸ਼੍ਰੋਮਣੀ ਕਮੇਟੀ ਵੱਲੋਂ ਮੌਕੇ ’ਤੇ ਪਹੁੰਚ ਕੇ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ ਅਤੇ ਪ੍ਰਚਾਰਕ ਭਾਈ ਕਲਿਆਣ ਸਿੰਘ ਰਾਹੀਂ ਜਾਂਚ ਰਿਪੋਰਟ ਮੰਗੀ ਗਈ ਹੈ।ਉਨ੍ਹਾਂ ਕਿਹਾ ਕਿ ਭਾਵੇਂ ਕਿ ਪਿੰਡ ਵਾਸੀਆਂ ਵੱਲੋਂ ਮੁਕੇਰੀਆਂ ਪੁਲਿਸ ਥਾਣੇ ਵਿਚ ਪਰਚਾ ਦਰਜ ਕਰਵਾ ਦਿੱਤਾ ਗਿਆ ਹੈ।ਪਰ ਸ਼੍ਰੋਮਣੀ ਕਮੇਟੀ ਇਸ ਵਿਚ ਹਰ ਪੱਧਰ ‘ਤੇੇ ਸੰਗਤ ਨੂੰ ਸਹਿਯੋਗ ਦੇਵੇਗੀ ਤਾਂ ਜੋ ਦੋਸ਼ੀਆਂ ਵਿਰੁੱਧ ਕਾਰਵਾਈ ਯਕੀਨੀ ਬਣਾਈ ਜਾ ਸਕੇ।ਉਨ੍ਹਾਂ ਕਿਹਾ ਪੁਲਿਸ ਪ੍ਰਸ਼ਾਸਨ ਦੀ ਜੁੰਮੇਵਾਰੀ ਬਣਦੀ ਹੈ ਕਿ ਉਹ ਦੋਸ਼ੀਆਂ ਦੀ ਭਾਲ ਕਰੇ ਅਤੇ ਜੇਕਰ ਕਿਸੇ ਤਰ੍ਹਾਂ ਦੀ ਢਿੱਲ ਵਰਤੀ ਗਈ ਤਾਂ ਸੰਗਤ ਦੇ ਰੋਸ ਅਤੇ ਰੋਹ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।ਉਨ੍ਹਾਂ ਕਿਹਾ ਕਿ ਇਸ ਘਟਨਾ ਪਿੱਛੇ ਕੰਮ ਕਰਦੀਆਂ ਤਾਕਤਾਂ ਨੂੰ ਵੀ ਨਸ਼ਰ ਕੀਤਾ ਜਾਣਾ ਚਾਹੀਦਾ ਹੈ।ਐਡਵੋਕੇਟ ਧਾਮੀ ਨੇ ਆਖਿਆ ਕਿ ਪੰਜਾਬ ਅੰਦਰ ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲੇ ਲਗਾਤਾਰ ਵਾਪਰ ਰਹੇ ਹਨ, ਪਰ ਸਰਕਾਰ ਦੀ ਢਿੱਲੀ ਕਾਰਗੁਜਾਰੀ ਕਰਕੇ ਦੋਸ਼ੀ ਬਚ ਨਿਕਲਦੇ ਹਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …