Saturday, July 27, 2024

ਸ਼੍ਰੀ ਸੁਖਮਨੀ ਸਾਹਿਬ ਸੁਸਾਇਟੀ ਵਲੋਂ ਗੁਰਦੁਆਰਾ ਸ਼੍ਰੀ ਨਾਨਕਿਆਣਾ ਸਾਹਿਬ ਵਿਖੇ ਕੀਰਤਨ ਦਰਬਾਰ ਆਯੋਜਿਤ

ਸੰਗਰੂਰ, 18 ਅਪ੍ਰੈਲ (ਜਗਸੀਰ ਲੌਂਗੋਵਾਲ) – ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਪਾਵਨ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸੰਗਰੂਰ ਵਲੋਂ ਪਹਿਲੀ ਵਾਰ ਵਿਸ਼ਾਲ ਕੀਰਤਨ ਦਰਬਾਰ ਰਾਜਵਿੰਦਰ ਸਿੰਘ ਲੱਕੀ ਪ੍ਰਧਾਨ, ਰਾਜਿੰਦਰਪਾਲ ਸਿੰਘ ਸਕੱਤਰ, ਹਰਵਿੰਦਰ ਸਿੰਘ ਬਿੱਟੂ ਦੀ ਅਗਵਾਈ ‘ਚ ਕਰਵਾਇਆ ਗਿਆ।ਖਾਲਸਾ ਸਾਜਨਾ ਦਿਵਸ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਕਰਵਾਏ ਇਸ ਸਮਾਗਮ ਵਿੱਚ ਸੁਸਾਇਟੀ ਵਲੋਂ ਸ੍ਰੀ ਸਹਿਜ ਪਾਠਾਂ ਦੇ ਭੋਗ ਭਾਈ ਗੁਰਮੀਤ ਸਿੰਘ ਵਲੋਂ ਸੰਗਤੀ ਰੂਪ ਵਿੱਚ ਪਾਏ ਗਏ।ਵਿਸ਼ਾਲ ਕੀਰਤਨ ਦਰਬਾਰ ਵਿੱਚ ਸੁਸਾਇਟੀ ਸੇਵਕਾਂ ਸੁਰਿੰਦਰ ਪਾਲ ਸਿੰਘ ਸਿਦਕੀ, ਚਰਨਜੀਤ ਪਾਲ ਸਿੰਘ, ਗੁਰਿੰਦਰ ਸਿੰਘ ਗੁਜ਼ਰਾਲ, ਪ੍ਰਭਲੀਨ ਸਿੰਘ, ਗੁਰਕੰਵਲ ਸਿੰਘ, ਗੁਰਮੀਤ ਸਿੰਘ, ਗੁਰਿੰਦਰਵੀਰ ਸਿੰਘ, ਜਸਪਿੰਦਰ ਸਿੰਘ ਦੇ ਜਥਿਆਂ ਨੇ ਸ਼ਬਦਾਂ ਦਾ ਰਸਭਿੰਨਾ ਕੀਰਤਨ ਕੀਤਾ।
ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਅਮਰੀਕ ਸਿੰਘ ਬਰਨਾਲਾ ਅਤੇ ਭਾਈ ਅਮਰਜੀਤ ਸਿੰਘ ਹੈਡ ਗ੍ਰੰਥੀ ਨੇ ਜਥਿਆਂ ਨੂੰ ਸਿਰੋਪਾਓ ਭੇਟ ਕੀਤੇ।ਦਲਬੀਰ ਸਿੰਘ ਬਾਬਾ, ਸਮਰਪ੍ਰੀਤ ਸਿੰਘ, ਮਨਿੰਦਰ ਪਾਲ ਸਿੰਘ, ਬਲਜੋਤ ਸਿੰਘ ਨੇ ਵਿਸ਼ੇਸ਼ ਸਹਿਯੋਗ ਦਿੱਤਾ।ਸੁਸਾਇਟੀ ਵਲੋਂ ਮੈਨੇਜਰ ਅਮਰੀਕ ਸਿੰਘ ਅਤੇ ਭਾਈ ਅਮਰਜੀਤ ਸਿੰਘ ਨੂੰ ਰਾਜਵਿੰਦਰ ਸਿੰਘ ਲੱਕੀ, ਸੁਰਿੰਦਰਪਾਲ ਸਿੰਘ ਸਿਦਕੀ, ਚਰਨਜੀਤ ਪਾਲ ਸਿੰਘ, ਅਮਰਿੰਦਰ ਸਿੰਘ ਮੌਖਾ, ਗੁਰਦੁਆਰਾ ਸਾਹਿਬਾਨ ਪ੍ਰਬੰਧਕ ਤਾਲਮੇਲ ਕਮੇਟੀ ਦੇ ਸਕੱਤਰ ਹਰਪ੍ਰੀਤ ਸਿੰਘ ਪ੍ਰੀਤ, ਮਨਪ੍ਰੀਤ ਸਿੰਘ ਗੋਲਡੀ, ਜਸਪ੍ਰੀਤ ਸਿੰਘ, ਵਰਿੰਦਰਜੀਤ ਸਿੰਘ ਬਜਾਜ ਨੇ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ।ਗੁਰਿੰਦਰਵੀਰ ਸਿੰਘ ਸੀਨੀਅਰ ਮੀਤ ਪ੍ਰਧਾਨ ਨੇ ਸੰਗਤਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਸੁਸਾਇਟੀ ਵਲੋਂ ਜਿਥੇ ਹਫਤਾਵਾਰੀ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੀ ਲੜੀ ਨਿਰੰਤਰ ਜਾਰੀ ਹੈ, ਉਥੇ ਹੁਣ ਸੁਸਾਇਟੀ ਵਲੋਂ ਹਰ ਸੰਗਰਾਂਦ ਦੇ ਦਿਹਾੜੇ ਦੀ ਰਾਤਰੀ ਨੂੰ ਕੀਰਤਨ ਦਰਬਾਰ ਦੀ ਲੜੀ ਵੀ ਸ਼ੁਰੂ ਹੋ ਚੁਕੀ ਹੈ।ਜਿਸ ਵਿੱਚ ਸ੍ਰੀ ਗੁਰੂ ਰਾਮਦਾਸ ਜੀ ਦੇ ਆਉਣ ਵਾਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਗਤਾਂ ਵਲੋਂ ਮਹੀਨੇ ਵਿੱਚ ਕੀਤੇ ਜਾ ਰਹੇ ਸ੍ਰੀ ਸਹਿਜ ਪਾਠਾਂ ਦੇ ਭੋਗ ਵੀ ਪਾਏ ਜਾਂਦੇ ਹਨ।
ਮੈਨੇਜਰ ਅਮਰੀਕ ਸਿੰਘ ਨੇ ਸੁਸਾਇਟੀ ਵਲੋਂ ਸਮਾਗਮ ਦੀ ਸ਼ਲਾਘਾ ਕੀਤੀ।ਸੁਸਾਇਟੀ ਪਰਿਵਾਰ ਵਲੋਂ ਹਰਦੀਪ ਸਿੰਘ ਸਾਹਨੀ, ਨਰਿੰਦਰ ਪਾਲ ਸਿੰਘ ਐਡਵੋਕੇਟ, ਪ੍ਰੀਤਮ ਸਿੰਘ, ਹਰਵਿੰਦਰ ਸਿੰਘ ਪੱਪੂ, ਜਸਵੀਰ ਸਿੰਘ ਖਾਲਸਾ, ਈਮਾਨਪ੍ਰੀਤ ਸਿੰਘ, ਗੁਰਮੀਤ ਸਿੰਘ ਬਿੱਟੂ, ਗੁਰਪ੍ਰੀਤ ਸਿੰਘ ਬਿੱਲੂ, ਜਸਵਿੰਦਰ ਸਿੰਘ, ਜੋਗਿੰਦਰ ਕੌਰ, ਰਾਜਿੰਦਰ ਕੌਰ ਢਿੱਲੋਂ, ਭੁਪਿੰਦਰ ਕੌਰ ਮਹਿਰੋਕ, ਗੁਰਮੀਤ ਕੌਰ, ਰਵਨੀਤ ਕੌਰ, ਸਿਮਰਨਜੀਤ ਕੌਰ, ਪ੍ਰੋ. ਰਾਜਵਿੰਦਰ ਕੌਰ, ਰੇਖਾ ਰਾਣੀ, ਇੰਦਰਪਾਲ ਕੌਰ, ਕਮਲਪ੍ਰੀਤ ਕੌਰ, ਮਨਪ੍ਰੀਤ ਕੌਰ ਸਮੇਤ ਸ਼ਹਿਰ ਅਤੇ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ‘ਚ ਹਾਜ਼ਰ ਸਨ।
ਇਸੇ ਲੜੀ ਅਧੀਨ ਸੁਸਾਇਟੀ ਵਲੋਂ ਸ਼ੇਖੂ ਪੁਰਾ ਵਿਖੇ ਹੋਏ ਸਮਾਗਮ ਵਿੱਚ ਅਕਾਲ ਅਕੈਡਮੀ ਬੇਨੜਾ ਦੇ ਵਿਦਿਆਰਥੀ ਹਰਮਨਪ੍ਰੀਤ ਕੌਰ ਦੇ ਜਥੇ ਨੇ ਰਾਗਮਈ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਦੋਂ ਕਿ ਪ੍ਰਸਿੱਧ ਕਥਾਵਾਚਕ ਭਾਈ ਮਨਦੀਪ ਸਿੰਘ ਮੁਰੀਦ ਨੇ ਸੰਗਤਾਂ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਹੋ ਕੇ, ਵਹਿਮਾਂ ਭਰਮਾਂ ਅਤੇ ਕਰਮਕਾਂਡਾਂ ਤੋਂ ਸੁਚੇਤ ਰਹਿਣ ਅਤੇ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਦਰਸਾਈ ਰਹਿਤ ਮਰਯਾਦਾ ਨੂੰ ਅਪਨਾਉਣ ਦੀ ਪ੍ਰੇਰਨਾ ਕੀਤੀ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …