Saturday, July 27, 2024

ਟਰਾਂਸਪੋਰਟ ਵਿਭਾਗ ਤੇ ਪੁਲਿਸ ਵਲੋਂ ਸਕੂਲ ਬੱਸਾਂ ਦੀ ਅਚਨਚੇਤ ਜਾਂਚ, 33 ਵਾਹਨਾਂ ਦੇ ਕੱਟੇ ਚਲਾਨ

ਅੰਮ੍ਰਿਤਸਰ, 18 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਲੋਂ ਦਿੱਤੀਆਂ ਹਦਾਇਤਾਂ ਦੇ ਮੱਦੇਨਜ਼ਰ ਅੱਜ ਸੈਕਟਰੀ ਆਰ.ਟੀ.ਏ, ਪੁਲਿਸ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵਲੋਂ ਜਿਲ੍ਹੇ ਭਰ ਵਿੱਚ ਕਈ ਥਾਵਾਂ ‘ਤੇ ਨਾਕੇ ਲਗਾ ਕੇ ਸਕੂਲ ਬੱਸਾਂ ਦੀ ਅਚਨਚੇਤੀ ਜਾਂਚ ਕੀਤੀ ਗਈ।ਸਕੂਲ ਵਾਹਨਾਂ ਦੀ ਸੁਰੱਖਿਆ ਨੂੰ ਲੈ ਕੇ ਸ਼ੁਰੂ ਕੀਤੀ ਗਈ ਇਸ ਮੁਹਿੰਮ ਤਹਿਤ ਅੱਜ ਪਹਿਲੇ ਦਿਨ ਹੀ ਇੰਨਾਾਂ ਟੀਮਾਂ ਨੇ 33 ਸਕੂਲ ਵਾਹਨਾਂ ਦੇ ਚਲਾਨ ਕੱਟੇ।ਇਸ ਬਾਬਤ ਜਾਣਕਾਰੀ ਦਿੰਦੇ ਹੋਏ ਸੈਕਟਰੀ ਆਰ.ਟੀ.ਏ ਅਰਸ਼ਦੀਪ ਸਿੰਘ ਨੇ ਦੱਸਿਆ ਕਿ ਐਸ.ਡੀ.ਐਮਜ਼, ਸਕੂਲ ਸਿੱਖਿਆ ਤੇ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੇਫ ਸਕੂਲ ਵਾਹਨ ਪਾਲਿਸੀ ਨੂੰ ਇੰਨ ਬਿੰਨ ਲਾਗੂ ਕਰਨ ਹਿਤ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਜੋ ਕਿ ਭਵਿੱਖ ਵਿਚ ਵੀ ਜਾਰੀ ਰਹਿਣਗੇ।ਉਨਾਂ ਦੱਸਿਆ ਕਿ ਇਸੇ ਮੁਹਿੰਮ ਤਹਿਤ ਸਕੂਲੀ ਬੱਸਾਂ ਵਿਚ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਡਰਾਈਵਰਾਂ, ਜ਼ਰੂਰੀ ਉਪਕਰਣ, ਦਸਤਾਵੇਜ਼ ਅਤੇ ਹੋਰ ਸਹੂਲਤਾਂ ਦੀ ਜਾਂਚ ਕੀਤੀ ਗਈ ਅਤੇ ਜਿਥੇ ਕਿਧਰੇ ਵੀ ਕੁਤਾਹੀ ਮਿਲੀ, ਉਥੇ ਚਲਾਨ ਕੱਟਿਆ ਗਿਆ।ਉਨਾਂ ਦੱਸਿਆ ਕਿ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲੀਆਂ 33 ਸਕੂਲੀ ਬੱਸਾਂ ਦੇ ਚਲਾਣ ਕੀਤੇ ਗਏ ਹਨ, ਜ਼ਿੰਨ੍ਹਾਂ ਵਿਚੋਂ ਆਰ.ਟੀ.ਓ ਦਫਤਰ ਵਲੋ 17 ਚਾਲਾਨ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਵਲੋਂ 16 ਚਾਲਾਨ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਐਸ.ਡੀ.ਐਜ਼, ਡੀ,ਈ,ਓ ਤੇ ਜਿਲ੍ਹਾ ਬਾਲ ਸੁਰੱਖਿਆ ਅਫਸਰ, ਟਰੈਫਿਕ ਪੁਲਿਸ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਵੀ ਕੀਤੀ ਗਈ।ਉਨਾਂ ਕਿਹਾ ਕਿ ਜੇਕਰ ਕਿਸੇ ਵੀ ਤਰਾਂ ਦਾ ਹਾਦਸਾ ਹੁੰਦਾ ਹੈ ਤਾਂ ਇਸ ਲਈ ਸਕੂਲ ਮੁਖੀ ਉਤੇ ਪੁਲਿਸ ਕੇਸ ਦਰਜ਼ ਹੋਵੇਗਾ।ਹਾਲ ਹੀ ਵਿੱਚ ਮਹਿੰਦਰਗੜ੍ਹ ਵਿਖੇ ਹੋਈ ਸੜਕ ਦੁਰਘਟਨਾ, ਜਿਸ ਵਿਚ 8 ਸਕੂਲੀ ਬੱਚਿਆਂ ਦੀ ਮੌਤ ਹੋਈ ਸੀ, ਸਬੰਧੀ ਸਕੂਲ ਪ੍ਰਿੰਸੀਪਲ, ਸਕੂਲ ਦੇ ਟਰੈਫਿਕ ਇੰਚਾਰਜ ਅਤੇ ਡਰਾਈਵਰ ‘ਤੇ ਪੁਲਿਸ ਕੇਸ ਦਰਜ ਹੋਇਆ ਹੈ।ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਸਬੰਧੀ ਕਿਸੇ ਪ੍ਰਕਾਰ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ

 

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …