ਭੀਖੀ, 19 ਅਪ੍ਰੈਲ (ਕਮਲ ਜ਼ਿੰਦਲ) – ਪੰਜਾਬ ਸਕੂਲ ਸਿੱਖਿਆ ਵਲੋਂ ਐਲਾਨੇ ਗਏ ਦਸਵੀਂ ਕਲਾਸ ਦੇ ਨਤੀਜੇ ਵਿੱਚ ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਸੀਨੀ.ਸੈਕੰ. ਸਕੂਲ ਭੀਖੀ ਦੇ ਸਾਰੇ 48 ਵਿਦਿਆਰਥੀ ਚੰਗੇ ਅੰਕ ਲੈ ਕੇ ਪਾਸ ਹੋਏ।ਖੁਸ਼ਦੀਪ ਪੁੱਤਰੀ ਅਸ਼ੋਕ ਕੁਮਾਰ ਨੇ 650 ਅੰਕਾਂ ਵਿਚੋਂ 625 ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ , ਮੁਸਕਾਨ ਚਾਵਲਾ ਪੁੱਤਰੀ ਰਾਜੇਸ਼ ਕੁਮਾਰ ਨੇ 650 ਅੰਕਾਂ ਵਿੱਚੋਂ 623 ਅੰਕਾਂ ਨਾਲ ਦੂਸਰਾ ਸਥਾਨ ਅਤੇ ਅਮਨ ਪੁਤਰੀ ਹਾਕਮ ਖਾਨ ਨੇ 650 ਅੰਕਾਂ ਵਿੱਚੋਂ 620 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ।ਸਕੂਲ ਦੇ 8 ਵਿਦਿਆਰਥੀਆਂ ਨੇ 90 ਫੀਸਦ, 6 ਵਿਦਿਆਰਥੀਆਂ ਨੇ 80 ਫੀਸਦ, 5 ਵਿਦਿਆਰਥੀਆਂ ਨੇ 70 ਫੀਸਦ ਅਤੇ 32 ਵਿਦਿਆਰਥੀਆਂ ਨੇ 60 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ।ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਕੂਲ ਮੈਨੇਜਮੈਂਟ ਪ੍ਰਧਾਨ ਸਤੀਸ਼ ਕੁਮਾਰ ਅਤੇ ਪ੍ਰਿੰਸੀਪਲ ਸੰਜੀਵ ਕੁਮਾਰ ਨੇ ਮੂੰਹ ਮਿੱਠਾ ਕਰਵਾਇਆ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …