ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੇ ਆਦੇਸ਼ ਮੁਤਾਬਿਕ ਅੱਜ ਹਲਕਾ 019 ਅੰਮ੍ਰਿਤਸਰ ਦੱਖਣੀ ਦੇ ਸਹਾਇਕ ਰਿਟਰਨਿੰਗ ਅਫਸਰ-ਕਮ-ਵਧੀਕ ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਸੁਰਿੰਦਰ ਸਿੰਘ ਨੇ ਹਲਕੇ ਦੇ ਬੂਥਾਂ ਦੀ ਚੈਕਿੰਗ ਕੀਤੀ।ਇਸ ਦੌਰਾਨ ਵਧੀਕ ਕਮਿਸ਼ਨਰ ਵਲੋਂ ਬੂਥਾਂ ‘ਤੇ ਏ.ਐਮ.ਐਫ (ਅਸ਼ੁਰਡ ਮਿਨੀਮਮ ਫੈਸਿਲਟੀ) ਦਾ ਖਾਸ ਤੌਰ ‘ਤੇ ਨਿਰੀਖਣ ਕੀਤਾ ਗਿਆ।
ਉਨ੍ਹਾਂ ਮੌਕੇ ‘ਤੇ ਹੀ ਸੈਕਟਰ ਸੁਪਰਵਾਈਜ਼ਰਾਂ ਨੂੰ ਹਦਾਇਤਾਂ ਕੀਤੀਆਂ ਕਿ ਬੂਥਾਂ ‘ਤੇ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਛੋਟੀ ਤੋਂ ਛੋਟੀ ਕਮੀ ਹੈ ਤਾਂ ਅਗਲੇ 48 ਘੰਟਿਆਂ ਵਿੱਚ ਉਸ ਨੂੰ ਠੀਕ ਕਰਕੇ ਰਿਪੋਰਟ ਸੌਂਪੀ ਜਾਵੇ। ਵਧੀਕ ਕਮਿਸ਼ਨਰ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਦੇ ਆਦੇਸ਼ ਮੁਤਾਬਿਕ ਬੂਥਾਂ ‘ਤੇ ਆਉਣ ਵਾਲੇ ਵੋਟਰਾਂ ਅਤੇ ਪੋਲਿੰਗ ਪਾਰਟੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਨਹੀਂ ਆਉਣੀ ਚਾਹੀਦੀ।ਇਸ ਮੌਕੇ ਸੈਕਟਰ ਸੁਪਰਵਾਈਜ਼ ਬਲਜਿੰਦਰ ਸਿੰਘ ਅਤੇ ਇਲੈਕਸ਼ਨ ਇੰਚਾਰਜ ਸੰਜੀਵ ਕਾਲੀਆ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …