ਅੰਮ੍ਰਿਤਸਰ, 19 ਅਪ੍ਰੈਲ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਵਿਦਿਆਰਥੀਆਂ ਨੇ ਮਹਾਤਾਮਾ ਹੰਸਰਾਜ ਜੀ ਅਤੇ ਜੈਨ ਧਰਮ ਦੇ
ਸੰਸਥਾਪਕ ਭਗਵਾਨ ਮਹਾਵੀਰ ਜੀ ਦੇ ਜਨਮ ਦਿਨ ਦੀ ਯਾਦ ਵਿੱਚ ਇੱਕ ਵਿਸ਼ੇਸ਼ ਸਭਾ ਪੇਸ਼ ਕੀਤੀ।ਜਿਸ ਵਿੱਚ ਵਿਦਿਆਰਥੀਆਂ ਨੇ ਮਹਾਤਮਾ ਹੰਸਰਾਜ ਅਤੇ ਭਗਵਾਨ ਮਹਾਵੀਰ ਜੀ ਦੀਆਂ ਸਿੱਖਿਆਵਾਂ ਅਤੇ ਆਦਰਸ਼ਾਂ ਬਾਰੇ ਚਾਨਣਾ ਪਾਇਆ ਅਤੇ ਭਗਤੀ ਦੇ ਗੀਤ ਗਾਏ।ਇੰਨ੍ਹਾਂ ਮਹਾਨ ਸ਼ਖਸ਼ੀਅਤਾਂ ਦੇ ਯੋਗਦਾਨ ਦੇ ਗੁਣ ਵੀ ਗਾਏ ਗਏ।ਸਕੂਲ ਦੀ ਕੈਂਟ ਬ੍ਰਾਂਚ ਵਿੱਚ ਪਵਿੱਤਰ ਹਵਨ ਕਰਵਾਇਆ ਗਿਆ, ਜਿਥੇ ਵਿਦਿਆਰਥੀਆਂ ਨੇ ਪਵਿੱਤਰ ਮੰਤਰਾਂ ਦਾ ਜਾਪ ਕੀਤਾ।ਸਾਰਿਆਂ ਨੇ ਮਹਾਤਮਾ ਹੰਸਰਾਜ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ।ਇੱਕ ਉਤਮ ਸਿੱਖਿਆ ਸ਼ਾਸਤਰੀ ਮਹਾਤਮਾ ਹੰਸਰਾਜ ਜੀ ਸਵਾਮੀ ਦਯਾਨੰਦ ਜੀ ਦੇ ਪ੍ਰਸ਼ੰਸ਼ਕ ਅਤੇ ਪੈਰੋਕਾਰ ਨੇ ਗੁਰਦੱਤ ਵਿਦਿਆਰਥੀ ਦੇ ਨਾਲ ਦਯਾਨੰਦ ਐਂਗਲੋ ਵੈਦਿਕ ਸਕੂਲ ਪ੍ਰਣਾਲੀ ਦੀ ਸਥਾਪਨਾ ਕੀਤੀ।ਇਹ ਅਵਸਰ ਸਾਡੇ ਸਕੂਲ ਲਈ ਇੱਕ ਵਿਸ਼ੇਸ਼ ਮਹੱਤਵ ਰੱਖਦਾ ਹੈ।ਅਸੀਂ ਇੱਕ ਦੂਰਅੰਦੇਸ਼ੀ ਨੇਤਾ ਦੀ ਵਿਰਾਸਤ ਦਾ ਸਨਮਾਨ ਕਰਦੇ ਹਾਂ।ਜਿਸ ਨੇ ਆਪਣਾ ਜੀਵਨ ਸਿੱਖਿਆ ਅਤੇ ਸਮਾਜਿਕ ਉਨੱਤੀ ਲਈ ਸਮਰਪਿਤ ਕੀਤਾ ।
ਪੰਜਾਬ ਜ਼ੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਮੈਨੇਜਰ ਡਾ. ਪੁਸ਼ਪਿੰਦਰ ਵਾਲੀਆ ਪਿ੍ਰੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਅੰਮ੍ਰਿਤਸਰ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ।
ਸਕੂਲ ਪਿ੍ਰੰਸੀਪਲ ਡਾ. ਪੱਲਵੀ ਸੇਠੀ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਮਹਾਤਮਾ ਹੰਸਰਾਜ ਜੀ ਦੀ ਵਿਰਾਸਤ ਨੂੰ ਕਾਇਮ ਰੱਖਣ ਲਈ ਪ੍ਰੇਰਿਤ ਕੀਤਾ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਅਕਾਦਮਿਕ ਕੰਮਾਂ ਵਿੱਚ ਉਤਮਤਾ, ਇਮਾਨਦਾਰੀ ਅਤੇ ਸੇਵਾ ਦੇ ਮੁੱਲਾਂ ਨੂੰ ਧਾਰਨ ਕਰਨ ਲਈ ਕਿਹਾ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media