ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ) – ਇੱਕ ਨਿਵੇਕਲੀ ਪਹਿਲ ਕਰਦੇ ਹੋਇਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ ਸਿਬਿਨ.ਸੀ ਵਲੋਂ ਅੱਜ ਕੀਤੇ ਫ਼ੇਸਬੁੱਕ ਲਾਈਵ
ਪ੍ਰੋਗਰਾਮ ਨੂੰ ਜਿਲ੍ਹੇ ਵਿੱਚ ਵੱਡਾ ਹੁੰਗਾਰਾ ਮਿਲਿਆ ਹੈ।ਜ਼ਿਲ੍ਹੇ ਦੇ ਸਮੂਹ ਸਕੂਲਾਂ ਕਾਲਜ਼ਾਂ ਦੇ ਇਲੈਕਟ੍ਰੋਲ ਲਿਟਰੇਸੀ ਕਲੱਬਾਂ ਦੇ ਮੈਬਰਾਂ, ਕੈਂਪਸ ਅੰਬੈਜ਼ਡਰਾਂ, ਅਧਿਆਪਕਾਂ, ਨੌਜਵਾਨਾਂ ਅਤੇ ਸਮਾਜ ਦੇ ਹੋਰ ਵਰਗਾਂ ਨੇ ਇਹ ਫ਼ੇਸਬੁੱਕ ਲਾਈਵ ਪ੍ਰੋਗਰਾਮ ਵੇਖਿਆ।
ਉਨ੍ਹਾਂ ਨੇ ਅੱਧੇ ਘੰਟੇ ਦੇ ਇਸ ਪ੍ਰੋਗਰਾਮ ਵਿੱਚ ਮੁੱਖ ਚੋਣ ਅਫ਼ਸਰ ਪੰਜਾਬ ਨੇ ਆਗਾਮੀ ਲੋਕ ਸਭਾ ਚੋਣਾਂ ਬਾਰੇ ਕਈ ਅਹਿਮ ਜਾਣਕਾਰੀਆਂ ਦਰਸ਼ਕਾਂ ਨਾਲ ਸਾਂਝੀਆਂ ਕੀਤੀਆਂ।ਫ਼ੇਸਬੁੱਕ ਲਾਈਵ ਪ੍ਰੋਗਰਾਮ ਦੇਖਣ ਤੋਂ ਬਾਅਦ ਵਿਦਿਆਰਥੀਆਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਇਹ ਲਾਈਵ ਸ਼ੋਅ ਕਾਫ਼ੀ ਰੌਚਕ ਅਤੇ ਜਾਣਕਾਰੀ ਭਰਪੂਰ ਸੀ। ਉਹਨਾਂ ਆਸ ਪ੍ਰਗਟਾਈ ਕਿ ਮੁੱਖ ਚੋਣ ਦਫ਼ਤਰ ਵਲੋਂ ਭਵਿੱਖ ਵਿੱਚ ਵੀ ਅਜਿਹੇ ਪ੍ਰੋਗਰਾਮ ਉਲੀਕੇ ਜਾਣਗੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media