ਸੰਗਰੂਰ, 18 ਅਪ੍ਰੈਲ (ਜਗਸੀਰ ਲੌਂਗੋਵਾਲ) – ਬੀਤੇ ਦਿਨੀ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਬਲਾਕ ਸੁਨਾਮ-1 ਦੇ ਸੀ.ਡੀ.ਪੀ.ਓ ਸ੍ਰੀਮਤੀ ਰੇਖਾ ਰਾਣੀ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਦੇ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਦੀ ਗਰੋਥ ਮੋਂਨਿਟਰਿੰਗ ਕਰਵਾਈ ਗਈ।ਇਸ ਵਿੱਚ 6 ਸਾਲ ਤੱਕ ਦੇ ਬੱਚਿਆਂ ਦਾ ਕੱਦ ਮਾਪਿਆ ਅਤੇ ਭਾਰ ਤੋਲਿਆ ਗਿਆ।ਸੀ.ਡੀ.ਪੀ.ਓ ਮੈਡਮ ਰੇਖਾ ਰਾਣੀ ਖੁਦ ਆਂਗਣਵਾੜੀ ਸੈਂਟਰਾਂ ਵਿੱਚ ਵਿੱਚਰੇ ਅਤੇ ਉਹਨਾਂ ਨੇ ਬੱਚਿਆਂ ਨੂੰ ਪ੍ਰੀ ਸਕੂਲ ਸਿੱਖਿਆ ਦਿੰਦੇ ਹੋਏ ਕੁੱਝ ਗਤੀਵਿਧੀਆਂ ਵੀ ਕਰਵਾਈਆਂ ਉਨਾਂ ਨੇ ਬੱਚਿਆਂ ਦੇ ਮਾਪਿਆਂ ਨਾਲ ਬੱਚਿਆਂ ਦਾ ਪੋਸ਼ਣ ਅਤੇ ਸਿਹਤ ਪੱਧਰ ਉੱਚਾ ਚੁੱਕਣ ਲਈ ਕੁੱਝ ਗੱਲਾਂ ਵੀ ਸਾਂਝੀਆਂ ਕੀਤੀਆਂ।ਉਹਨਾਂ ਨੇ ਦੱਸਿਆ ਕਿ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਰੋਜ਼ਾਨਾ ਤੌਰ ਤੇ ਬੱਚਿਆਂ ਨੂੰ ਪ੍ਰੀ ਸਕੂਲ ਸਿੱਖਿਆ ਦਿੱਤੀ ਜਾ ਰਹੀ ਹੈ, ਜਿਸ ਨਾਲ ਬੱਚਿਆਂ ਦਾ ਸਰਬਪੱਖੀ ਵਿਕਾਸ ਹੋ ਸਕੇ।
Check Also
ਐਡਵੋਕੇਟ ਧਾਮੀ ਨੇ ਪਹਿਲਗਾਮ ’ਚ ਹੋਏ ਹਮਲੇ ਦੇ ਪੀੜ੍ਹਤਾਂ ਨਾਲ ਸੰਵੇਦਨਾ ਪ੍ਰਗਟਾਈ
ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …