ਖ਼ਾਲਸਾ ਕਾਲਜ ਵੂਮੈਨ ਵਿਖੇ ਅਰਦਾਸ ਦਿਵਸ ਕਰਵਾਇਆ
ਅੰਮ੍ਰਿਤਸਰ, 19 ਅਪ੍ਰੈਲ (ਜਗਦੀਪ ਸਿੰਘ) – ਅੱਜ ਕੌਮ ਨੂੰ ਜ਼ਰੂਰਤ ਹੈ ਸੂਝਵਾਨ ਜਵਾਨੀ ਦੀ ਜੋ ਸਾਨੂੰ ਮੌਜੂਦਾ ਸਮੇਂ ’ਚ ਫ਼ੈਲੇ ਘੋਰ ਅੰਧੇਰੇ ਅਤੇ ਨਿਰਾਸ਼ਾ ਦੀ ਘੁੰਮਣ-
ਘੇਰੀ ਤੋਂ ਬਾਹਰ ਕੱਢ ਸਕੇ।ਇਹ ਪ੍ਰਗਟਾਵਾ ਅੱਜ ਖ਼ਾਲਸਾ ਕਾਲਜ ਵੂਮੈਨ ਵਿਖੇ ਨਵੇਂ ਅਕਾਦਮਿਕ ਸੈਸ਼ਨ ਦੀ ਆਰੰਭਤਾ ਅਤੇ ਪ੍ਰੀਖਿਆਵਾਂ ’ਚ ਸਫ਼ਲਤਾ ਹਾਸਲ ਕਰਨ ਸਬੰਧੀ ‘ਅਰਦਾਸ ਦਿਵਸ’ ਧਾਰਮਿਕ ਸਮਾਗਮ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੀਤਾ।ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਅਪੀਲ ਕਰਦਿਆਂ ਦੁਨਿਆਵੀਂ ਸਿੱਖਿਆਵਾਂ ਤੋਂ ਇਲਾਵਾ ਧਾਰਮਿਕ, ਸੱਭਿਆਚਾਰਕ ਤੌਰ ’ਤੇ ਚੰਗੇ ਇਨਸਾਨ ਬਣ ਕੇ ਦੇਸ਼, ਕੌਮ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ।
ਸਿੰਘ ਸਾਹਿਬ ਨੇ ਕਿਹਾ ਕਿ ਖ਼ਾਲਸਾ ਕਾਲਜ ਅਤੇ ਸਕੂਲ ਅਜਿਹੇ ਅਦਾਰੇ ਹਨ, ਜਿਨ੍ਹਾਂ ’ਤੇ ਹਮੇਸ਼ਾਂ ਹੀ ਸਿੱਖ ਪੰਥ ਨੂੰ ਮਾਣ ਰਿਹਾ ਹੈ ਤੇ ਰਹੇਗਾ।ਉਨ੍ਹਾਂ ਕਿਹਾ ਕਿ ਇਨ੍ਹਾਂ ਅਦਾਰਿਆਂ ’ਚ ਬੱਚਿਆਂ ਨੂੰ ਨੈਤਿਕ ਸਿੱਖਿਆ ਦਾ ਪਾਠ ਗੁਰ ਸ਼ਬਦ ਰਾਹੀਂ ਜ਼ਰੂਰਤ ਸਿਖਾਇਆ ਜਾਣਾ ਚਾਹੀਦਾ ਹੈ ਅਤੇ ਗਵਰਨਿੰਗ ਕੌਸਲ ਦੀ ਉਕਤ ਸਬੰਧੀ ਕੀਤਾ ਗਿਆ ਧਾਰਮਿਕ ਸਮਾਗਮ ਇਕ ਮਿਸਾਲ ਹੈ।
ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਿੰਘ ਸਾਹਿਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੜਕੀ ਦਾ ਅਸਲੀ ਧਨ ਉਸ ਦੀ ਵਿੱਦਿਆ ਹੈ।ਉਨ੍ਹਾਂ ਵਿਦਿਆਰਥਣਾਂ ਨੂੰ ਪੜ੍ਹਾਈ ਸਬੰਧੀ ਉਤਸ਼ਾਹਿਤ ਕਰਦਿਆਂ ਕਿਹਾ ਕਿ, ਹੁਣ ਨੰਬਰਾਂ ਦਾ ਨਹੀਂ ਸਿਰਫ਼ ਪ੍ਰਸੈਂਟ ਦਾ ਦੌਰ ਹੈ ਅਤੇ ਪੜ੍ਹਾਈ ਹੀ ਇਕ ਅਜਿਹਾ ਸਾਧਨ ਹੈ, ਜਿਸ ਨਾਲ ਬੱਚਾ ਆਪਣੇ ਜ਼ਿੰਦਗੀ ਦੇ ਉਚ ਮੁਕਾਮ ਨੂੰ ਹਾਸਲ ਕਰਦਾ ਹੈ।ਉਨ੍ਹਾਂ ਕਿਹਾ ਕਿ ਔਰਤਾਂ ਨੂੰ ਪੜ੍ਹ-ਲਿਖ ਕੇ ਆਤਮ-ਨਿਰਭਰ ਹੋਣਾ ਚਾਹੀਦਾ ਹੈ।
ਇਸ ਤੋਂ ਪਹਿਲਾਂ ਕਾਲਜ ਸਟਾਫ਼ ਤੇ ਵਿਦਿਆਰਥਣਾਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਨ ਉਪਰੰਤ ਵਿਦਿਆਰਥਣਾਂ ਵਲੋਂ ਕੀਰਤਨ ਕਰਕੇ ਸੰਗਤਾਂ ਨੂੰ ਸੁਰਸ਼ਾਰ ਕੀਤਾ।ਸਿੰਘ ਸਾਹਿਬ ਤੇ ਛੀਨਾ ਨੇ ਨਾਮਣਾ ਖੱਟਣ ਵਾਲੀਆਂ ਵਿਦਿਆਰਥਣਾਂ ਨੂੰ ਚੈਕ ਭੇਟ ਕੀਤੇ।
ਇਸ ਮੌਕੇ ਕੌਂਸਲ ਦੇ ਮੀਤ ਪ੍ਰਧਾਨ ਸਵਿੰਦਰ ਸਿੰਘ ਕੱਥੂਨੰਗਲ, ਜੁਆਇੰਟ ਸਕੱਤਰ ਅਜ਼ਮੇਰ ਸਿੰਘ ਹੇਰ, ਸੰਤੋਖ ਸੰਘ ਸੇਠੀ, ਲਖਵਿੰਦਰ ਸਿੰਘ ਢਿੱਲੋਂ, ਭਗਵੰਤਪਾਲ ਸਿੰਘ ਸੱਚਰ, ਪ੍ਰਿੰਸੀਪਲ ਡਾ. ਮਹਿਲ ਸਿੰਘ, ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ, ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ, ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …
Punjab Post Daily Online Newspaper & Print Media