Saturday, July 27, 2024

ਦੇਸ਼ ਤੇ ਪੰਜਾਬ ਦੀ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਵਲੋਂ 23ਵਾਂ ਰਾਸ਼ਟਰੀ ਰੰਗਮੰਚ ਉਤਸਵ 21 ਅਪ੍ਰੈਲ ਤੋਂ

ਅੰਮ੍ਰਿਤਸਰ, 19 ਅਪ੍ਰੈਲ (ਦੀਪ ਦਵਿੰਦਰ ਸਿੰਘ) – ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਵਲੋਂ 23ਵਾਂ ਰਾਸ਼ਟਰੀ ਰੰਗਮੰਚ ਉਤਸਵ 2024 ਦਾ ਆਯੋਜਨ 21 ਤੋਂ 25 ਅਪ੍ਰੈਲ ਤੱਕ ਸਥਾਨਕ ਵਿਰਸਾ ਵਿਹਾਰ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।ਸ਼ੋ੍ਰਮਣੀ ਨਾਟਕਕਕਾਰ ਕੇਵਲ ਧਾਲੀਵਾਲ ਨੇ ਦੱਸਿਆ ਕਿ ਇਸ ਨਾਟ ਉਤਸਵ ਵਿੱਚ ਨਾਮਵਰ ਨਾਟ ਸੰਸਥਾਵਾਂ ਆਪਣੇ ਬੇਹਤਰੀਨ ਨਾਟਕਾਂ ਦਾ ਮੰਚਣ ਕਰਨਗੀਆਂ।ਨਾਟ ਉਤਸਵ ਦੇ ਪਹਿਲੇ ਦਿਨ 21 ਅਪ੍ਰੈਲ ਨੂੰ ਮੰਚ-ਰੰਗਮੰਚ ਅੰਮ੍ਰਿਤਸਰ ਦੀ ਟੀਮ ਵਲੋਂ ਵਸੰਤ ਸਬਨਵੀਸ ਦਾ ਲਿਖਿਆ ਅਤੇ ਕੇਵਲ ਧਾਲੀਵਾਲ ਦਾ ਨਿਰਦੇਸ਼ਿਤ ਕੀਤਾ ਪੰਜਾਬੀ ਨਾਟਕ ‘ਮਾਹੀ ਮੇਰਾ ਥਾਣੇਦਾਰ’ ਦਾ ਮੰਚਣ ਕੀਤਾ ਜਾਵੇਗਾ।ਦੂਜੇ ਦਿਨ 22 ਅਪ੍ਰੈਲ ਨੂੰ ਅੰਮ੍ਰਿਤਸਰ ਸਕੂਲ ਆਫ਼ ਡਰਾਮਾ ਦੀ ਟੀਮ ਵਲੋਂ ਅਲੱਖਨੰਦਨ ਦਾ ਲਿਖਿਆ ਅਤੇ ਵਿਸ਼ੂ ਸ਼ਰਮਾ ਦਾ ਨਿਰਦੇਸ਼ਿਤ ਕੀਤਾ ਨਾਟਕ ‘ਨੰਗਾ ਰਾਜਾ’, ਤੀਜੇ ਦਿਨ 23 ਅਪ੍ਰੈਲ ਨੂੰ ਲੋਕ ਕਲਾ ਮੰਚ ਮੁੱਲਾਂਪੁਰ ਦੀ ਟੀਮ ਵਲੋਂ ਕੁਲਵਿੰਦਰ ਖਹਿਰਾ ਦਾ ਲਿਖਿਆ ਅਤੇ ਰਜਿੰਦਰ ਸਿੰਘ ਦਾ ਨਿਰਦੇਸ਼ਤ ਕੀਤਾ ਨਾਟਕ ‘ਮੈਂ ਕਿਤੇ ਨਹੀਂ ਗਿਆ’, ਚੌਥੇ ਦਿਨ 24 ਅਪ੍ਰੈਲ ਨੂੰ ਅਦਾਕਾਰ ਮੰਚ ਮੋਹਾਲੀ ਦੀ ਟੀਮ ਵਲੋਂ ਡਾ. ਸਾਹਿਬ ਸਿੰਘ ਦਾ ਲਿਖਿਆ ਅਤੇ ਨਿਰਦੇਸ਼ਿਤ ਕੀਤਾ ਨਾਟਕ ‘ਸੰਦੂਕੜੀ ਖੋਲ ਨਰੈਣਿਆ’ ਦਾ ਮੰਚਣ ਕੀਤਾ ਜਾਵੇਗਾ।ਆਖਰੀ ਦਿਨ 25 ਅਪ੍ਰੈਲ ਨੂੰ ਅਕਾ ਰੰਗਮੰਚ ਸਮਰਾਲਾ ਦੀ ਟੀਮ ਵਲੋਂ ਰਾਜਵਿੰਦਰ ਸਮਰਾਲਾ ਦਾ ਲਿਖਿਆ ਅਤੇ ਨਿਰਦੇਸ਼ਤਕ ਕੀਤਾ ਨਾਟਕ ‘ਰਾਹਾਂ ਵਿਚ ਅੰਗਿਆਰ ਭਰੇ ਸੀ’ ਦਾ ਮੰਚਣ ਕੀਤਾ ਜਾਵੇਗਾ।ਇਹਨਾਂ ਸਾਰੇ ਨਾਟਕਾਂ ਦਾ ਮੰਚਣ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਹਰ ਰੋਜ਼ ਸ਼ਾਮ 6.30 ਵਜੇ ਬਿਨ੍ਹਾਂ ਕਿਸੇ ਟਿਕਟ ਅਤੇ ਪਾਸ ਦੇ ਮੁਫ਼ਤ ਵਿਖਾਏ ਜਾਣਗੇ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …