Thursday, March 27, 2025

ਮੁਸਲਿਮ ਭਾਈਚਾਰੇ ਨੂੰ ਜ਼ੁਮੇ ਦੀ ਨਮਾਜ਼ ਦੀ ਵਧਾਈ ਦੇਣ ਪਹੁੰਚੇ ਔਜਲਾ

ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ) – ਕਾਂਗਰਸ ਦੇ ਅੰਮ੍ਰਿਤਸਰ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਮੁਸਲਿਮ ਭਾਈਚਾਰੇ ਨੂੰ ਸ਼ੁਕਰਵਾਰ ਦੀ ਨਮਾਜ਼ ਮੌਕੇ ਵਧਾਈ ਦੇਣ ਪਹੁੰਚੇ।ਔਜਲਾ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਗੁਰੂ ਘਰ ਮੱਥਾ ਟੇਕ ਕੇ ਕੀਤੀ ਸੀ ਅਤੇ ਇਸੇ ਲੜੀ ਤਹਿਤ ਉਹ ਮਸਜਿਦ ਪੁੱਜੇ ਹਨ।ਮੌਲਾਨਾ ਹਮੀਦ ਹੁਸੈਨ ਨੇ ਗੁਰਜੀਤ ਸਿੰਘ ਔਜਲਾ ਨੂੰ ਸਨਮਾਨਿਤ ਕੀਤਾ।ਇਸ ਮੌਕੇ ਜੁਗਲ ਕਿਸ਼ੋਰ ਸ਼ਰਮਾ, ਅੱਬਾਸ ਰਾਜਾ, ਅਬਦੁਲ ਨੂਰ ਆਦਿ ਹਾਜਰ ਸਨ।

Check Also

ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਭਾਰਤੀ ਗਿਆਨ ਪ੍ਰਣਾਲੀਆਂ ਨਾਲ ਤਾਲਮੇਲ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 26 ਮਾਰਚ (ਸੂਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵੀਨਿਊ ਵਿਖੇ ਇੰਡੀਅਨ …