ਭੀਖੀ, 20 ਅਪ੍ਰੈਲ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ (ਸੀਨੀ. ਸੈਕੰ.) ਭੀਖੀ ਵਿਖੇ ਪਿੱਛਲੇ ਸਾਲ ਦੇ ਨਤੀਜੇ ਵਿੱਚ ਬਾਹਰਵੀਂ ਕਲਾਸ ‘ਚ ਪ੍ਰਭਜੋਤ ਰਾਣੀ ਪੁੱਤਰੀ ਹਰਕੇਸ਼ ਕੁਮਾਰ ਅਤੇ ਦਸਵੀਂ ਕਲਾਸ ਵਿਚੋਂ ਸੇਜ਼ਲ ਗੁਪਤਾ ਪੁੱਤਰੀ ਨੀਰਜ ਗੁਪਤਾ ਨੂੰ ਪਹਿਲੇ ਦਰਜ਼ੇ ‘ਤੇ ਰਹਿਣ ਕਰਕੇ ਸਕੂਲ ਮੈਨੇਜਮੈਂਟ ਕਮੇਟੀ ਸਰਪ੍ਰਸਤ ਸੇਵਾ ਸਿੰਘ (ਰਿਟਾ. ਨਾਇਬ ਤਹਿਸੀਲਦਾਰ) ਦੀ ਯਾਦ ਵਿੱਚ ਉਨ੍ਹਾਂ ਦੇ ਪਰਿਵਾਰ ਵਲੋਂ 2500/- ਨਗਦ ਰਾਸ਼ੀ ਅਤੇ ਸਨਮਾਨ ਚਿੰਨ ਦੇ ਸਨਮਾਨਿਤ ਕੀਤਾ ਗਿਆ।ਇਹ ਰਾਸ਼ੀ ਅਤੇ ਸਨਮਾਨ ਚਿੰਨ ਸਕੂਲ ਮੈਨੇਜਮੈਂਟ ਕਮੇਟੀ ਪ੍ਰਬੰਧਕ ਅੰਮ੍ਰਿਤ ਲਾਲ ਅਤੇ ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ ਵਲੋਂ ਬੱਚਿਆਂ ਅਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਭੇਟ ਕੀਤਾ ਗਿਆ।ਉਨਾਂ ਆਖਿਆ ਕਿ ਇਸ ਸਾਲ ਦਸਵੀਂ ਕਲਾਸ ਦਾ ਨਤੀਜਾ 100 ਪ੍ਰਤੀਸ਼ਤ ਰਿਹਾ।ਜਿਸ ਵਿੱਚ 90 ਫੀਸਦ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨਾਂ ਨਾਲ ਸਨਮਾਨਿਆ ਗਿਆ।
Check Also
ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਨਵ-ਨਿਯੁੱਕਤ ਡੀ.ਸੀ ਸੰਦੀਪ ਰਿਸ਼ੀ ਦਾ ਸਵਾਗਤ
ਸੰਗਰੂਰ, 17 ਸਤੰਬਰ (ਜਗਸੀਰ ਲੌਂਗੋਵਾਲ) – ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ …