ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ) – ਸਥਾਨਕ ਸਰੂਪ ਰਾਣੀ ਸਰਕਾਰੀ ਕਾਲਜ (ਇ.) ਵਿਖੇ 52ਵਾਂ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ।ਇਸ ਦੌਰਾਨ 2021-22 ਦੇ ਵੱਖ-ਵੱਖ ਕੋਰਸਾਂ ਨਾਲ ਸੰਬੰਧਤ 418 ਵਿਦਿਆਰਥਣਾਂ ਨੂੰ ਡਿਗਰੀਆਂ ਵੰਡੀਆਂ ਗਈਆਂ।ਮੁੱਖ ਮਹਿਮਾਨ ਵਜੋਂ ਡਾ. ਜਤਿੰਦਰ ਕੌਰ ਅਰੋੜਾ (ਕਾਰਜਕਾਰੀ ਡਾਇਰੈਕਟਰ ਪੰਜਾਬ ਰਾਜ ਵਿਗਿਆਨ ਅਤੇ ਤਕਨਾਲੋਜੀ ਕੋਂਸਲ-ਕਮ-ਮੈਂਬਰ ਸਕੱਤਰ ਪੰਜਾਬ ਜੈਵ ਵਿਭਿੰਨਤਾ ਬੋਰਡ) ਨੇ ਸ਼ਿਰਕਤ ਕੀਤੀ।ਸਮਾਗਮ ਦੀ ਆਰੰਭਤਾ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥਣਾਂ ਵਲੋਂ ਸ਼ਬਦ ਗਾਇਨ ਨਾਲ ਕੀਤੀ ਗਈ।ਪ੍ਰਿੰਸੀਪਲ ਪ੍ਰੋ. (ਡਾ.) ਦਲਜੀਤ ਕੌਰ ਨੇ ਮੁੱਖ ਮਹਿਮਾਨ ਨੂੰ ‘ਜੀ ਆਇਆਂ’ ਕਿਹਾ ਤੇ ਡਿਗਰੀਆਂ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।ਉਨ੍ਹਾਂ ਕਾਲਜ ਦੀ ਸਲਾਨਾ ਰਿਪੋਰਟ ਪੜੀ।ਇਸ ਉਪਰੰਤ ਵਿਦਿਆਰਥੀਆਂ ਨੂੰ ਡਿਗਰੀਆਂ ਤਕਸੀਮ ਕੀਤੀਆਂ ਗਈਆਂ।ਮੁੱਖ ਮਹਿਮਾਨ ਨੇ ਸਾਰੀਆਂ ਡਿਗਰੀ ਪ੍ਰਾਪਤ ਵਿਦਿਆਰਥਣਾਂ ਅਤੇ ਪਿ੍ਰੰਸੀਪਲ ਨੂੰ ਵਧਾਈ ਦਿੱਤੀ।ਆਪਣੇ ਸੰਬੋਧਨ ‘ਚ ਉਨਾਂ ਕਿਹਾ ਕਿ ਡਿਗਰੀ ਕੋਈ ਕਾਗਜ਼ੀ ਦਸਤਾਵੇਜ ਨਹੀਂ, ਬਲਕਿ ਜ਼ਿੰਦਗੀ ਦੀ ਨਵੀਂ ਦਿਸ਼ਾ ਦਾ ਆਗਾਜ਼ ਹੈ।ਬੱਚਿਆਂ ਨੂੰ ਹਿੰਮਤ, ਮਿਹਨਤ, ਲਗਨ ਤੇ ਵਿਸ਼ਵਾਸ ਨਾਲ ਜ਼ਿੰਦਗੀ ਦੀਆਂ ਚੁਣੌਤੀਆਂ ਨੂੰ ਖਿੜੇ ਮੱਥੇ ਸਵੀਕਾਰ ਕਰਕੇ ਕਾਮਯਾਬ ਹੋਣਾ ਚਾਹੀਦਾ ਹੈ।ਉਨ੍ਹਾਂ ਮਾਂ ਬੋਲੀ ਨੂੰ ਕਦੇ ਨਾ ਭੁੱਲਣ ਦਾ ਸੰਦੇਸ਼ ਦਿੱਤਾ।ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਭੇਂਟ ਕੀਤਾ ਗਿਆ।
ਸੰਗੀਤ ਵਿਭਾਗ ਨੇ ਫੋਕ ਆਰਕੈਸਟਰਾ ‘ਤੇ ਸਮੂਹ ਗੀਤ ਪੇਸ਼ ਕੀਤਾ।ਡਾਂਸ ਵਿਭਾਗ ਵਲੋਂ ਨ੍ਰਿਤ ਦੀ ਪੇਸ਼ਕਾਰੀ ਕੀਤੀ ਗਈ।ਸਮਾਰੋਹ ਸਮੇਂ ਕਾਲਜ ਕਾਉਂਸਲ ਤੇ ਸਟਾਫ ਮੈਂਬਰ ਹਾਜ਼ਰ ਰਹੇ।
Check Also
ਭਾਅ ਜੀ ਗੁਰਸ਼ਰਨ ਸਿੰਘ ਦੀ ਪਤਨੀ ਸ੍ਰੀਮਤੀ ਕੈਲਾਸ਼ ਕੌਰ ਦੇ ਅਕਾਲ ਚਲਾਣੇ `ਤੇ ਦੁੱਖ਼ ਦਾ ਪ੍ਰਗਟਾਵਾ
ਅੰਮ੍ਰਿਤਸਰ, 7 ਅਕਤੂਬਰ (ਦੀਪ ਦਵਿੰਦਰ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਵਲੋਂ ਭਾਅ ਜੀ ਗੁਰਸ਼ਰਨ ਸਿੰਘ …