Saturday, July 27, 2024

ਸਵੇਰ ਦੀ ਸਭਾ ‘ਚ ਵਿਦਿਆਰਥੀਆਂ ਨੇ ਲੋਕਤੰਤਰ ਨੂੰ ਮਜ਼ਬੂਤ ਕਰਨ ਦਾ ਪ੍ਰਣ ਲਿਆ

ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਅਗਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ‘ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱੱਚ ਵੋਟਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਜਿਲ੍ਹੇ ਦੇ ਸਮੂਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਅੱਜ ਸਵੇਰ ਦੀ ਸਭਾ ਵਿੱਚ ਲੋਕਤੰਤਰ ਨੂੰ ਮਜਬੂਤ ਕਰਨ ਅਤੇ ਵੋਟਰ ਜਾਗਰੂਕਤਾ ਫ਼ੈਲਾਉਣ ਦਾ ਪ੍ਰਣ ਲਿਆ।
ਵਿਧਾਨ ਸਭਾ ਹਲਕਾ ਜੰਡਿਆਲਾ ਦੇ ਨੋਡਲ ਅਫ਼ਸਰ ਸਵੀਪ-ਕਮ-ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਸ਼੍ਰੀਮਤੀ ਇੰਦੂ ਮੰਗੋਤਰਾ ਨੇ ਦੱਸਿਆ ਕਿ ਸਵੇਰ ਦੀ ਸਭਾ ਵਿੱਚ ਸਮੂਹ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪ੍ਰਣ ਲਿਆ ਕਿ ਉਹ ਆਪਣੇ ਪਰਿਵਾਰ ਦੇ ਮੈਂਬਰਾਂ ਅਤੇ ਆਸ-ਪਾਸ ਦੇ ਸਮੂਹ ਨਾਗਰਿਕਾਂ ਨੂੰ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਣਗੇ।
ਉਹਨਾਂ ਦੱੱਸਿਆ ਕਿ ਜ਼ਿਲ੍ਹੇ ਦੇ ਕਈ ਸਕੂਲਾਂ ਵਿੱਚ ਅਧਿਆਪਕਾਂ ਵਲੋਂ ਵੋਟਰ ਜਾਗਰੂਕਤਾ ਲੈਕਚਰ ਵੀ ਦਿੱਤੇ ਗਏ ਅਤੇ ਭਾਰਤੀ ਸੰਵਿਧਾਨ ਵਿੱਚ ਦਰਜ਼ ਮੌਲਿਕ ਅਧਿਕਾਰਾਂ ਅਤੇ ਫ਼ਰਜ਼ਾਂ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ।ਵੋਟਰ ਹੈਲਪਲਾਈਨ ਐਪ, ਐਨ.ਵੀ.ਐਸ.ਪੀ ਪੋਰਟਲ ਅਤੇ ਡਾਇਲ 1950 ਸੇਵਾ ਬਾਰੇ ਵੀ ਵਿਸਥਾਰਪੂਰਵਕ ਚਰਚਾ ਕੀਤੀ ਗਈ।
ਉਹਨਾਂ ਦੱਸਿਆ ਕਿ ਸਕੂਲਾਂ ਵਿੱਚ ਸਥਾਪਿਤ ਕੀਤੇ ਗਏ ਇਲੈਕਟ੍ਰੋਲ ਲਿਟਰੇਸੀ ਕਲੱਬਾਂ ਵਲੋਂ ਲਗਾਤਾਰ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਲਈ ਸਾਰੇ ਸਕੂਲ ਮੁਖੀ ਵਧਾਈ ਦੇ ਪਾਤਰ ਹਨ। ਭਾਰਤ ਚੋਣ ਕਮਿਸ਼ਨ ਵਲੋਂ 70 ਪ੍ਰਤੀਸ਼ਤ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਜ਼ੋਰਦਾਰ ਕੋਸ਼ਸ਼ਾਂ ਜਾਰੀ ਹਨ।
ਜਿਕਰਯੋਗ ਹੈ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਅਗਾਮੀ ਲੋਕਸਭਾ ਚੋਣਾਂ ਦੇ ਮੱਦੇਨਜ਼ਰ ‘ਵੋਟ ਕਰ ਅੰਮ੍ਰਿਤਸਰ’ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਹਰੇਕ ਵੋਟਰ ਨੂੰ 1 ਜੂਨ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਜਾ ਰਹੀ ਹੈ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …